ਮਾਨਸਾ:'ਕਿਸੇ ਦਾ ਪਿਆਰ ਪਾਵਣ ਨੂੰ', 'ਗੁੱਤ 'ਚ ਲਾਹੌਰ' ਅਤੇ 'ਲੌਂਗ ਲਾਚੀ' ਵਰਗੇ ਸ਼ਾਨਦਾਰ ਗੀਤਾਂ ਦੀ ਰਚਨਾ ਕਰਕੇ ਪੰਜਾਬੀ ਮਨੋਰੰਜਨ ਉਦਯੋਗ ਵਿੱਚ ਵੱਖਰੀ ਥਾਂ ਬਣਾਉਣ ਵਾਲੇ ਲੇਖਕ ਅਤੇ ਗੀਤਕਾਰ ਹਰਮਨਜੀਤ ਸਿੰਘ ਇਸ ਸਮੇਂ ਕਾਫੀ ਚਰਚਾ ਵਿੱਚ ਹਨ।
ਦਰਅਸਲ, ਇਸ ਸਮੇਂ ਚਰਚਾ ਵਿੱਚ ਆਉਣ ਦਾ ਕਾਰਨ ਕੋਈ ਗੀਤ ਤਾਂ ਕਵਿਤਾ ਨਹੀਂ ਹੈ, ਸਗੋਂ ਗਾਇਕ ਨੂੰ ਹਾਲ ਹੀ ਵਿੱਚ ਪੰਜ ਲੱਖ ਰੁਪਏ ਫਿਰੌਤੀ ਦੇਣ ਦੀ ਧਮਕੀ ਮਿਲੀ ਹੈ, ਇਸ ਤੋਂ ਬਾਅਦ ਗੀਤਕਾਰ ਨੇ ਮਾਨਸਾ ਸਦਰ ਪੁਲਿਸ ਨੂੰ ਸ਼ਿਕਾਇਤ ਦਿੱਤੀ ਅਤੇ ਜਿਸ ਤੋਂ ਬਾਅਦ ਪੁਲਿਸ ਨੇ ਕਰਵਾਈ ਕਰਦੇ ਹੋਏ ਇੱਕ ਅਧਿਆਪਕ ਨੂੰ ਗ੍ਰਿਫ਼ਤਾਰ ਕੀਤਾ ਹੈ।
ਮਾਨਸਾ ਪੁਲਿਸ ਦੇ ਡੀਐੱਸਪੀ ਬੂਟਾ ਸਿੰਘ ਗਿੱਲ ਨੇ ਦੱਸਿਆ ਕਿ ਹਰਮਨਜੀਤ ਸਿੰਘ ਵੱਲੋਂ ਮਾਨਸਾ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਸੀ, ਉਨ੍ਹਾਂ ਨੇ ਦੱਸਿਆ ਕਿ ਹਰਮਨਜੀਤ ਸਿੰਘ ਨੂੰ ਇੱਕ ਪੱਤਰ ਭੇਜਿਆ ਗਿਆ ਸੀ, ਜਿਸ ਵਿੱਚ ਪੰਜ ਲੱਖ ਰੁਪਏ ਫਿਰੌਤੀ ਦੀ ਮੰਗ ਕੀਤੀ ਗਈ ਸੀ ਅਤੇ ਫਿਰੌਤੀ ਨਾ ਦੇਣ ਦੀ ਸੂਰਤ ਵਿੱਚ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਜਾਂਚ ਕਰਦੇ ਹੋਏ ਜਗਸੀਰ ਸਿੰਘ ਨਾਮੀ ਇੱਕ ਅਧਿਆਪਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਲੇਖਯੋਗ ਹੈ ਕਿ ਕਿਤਾਬ 'ਰਾਣੀ ਤੱਤ' ਲਈ ਰਾਸ਼ਟਰੀ ਐਵਾਰਡ ਹਾਸਿਲ ਕਰ ਚੁੱਕੇ ਹਰਮਨਜੀਤ ਸਿੰਘ ਵੀ ਇੱਕ ਅਧਿਆਪਕ ਵਜੋਂ ਸੇਵਾ ਨਿਭਾ ਰਹੇ ਹਨ।
ਕੌਣ ਨੇ ਹਰਮਨਜੀਤ ਸਿੰਘ