ਚੰਡੀਗੜ੍ਹ:ਹਾਲ ਹੀ ਵਿੱਚ ਰਿਲੀਜ਼ ਹੋਈ 'ਅਰਦਾਸ ਸਰਬੱਤ ਦੇ ਭਲੇ ਦੀ' ਜਿਹੀ ਬਿਹਤਰੀਨ ਅਤੇ ਅਰਥ-ਭਰਪੂਰ ਫਿਲਮ ਦਾ ਨਿਰਮਿਤ ਅਤੇ ਨਿਰਦੇਸ਼ਿਤ ਕਰ ਚੁੱਕੇ ਗਿੱਪੀ ਗਰੇਵਾਲ ਅੱਜਕੱਲ੍ਹ ਅਪਣੀ ਆਉਣ ਵਾਲੀ ਫਿਲਮ 'ਅਕਾਲ' ਦੀਆਂ ਪ੍ਰੀ-ਪ੍ਰੋਡੋਕਸ਼ਨ ਤਿਆਰੀਆਂ ਨੂੰ ਤੇਜ਼ੀ ਨਾਲ ਅੰਜ਼ਾਮ ਦੇ ਰਹੇ ਹਨ, ਜਿੰਨ੍ਹਾਂ ਦੀ ਜਲਦ ਆਨ ਫਲੌਰ ਪੜਾਅ ਦਾ ਹਿੱਸਾ ਬਣਨ ਜਾ ਰਹੀ ਇਸ ਫਿਲਮ ਲਈ ਵਿਸ਼ਾਲ ਸੈੱਟਸ ਦੀ ਸਥਾਪਨਾ ਕੀਤੀ ਜਾ ਰਹੀ ਹੈ, ਜਿੰਨ੍ਹਾਂ ਦੇ ਸਿਰਜੇ ਜਾ ਰਹੇ ਇਸ ਆਲੀਸ਼ਾਨ ਵਜੂਦ ਦਾ ਉਨ੍ਹਾਂ ਟੀਮ ਸਮੇਤ ਵਿਸ਼ੇਸ਼ ਜਾਇਜ਼ਾ ਲਿਆ।
'ਹੰਬਲ ਮੋਸ਼ਨ ਪਿਕਚਰਜ਼' ਦੇ ਬੈਨਰ ਹੇਠ ਬਣ ਰਹੀ ਉਕਤ ਬਿੱਗ ਸੈੱਟਅੱਪ ਅਤੇ ਪੀਰੀਅਡ ਡਰਾਮਾ ਫਿਲਮ ਦਾ ਲੇਖਨ ਅਤੇ ਨਿਰਦੇਸ਼ਨ ਪੱਖ ਗਿੱਪੀ ਗਰੇਵਾਲ ਖੁਦ ਸੰਭਾਲ ਰਹੇ ਹਨ, ਜਦ ਕਿ ਇਸ ਦਾ ਨਿਰਮਾਣ ਗਿੱਪੀ ਗਰੇਵਾਲ ਅਤੇ ਰਵਨੀਤ ਕੌਰ ਗਰੇਵਾਲ ਦੁਆਰਾ ਅੰਜ਼ਾਮ ਦਿੱਤਾ ਜਾਵੇਗਾ।
ਪੰਜਾਬੀ ਸਿਨੇਮਾ ਦੀਆਂ ਆਉਣ ਵਾਲੀਆਂ ਮੇਘਾ ਬਜਟ ਅਤੇ ਮਲਟੀ-ਸਟਾਰਰ ਫਿਲਮਾਂ ਵਿੱਚ ਆਪਣਾ ਸ਼ੁਮਾਰ ਕਰਵਾਉਣ ਜਾ ਰਹੀ ਉਕਤ ਫਿਲਮ ਦੇ ਸਿਨੇਮੈਟੋਗ੍ਰਾਫਰੀ ਪੱਖ ਬਲਜੀਤ ਸਿੰਘ ਦਿਓ ਸੰਭਾਲਣਗੇ, ਜੋ ਇਸ ਤੋਂ ਪਹਿਲਾਂ ਬੇਸ਼ੁਮਾਰ ਪੰਜਾਬੀ ਫਿਲਮਾਂ ਨੂੰ ਸ਼ਾਨਦਾਰ ਅਤੇ ਲੈਵਿਸ਼ ਲੁੱਕ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਚੁੱਕੇ ਹਨ, ਜਿੰਨ੍ਹਾਂ ਵਿੱਚ 'ਮਿਰਜ਼ਾ ਦਾ ਅਨਟੋਲਡ ਸਟੋਰੀ', 'ਮੰਜੇ ਬਿਸਤਰੇ', 'ਮੰਜੇ ਬਿਸਤਰੇ 2', 'ਫਰਾਰ', 'ਮਾਂ', 'ਡਾਕਾ', 'ਹੀਰੋ ਨਾਮ ਯਾਦ ਰੱਖੀ' ਆਦਿ ਸ਼ਾਮਿਲ ਰਹੀਆਂ ਹਨ।