ਚੰਡੀਗੜ੍ਹ: ਪੰਜਾਬੀ ਸੰਗੀਤ ਦੇ ਖੇਤਰ ਵਿੱਚ ਕਈ ਨਵੇਂ ਅਯਾਮ ਕਾਇਮ ਕਰਨ ਵਿੱਚ ਸਫ਼ਲ ਰਹੇ ਹਨ ਗਾਇਕ ਰਾਜਵੀਰ ਜਵੰਦਾ, ਜੋ ਆਪਣਾ ਨਵਾਂ ਗਾਣਾ 'ਮੋਰਨੀ' ਲੈ ਕੇ ਦਰਸ਼ਕਾਂ ਅਤੇ ਸਰੋਤਿਆਂ ਦੇ ਸਨਮੁੱਖ ਹੋਏ ਹਨ, ਜਿੰਨ੍ਹਾਂ ਦੀ ਬਿਹਤਰੀਨ ਗਾਇਕੀ ਦਾ ਇੱਕ ਵਾਰ ਮੁੜ ਇਜ਼ਹਾਰ ਕਰਵਾ ਰਿਹਾ ਇਹ ਸ਼ਾਨਦਾਰ ਗਾਣਾ ਅੱਜ ਵੱਖ-ਵੱਖ ਸੰਗੀਤਕ ਪਲੇਟਫ਼ਾਰਮ ਉਪਰ ਰਿਲੀਜ਼ ਹੋਣ ਜਾ ਰਿਹਾ ਹੈ।
ਰਾਜਵੀਰ ਜਵੰਦਾ ਵੱਲੋਂ ਅਪਣੇ ਘਰੇਲੂ ਸੰਗੀਤਕ ਲੇਬਲ ਅਧੀਨ ਸੰਗੀਤ ਮਾਰਕੀਟ ਵਿੱਚ ਜਾਰੀ ਕੀਤੇ ਜਾ ਰਹੇ ਉਕਤ ਬੀਟ ਸੌਂਗ ਦਾ ਮਿਊਜ਼ਿਕ ਵੀਡੀਓ ਵੀ ਬੇਹੱਦ ਸ਼ਾਨਦਾਰ ਬਣਾਇਆ ਗਿਆ ਹੈ, ਜਿਸ ਨੂੰ ਚਾਰ ਚੰਨ ਲਾਉਣ ਵਿੱਚ ਚਰਚਿਤ ਮਾਡਲ ਅਵੀਰਾ ਸਿੰਘ ਮਸ਼ਾਨ ਵੱਲੋਂ ਅਹਿਮ ਭੂਮਿਕਾ ਨਿਭਾਈ ਗਈ ਹੈ, ਜਿੰਨ੍ਹਾਂ ਦੁਆਰਾ ਬੇਹੱਦ ਪ੍ਰਭਾਵਪੂਰਨ ਫੀਚਰਿੰਗ ਨੂੰ ਅੰਜ਼ਾਮ ਦਿੱਤਾ ਗਿਆ ਹੈ।