ਚੰਡੀਗੜ੍ਹ: ਪੰਜਾਬੀ ਗਾਇਕੀ ਦੇ ਖੇਤਰ ਵਿੱਚ ਕਈ ਨਵੇਂ ਦਿਸਹਿੱਦੇ ਸਿਰਜਣ ਵਿੱਚ ਸਫ਼ਲ ਰਹੇ ਹਨ ਚਰਚਿਤ ਗਾਇਕ ਦਿਲਪ੍ਰੀਤ ਢਿੱਲੋਂ, ਜੋ ਅਪਣਾ ਨਵਾਂ ਗਾਣਾ 'ਹੂ ਜੱਟੀਏ' ਲੈ ਕੇ ਸੰਗੀਤ ਪ੍ਰੇਮੀਆਂ ਦੇ ਸਨਮੁੱਖ ਹੋਣ ਜਾ ਰਹੇ ਹਨ, ਜਿੰਨਾਂ ਦੀ ਸੁਰੀਲੀ ਅਤੇ ਗੜਕਵੀ ਅਵਾਜ਼ ਦਾ ਅਹਿਸਾਸ ਕਰਵਾਉਂਦਾ ਇਹ ਗੀਤ ਜਲਦ ਵੱਖ-ਵੱਖ ਸੰਗੀਤਕ ਪਲੇਟਫ਼ਾਰਮ ਉਪਰ ਜਾਰੀ ਹੋਵੇਗਾ।
'ਵਾਈਟ ਹਿੱਲ ਮਿਊਜ਼ਿਕ' ਵੱਲੋਂ ਪੇਸ਼ ਕੀਤੇ ਜਾ ਰਹੇ ਇਸ ਗਾਣੇ ਦਾ ਮਿਊਜ਼ਿਕ ਗੁਰ ਸਿੱਧੂ ਵੱਲੋਂ ਤਿਆਰ ਕੀਤਾ ਗਿਆ, ਜਦਕਿ ਇਸ ਦੇ ਬੋਲ ਅਤੇ ਕੰਪੋਜੀਸ਼ਨ ਦੀ ਸਿਰਜਣਾ ਗੀਤਕਾਰ ਕਪਤਾਨ ਦੁਆਰਾ ਕੀਤੀ ਗਈ ਹੈ, ਜਿੰਨ੍ਹਾਂ ਵੱਲੋਂ ਰਚੇ ਬੇਸ਼ੁਮਾਰ ਗਾਣੇ ਮਕਬੂਲੀਅਤ ਦੇ ਨਵੇਂ ਅਯਾਮ ਕਾਇਮ ਕਰਨ ਵਿੱਚ ਸਫ਼ਲ ਰਹੇ ਹਨ।
ਨਿਰਮਾਤਾ ਗੁਣਬੀਰ ਸਿੰਘ ਸਿੱਧੂ ਅਤੇ ਮਨਮੌਰਡ ਸਿੰਘ ਸਿੱਧੂ ਵੱਲੋਂ ਬੇਹੱਦ ਉੱਚ ਪੱਧਰੀ ਸੰਗੀਤਕ ਮਾਪਦੰਢਾਂ ਅਧੀਨ ਵਜ਼ੂਦ ਵਿੱਚ ਲਿਆਂਦੇ ਗਏ ਉਕਤ ਗਾਣੇ ਨੂੰ ਗਾਇਕ ਦਿਲਪ੍ਰੀਤ ਢਿੱਲੋਂ ਦੁਆਰਾ ਬਹੁਤ ਹੀ ਸ਼ਾਨਦਾਰ ਰੂਪ ਵਿੱਚ ਅੰਜ਼ਾਮ ਦਿੱਤਾ ਗਿਆ ਹੈ, ਜਿਸ ਵਿੱਚ ਇਸ ਹੋਣਹਾਰ ਗਾਇਕ ਦਾ ਇੱਕ ਹੋਰ ਨਿਵੇਕਲਾ ਗਾਇਕੀ ਅੰਦਾਜ਼ ਸੁਣਨ ਅਤੇ ਵੇਖਣ ਨੂੰ ਮਿਲੇਗਾ।