ਚੰਡੀਗੜ੍ਹ:ਹਾਲ ਹੀ ਵਿੱਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ 'ਤੇ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਜਾਂਚ ਏਜੰਸੀ ਨੇ ਸਾਲ 2022 ਵਿੱਚ ਦਰਜ ਦੋ ਐਨਆਈਏ ਮਾਮਲਿਆਂ ਵਿੱਚ ਅਨਮੋਲ ਖ਼ਿਲਾਫ਼ ਚਾਰਜਸ਼ੀਟ ਵੀ ਦਾਖ਼ਲ ਕੀਤੀ ਹੈ।
ਉਲੇਖਯੋਗ ਹੈ ਕਿ NIA ਨੇ ਇਹ ਕਾਰਵਾਈ ਉਦੋਂ ਕੀਤੀ ਹੈ, ਜਦੋਂ ਹਾਲ ਹੀ 'ਚ ਮੁੰਬਈ ਪੁਲਿਸ ਨੇ ਖੁਲਾਸਾ ਕੀਤਾ ਹੈ ਕਿ NCP ਨੇਤਾ ਬਾਬਾ ਸਿੱਦੀਕੀ ਦੀ ਹੱਤਿਆ ਕਰਨ ਵਾਲਾ ਸ਼ੂਟਰ ਅਨਮੋਲ ਬਿਸ਼ਨੋਈ ਦੇ ਸੰਪਰਕ 'ਚ ਸੀ।
ਤੁਹਾਨੂੰ ਦੱਸ ਦੇਈਏ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ ਬਿਸ਼ਨੋਈ ਉਸ ਦੇ ਗੈਂਗ ਨੂੰ ਚਲਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਦੱਸਿਆ ਜਾਂਦਾ ਹੈ ਕਿ ਗੈਰ-ਕਾਨੂੰਨੀ ਢੰਗ ਨਾਲ ਭਾਰਤ ਤੋਂ ਭੱਜਣ ਤੋਂ ਬਾਅਦ ਅਨਮੋਲ ਵਿਦੇਸ਼ ਰਹਿੰਦਾ ਹੈ ਅਤੇ ਫਿਰੌਤੀ ਵਰਗੇ ਕੰਮ ਕਰਦਾ ਹੈ। ਇਸ ਦੇ ਨਾਲ ਹੀ ਉਹ ਗਿਰੋਹ ਦੇ ਮੈਂਬਰਾਂ ਲਈ ਪੈਸੇ ਅਤੇ ਖਰਚਿਆਂ ਦਾ ਪ੍ਰਬੰਧ ਕਰਨ ਲਈ ਵੀ ਜ਼ਿੰਮੇਵਾਰ ਹੈ।