ਮੁੰਬਈ:ਬਾਲੀਵੁੱਡ ਅਦਾਕਾਰ ਪੰਕਜ ਤ੍ਰਿਪਾਠੀ ਦੇ ਜੀਜਾ ਦੀ ਹਾਲ ਹੀ 'ਚ ਇੱਕ ਭਿਆਨਕ ਸੜਕ ਹਾਦਸੇ 'ਚ ਮੌਤ ਹੋ ਗਈ। ਇਸ ਦਿਲ ਦਹਿਲਾ ਦੇਣ ਵਾਲੇ ਹਾਦਸੇ 'ਚ ਅਦਾਕਾਰ ਦੀ ਭੈਣ ਸਬਿਤਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਹਾਦਸੇ ਤੋਂ ਬਾਅਦ ਅਦਾਕਾਰ ਦੀ ਭੈਣ ਧਨਬਾਦ ਦੇ SVMMCH ਹਸਪਤਾਲ ਵਿੱਚ ਭਰਤੀ ਹੈ।
ਹੁਣ ਇਸ ਦਰਦਨਾਕ ਹਾਦਸੇ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਪੰਕਜ ਤ੍ਰਿਪਾਠੀ ਦੀ ਭੈਣ ਅਤੇ ਜੀਜਾ ਬਿਹਾਰ ਦੇ ਗੋਪਾਲਗੰਜ ਤੋਂ ਸਵਿਫਟ ਕਾਰ 'ਚ ਕੋਲਕਾਤਾ ਜਾ ਰਹੇ ਸਨ।
ਝਾਰਖੰਡ ਦੇ ਧਨਬਾਦ ਦੇ ਨੀਰਸਾ 'ਚ NH 19 'ਤੇ ਦੁਪਹਿਰ 3 ਵਜੇ ਦੇ ਕਰੀਬ ਉਸ ਦੀ ਕਾਰ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਡਿਵਾਈਡਰ ਨਾਲ ਟਕਰਾ ਗਈ। ਕਾਰ ਦੀ ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਸਾਹਮਣੇ ਤੋਂ ਦੋ ਹਿੱਸਿਆਂ ਵਿੱਚ ਵੰਡ ਗਈ। ਇਸ ਹਾਦਸੇ 'ਚ ਅਦਾਕਾਰ ਦੇ ਜੀਜੇ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਭੈਣ ਹਸਪਤਾਲ 'ਚ ਜ਼ਿੰਦਗੀ ਅਤੇ ਮੌਤ ਵਿਚਾਲੇ ਜੂਝ ਰਹੀ ਹੈ।
ਹਾਦਸੇ ਦੀ ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਇੱਕ ਸਫੈਦ ਰੰਗ ਦੀ ਸਵਿਫਟ ਡਿਜ਼ਾਇਰ ਕਾਰ ਤੇਜ਼ ਰਫਤਾਰ 'ਚ ਆਉਂਦੀ ਹੈ ਅਤੇ ਡਿਵਾਈਡਰ ਨਾਲ ਟਕਰਾ ਕੇ ਤੁਰੰਤ ਰੁਕ ਜਾਂਦੀ ਹੈ। ਇਹ ਹਾਦਸਾ ਇੰਨਾ ਗੰਭੀਰ ਸੀ ਕਿ ਅਦਾਕਾਰ ਦੇ ਜੀਜੇ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਸ ਦੌਰਾਨ ਇਸ ਹਾਦਸੇ ਤੋਂ ਬਾਅਦ ਪੰਕਜ ਤ੍ਰਿਪਾਠੀ ਆਪਣੀ ਭੈਣ ਅਤੇ ਜੀਜਾ ਲਈ ਧਨਬਾਦ ਪਹੁੰਚੇ ਹੋਏ ਹਨ। ਇਸ ਹਾਦਸੇ ਕਾਰਨ ਪੂਰੇ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ। ਇੱਥੇ ਅਦਾਕਾਰ ਆਪਣੀ ਭੈਣ ਕਾਰਨ ਡੂੰਘੇ ਸਦਮੇ ਵਿੱਚ ਹਨ।