ਚੰਡੀਗੜ੍ਹ: ਪੰਜਾਬੀ ਸਿਨੇਮਾ ਦੇ ਚਰਚਿਤ ਚਿਹਰਿਆਂ ਵਿੱਚ ਅਪਣਾ ਸ਼ੁਮਾਰ ਕਰਵਾਉਣ ਵਿੱਚ ਸਫ਼ਲ ਰਹੇ ਹਨ ਅਦਾਕਾਰ ਹਰਦੀਪ ਗਰੇਵਾਲ ਅਤੇ ਅਦਾਕਾਰਾ ਮੈਂਡੀ ਤੱਖੜ੍ਹ, ਜੋ ਇੰਨੀਂ ਦਿਨੀਂ ਅਪਣੀ ਨਵੀਂ ਫਿਲਮ 'ਸਿਕਸ ਈਚ' ਦੀ ਆਖ਼ਰੀ ਪੜਾਅ ਸ਼ੂਟਿੰਗ ਵਿੱਚ ਮਸ਼ਰੂਫ ਹਨ, ਜਿੰਨ੍ਹਾਂ ਦੀ ਇਸ ਫਿਲਮ ਵਿੱਚ ਪਾਲੀਵੁੱਡ ਨਾਲ ਜੁੜੇ ਕਈ ਹੋਰ ਨਾਮਵਰ ਚਿਹਰੇ ਵੀ ਨਜ਼ਰ ਆਉਣਗੇ।
'ਹਰਦੀਪ ਗਰੇਵਾਲ ਪ੍ਰੋਡੋਕਸ਼ਨ' ਵੱਲੋਂ ਪੇਸ਼ ਕੀਤੀ ਜਾ ਰਹੀ ਇਸ ਪੰਜਾਬੀ ਫਿਲਮ ਦਾ ਨਿਰਦੇਸ਼ਨ ਗੈਰੀ ਖਤਰਾਓ ਕਰ ਰਹੇ ਹਨ, ਜਦਕਿ ਸਿਨੇਮਾਟੋਗ੍ਰਾਫ਼ਰ ਵਜੋਂ ਜ਼ਿੰਮੇਵਾਰੀ ਅਰੁਣਦੀਪ ਤੇਜ਼ੀ ਸੰਭਾਲ ਰਹੇ ਹਨ, ਜੋ ਇਸ ਤੋਂ ਪਹਿਲਾਂ ਬੇਸ਼ੁਮਾਰ ਹਿੰਦੀ ਅਤੇ ਪੰਜਾਬੀ ਫਿਲਮਾਂ ਨੂੰ ਸ਼ਾਨਦਾਰ ਮੁਹਾਂਦਰਾ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਚੁੱਕੇ ਹਨ।
ਕਾਮੇਡੀ ਡ੍ਰਾਮੈਟਿਕ ਕਹਾਣੀ-ਸਾਰ ਅਧੀਨ ਸਾਹਮਣੇ ਲਿਆਂਦੀ ਜਾ ਰਹੀ ਉਕਤ ਫਿਲਮ ਵਿੱਚ ਹਰਦੀਪ ਗਰੇਵਾਲ ਅਤੇ ਮੈਂਡੀ ਤੱਖੜ੍ਹ ਲੀਡ ਜੋੜੀ ਦੇ ਤੌਰ ਉਤੇ ਨਜ਼ਰ ਆਉਣਗੇ, ਜਿੰਨ੍ਹਾਂ ਤੋਂ ਇਲਾਵਾ ਹਰਿੰਦਰ ਭੁੱਲਰ, ਗੁਰਪ੍ਰੀਤ ਤੋਤੀ, ਸਤਵਿੰਦਰ ਧੀਮਾਨ, ਮਲਕੀਤ ਰੌਣੀ, ਅਨੀਤਾ ਸ਼ਬਦੀਸ਼, ਸੰਜੂ ਸੌਲੰਕੀ ਆਦਿ ਵੀ ਮਹੱਤਵਪੂਰਨ ਕਿਰਦਾਰਾਂ ਵਿੱਚ ਹਨ।