ਚੰਡੀਗੜ੍ਹ:ਰੈਪਰ ਬਾਦਸ਼ਾਹ ਦੇ ਕਲੱਬ ਉਪਰ ਹੋਏ ਹਾਲੀਆਂ ਹਮਲੇ ਤੋਂ ਬਾਅਦ ਗਾਇਕ ਰਣਜੀਤ ਬਾਵਾ ਗੈਂਗਸਟਰਾਂ ਦੇ ਨਿਸ਼ਾਨੇ ਉਪਰ ਆ ਚੁੱਕੇ ਹਨ, ਜਿੰਨ੍ਹਾਂ ਵੱਲੋਂ ਰੰਗਦਾਰੀ ਮੰਗੇ ਜਾਣ ਦੇ ਅਪਣੇ ਮਾਮਲੇ ਅਧੀਨ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ।
ਉਕਤ ਸੰਬੰਧੀ ਮੋਹਾਲੀ ਦੇ ਫੇਜ਼ ਅੱਠ ਵਿੱਚ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਰਣਜੀਤ ਬਾਵਾ ਨੂੰ ਵਾਰ-ਵਾਰ ਵਿਦੇਸ਼ੀ ਨੰਬਰਾਂ ਤੋਂ ਕਾਲ ਆ ਰਹੀ ਹੈ, ਜਿਸ ਵਿੱਚ ਉਨ੍ਹਾਂ ਨੂੰ ਦੋ ਕਰੋੜ ਰੁਪਏ ਦਿੱਤੇ ਜਾਣ ਦੀ ਧਮਕੀ ਦਿੱਤੀ ਜਾ ਰਹੀ ਹੈ ਅਤੇ ਅਜਿਹਾ ਨਾ ਕੀਤੇ ਜਾਣ ਉਤੇ ਸਜ਼ਾ ਭੁਗਤਣ ਲਈ ਵੀ ਧਮਕਾਇਆ ਜਾ ਰਿਹਾ ਹੈ।
ਉਕਤ ਸੰਬੰਧੀ ਹੀ ਦਿੱਤੀ ਸ਼ਿਕਾਇਤ ਵਿੱਚ ਗਾਇਕ ਬਾਵਾ ਨੇ ਅੱਗੇ ਦੱਸਿਆ ਕਿ ਕਾਲ ਆਉਣ ਦਾ ਇਹ ਸਿਲਸਿਲਾ ਬੀਤੇ 11 ਨਵੰਬਰ ਤੋਂ ਜਾਰੀ ਹੈ, ਜਿਸ ਨੂੰ ਪਹਿਲਾਂ ਉਨ੍ਹਾਂ ਅਤੇ ਉਹਨਾਂ ਦੀ ਟੀਮ ਨੇ ਗੰਭੀਰਤਾ ਨਾਲ ਨਹੀਂ ਲਿਆ, ਪਰ ਹੁਣ ਉਨ੍ਹਾਂ ਦੇ ਪ੍ਰਾਈਵੇਟ ਅਤੇ ਨਿੱਜੀ ਨੰਬਰਾਂ ਉਤੇ ਜਦ ਵਾਰ-ਵਾਰ ਮੈਸੇਜ ਅਤੇ ਵਾਈਸ ਨੋਟਿਸ ਵੀ ਆਉਣ ਲੱਗ ਗਏ ਹਨ ਤਾਂ ਉਹ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਲਈ ਮਜ਼ਬੂਰ ਹੋ ਗਏ ਹਨ।