ਚੰਡੀਗੜ੍ਹ:ਹਾਲ ਹੀ ਵਿੱਚ ਗੁਰਨਾਮ ਭੁੱਲਰ ਨਾਲ ਰਿਲੀਜ਼ ਹੋਈ ਪੰਜਾਬੀ ਫਿਲਮ 'ਰੋਜ਼ ਰੋਜ਼ੀ ਤੇ ਗੁਲਾਬ' ਦਾ ਬਤੌਰ ਅਦਾਕਾਰਾ ਮੁੱਖ ਹਿੱਸਾ ਰਹੀ ਮਾਹੀ ਸ਼ਰਮਾ ਇੱਕ ਵਾਰ ਫਿਰ ਮਿਊਜ਼ਿਕ ਵੀਡੀਓਜ਼ ਦੀ ਦੁਨੀਆਂ ਵੱਲ ਅਪਣਾ ਰੁਖ਼ ਕਰਦੀ ਨਜ਼ਰ ਆ ਰਹੀ ਹੈ। ਹੁਣ ਇਹ ਪੰਜਾਬੀ ਸਿਨੇਮਾ ਦੀ ਸ਼ਾਨਦਾਰ ਅਦਾਕਾਰਾ ਆਪਣੀਆਂ ਕੁੱਝ ਫੋਟੋਆਂ ਕਾਰਨ ਕਾਫੀ ਚਰਚਾ ਦਾ ਵਿਸ਼ਾ ਬਣੀ ਹੈ।
ਜੀ ਹਾਂ...ਦਰਅਸਲ, ਹਾਲ ਹੀ ਵਿੱਚ ਸੁੰਦਰੀ ਨੇ ਆਪਣੇ ਇੰਸਟਾਗ੍ਰਾਮ ਉਤੇ ਫਿੱਕੇ ਗੁਲਾਬੀ ਰੰਗ ਦੀਆਂ ਕੁੱਝ ਤਸਵੀਰਾਂ ਸਾਂਝੀਆ ਕੀਤੀਆਂ ਹਨ, ਜਿਸ ਵਿੱਚ ਅਦਾਕਾਰਾ ਨੇ ਲਾਲ ਰੰਗ ਦਾ ਚੂੜਾ ਵੀ ਪਾਇਆ ਹੋਇਆ ਹੈ। ਹੁਣ ਇਹ ਤਸਵੀਰਾਂ ਕਾਫੀ ਧਿਆਨ ਖਿੱਚ ਰਹੀਆਂ ਹਨ ਅਤੇ ਇੰਨ੍ਹਾਂ ਤਸਵੀਰਾਂ ਨੂੰ ਲੈ ਕੇ ਪ੍ਰਸ਼ੰਸਕ ਕਾਫੀ ਤਰ੍ਹਾਂ ਦੇ ਕੁਮੈਂਟ ਕਰ ਰਹੇ ਹਨ ਅਤੇ ਕਈ ਤਰ੍ਹਾਂ ਦੇ ਅੰਦਾਜ਼ੇ ਲਾ ਰਹੇ ਹਨ।
ਫੋਟੋਆਂ ਦੇਖ ਕੀ ਬੋਲੇ ਪ੍ਰਸ਼ੰਸਕ
ਅਦਾਕਾਰਾ ਦੁਆਰਾ ਸਾਂਝੀ ਕੀਤੀਆਂ ਫੋਟੋਆਂ ਉਤੇ ਪ੍ਰਸ਼ੰਸਕ ਕਾਫੀ ਤਰ੍ਹਾਂ ਦੇ ਕੁਮੈਂਟ ਕਰ ਰਹੇ ਹਨ ਅਤੇ ਲਾਲ ਦਿਲ ਦਾ ਇਮੋਜੀ ਵੀ ਸਾਂਝਾ ਕਰ ਰਹੇ ਹਨ, ਇਸ ਤੋਂ ਇਲਾਵਾ ਇੱਕ ਨੇ ਲਿਖਿਆ, 'ਮੁਬਾਰਕ ਹੋ ਤੁਹਾਨੂੰ, ਇਹ ਵਿਆਹ ਤੁਹਾਡੇ ਲਈ ਖੁਸ਼ੀਆਂ ਲੈ ਕੇ ਆਵੇ।' ਇਸ ਤੋਂ ਇਲਾਵਾ ਹੋਰ ਬਹੁਤ ਸਾਰੇ ਵੀ ਅਦਾਕਾਰਾ ਦੇ ਵਿਆਹ ਦਾ ਅੰਦਾਜ਼ਾਂ ਲਾ ਰਹੇ ਹਨ। ਹਾਲਾਂਕਿ ਅਦਾਕਾਰਾ ਨੇ ਇਹ ਚੂੜਾ ਫੋਟੋ ਸ਼ੂਟ ਲਈ ਹੀ ਪਾਇਆ ਹੋਇਆ ਹੈ।
ਮਾਹੀ ਸ਼ਰਮਾ ਦਾ ਵਰਕਫਰੰਟ
ਇਸ ਦੌਰਾਨ ਜੇਕਰ ਮਾਹੀ ਸ਼ਰਮਾ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਅਦਾਕਾਰਾ ਪਿਛਲੀ ਵਾਰ ਪੰਜਾਬੀ ਫਿਲਮ 'ਰੋਜ਼ ਰੋਜ਼ੀ ਤੇ ਗੁਲਾਬ' ਵਿੱਚ ਨਜ਼ਰ ਆਈ ਸੀ, ਜਿਸ ਕਾਰਨ ਅਦਾਕਾਰਾ ਨੇ ਕਾਫ਼ੀ ਚਰਚਾ ਅਤੇ ਸਲਾਹੁਤਾ ਹਾਸਿਲ ਕੀਤੀ ਹੈ, ਹੁਣ ਇਹ ਅਦਾਕਾਰਾ ਜਲਦ ਹੀ ਲਹਿੰਦੇ ਪੰਜਾਬ ਯਾਨੀ ਕਿ ਪਾਕਿਸਤਾਨੀ ਸਿਨੇਮਾ ਦਾ ਵੀ ਹਿੱਸਾ ਬਣਨ ਜਾ ਰਹੀ ਹੈ, ਜੋ ਹਾਲ ਹੀ ਵਿੱਚ ਐਲਾਨੀ ਗਈ ਬਿੱਗ ਸੈਟਅੱਪ ਅਧੀਨ ਬਣਾਈ ਜਾ ਰਹੀ ਸੀਕਵਲ ਪੰਜਾਬੀ ਫਿਲਮ 'ਚੂੜੀਆਂ 2' ਵਿੱਚ ਨਜ਼ਰ ਆਵੇਗੀ। ਇਸ ਤੋਂ ਇਲਾਵਾ ਅਦਾਕਾਰਾ ਆਪਣੀਆਂ ਮਿਊਜ਼ਿਕ ਵੀਡੀਓਜ਼ ਕਾਰਨ ਕਾਫੀ ਚਰਚਾ ਦਾ ਵਿਸ਼ਾ ਬਣੀ ਰਹਿੰਦੀ ਹੈ।
ਇਹ ਵੀ ਪੜ੍ਹੋ: