ਮੁੰਬਈ (ਬਿਊਰੋ):ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਦੇ ਮੁੰਬਈ ਸਥਿਤ ਘਰ 'ਚ ਚੋਰੀ ਦੀ ਨੀਅਤ ਨਾਲ ਦਾਖਲ ਹੋਏ ਅਤੇ ਐਕਟਰ 'ਤੇ ਹਮਲਾ ਕਰਨ ਵਾਲੇ ਵਿਅਕਤੀ ਦਾ ਚਿਹਰਾ ਆਖਿਰਕਾਰ ਸਾਹਮਣੇ ਆ ਗਿਆ ਹੈ। ਜਾਂਚ ਦੌਰਾਨ ਪੁਲਿਸ ਨੇ CCTV ਫੁਟੇਜ਼ ਦੀ ਜਾਂਚ ਕੀਤੀ, ਜਿਸ ਵਿੱਚ ਉਨ੍ਹਾਂ ਨੇ ਵਿਅਕਤੀ ਦੀ ਪਛਾਣ ਚੋਰ ਵਜੋਂ ਕੀਤੀ। ਪੁਲਿਸ ਵੱਲੋਂ ਹਾਸਲ ਕੀਤੀ ਫੁਟੇਜ਼ ਵਿੱਚ ਚੋਰ ਪੌੜੀਆਂ ਉਤਰਦਾ ਨਜ਼ਰ ਆ ਰਿਹਾ ਹੈ। ਪੁਲਿਸ ਹੁਣ ਉਸ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਪੁਲਿਸ ਨੂੰ ਮਿਲੀ ਸੀਸੀਟੀਵੀ ਫੁਟੇਜ਼ ਵਿੱਚ ਮੁਲਜ਼ਮ ਦਾ ਚਿਹਰਾ ਸਾਫ਼ ਨਜ਼ਰ ਆ ਰਿਹਾ ਹੈ ਅਤੇ ਹੁਣ ਇਹ ਤਸਵੀਰ ਸੋਸ਼ਲ ਮੀਡੀਆ ਉੱਤੇ ਵੀ ਵਾਇਰਲ ਹੋ ਰਹੀ ਹੈ। ਵੀਰਵਾਰ ਤੜਕੇ 2:33 ਵਜੇ ਉਹ ਇਮਾਰਤ ਦੀਆਂ ਪੌੜੀਆਂ ਤੋਂ ਉਤਰਦਾ ਹੋਇਆ ਦਿਖਾਈ ਦਿੱਤਾ। ਮੁਲਜ਼ਮ ਆਪਣੀ ਦਿੱਖ ਤੋਂ ਛੋਟਾ ਲੱਗਦਾ ਹੈ। ਸੀਸੀਟੀਵੀ ਫੁਟੇਜ਼ ਵਿੱਚ ਮੁਲਜ਼ਮ ਇਮਾਰਤ ਦੀਆਂ ਪੌੜੀਆਂ ਤੋਂ ਉਤਰਦਾ ਨਜ਼ਰ ਆ ਰਿਹਾ ਹੈ। ਪੁਲਿਸ ਉਸ ਦੀ ਪਛਾਣ ਕਰਕੇ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਚੋਰ ਬਾਰੇ ਕੀ ਬੋਲੀ ਪੁਲਿਸ
ਪੁਲਿਸ ਨੇ ਦੱਸਿਆ ਕਿ ਹਮਲਾਵਰ ਚੋਰੀ ਦੀ ਨੀਅਤ ਨਾਲ ਘਰ 'ਚ ਦਾਖਲ ਹੋਏ ਸਨ। ਉਹ ਅੱਗ ਬੁਝਾਊ ਪੌੜੀਆਂ ਰਾਹੀਂ ਘਰ ਅੰਦਰ ਦਾਖ਼ਲ ਹੋਇਆ ਸੀ। ਫਿਲਹਾਲ ਦੋਸ਼ੀ ਫਰਾਰ ਹੈ। ਪਰ ਪੁਲਿਸ ਨੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ ਅਤੇ ਜਲਦ ਹੀ ਦੋਸ਼ੀ ਪੁਲਿਸ ਦੀ ਗ੍ਰਿਫ਼ਤ ਵਿੱਚ ਹੋਏਗਾ।
ਮੁੰਬਈ ਪੁਲਿਸ ਨੇ ਕਿਹਾ ਕਿ ਸੈਫ ਅਲੀ ਖਾਨ ਦੇ ਘਰ 'ਚ ਕੰਮ ਕਰਨ ਵਾਲੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਸਬੂਤ ਮਿਲ ਸਕੇ। ਦੱਸ ਦੇਈਏ ਕਿ ਬੀਤੀ ਰਾਤ ਸੈਫ ਅਲੀ ਖਾਨ ਦੇ ਘਰ 'ਚ ਦਾਖਲ ਹੋਏ ਚੋਰ ਨੇ ਉਨ੍ਹਾਂ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਅਦਾਕਾਰ ਦੇ ਸਰੀਰ 'ਤੇ 6 ਥਾਵਾਂ 'ਤੇ ਜ਼ਖਮ ਹੋ ਗਏ। ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਲੀਲਾਵਤੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਉਸ ਦੀ ਸਰਜਰੀ ਹੋਈ। ਅਦਾਕਾਰ ਦੀ ਟੀਮ ਨੇ ਕਿਹਾ ਕਿ ਉਹ ਹੁਣ ਖਤਰੇ ਤੋਂ ਬਾਹਰ ਹੈ ਅਤੇ ਹਸਪਤਾਲ 'ਚ ਉਸ ਦਾ ਇਲਾਜ ਚੱਲ ਰਿਹਾ ਹੈ। ਇਸ ਦੇ ਨਾਲ ਹੀ ਉਸ ਦੀ ਸਫਲ ਸਰਜਰੀ ਵੀ ਹੋ ਚੁੱਕੀ ਹੈ।
ਸੈਫ ਅਲੀ ਖਾਨ ਦੇ ਘਰ ਵਾਪਰੀ ਇਸ ਘਟਨਾ ਨੇ ਫਿਲਮ ਇੰਡਸਟਰੀ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਕਿਉਂਕਿ ਬਾਂਦਰਾ ਵਰਗੇ ਪੌਸ਼ ਇਲਾਕੇ 'ਚ ਅਜਿਹੀ ਘਟਨਾ ਵਾਪਰਨਾ ਕਾਫੀ ਹੈਰਾਨੀਜਨਕ ਹੈ। ਇਸ ਕਾਰਨ ਬਾਲੀਵੁੱਡ ਤੋਂ ਲੈ ਕੇ ਦੱਖਣ ਤੱਕ ਦੇ ਸਿਤਾਰਿਆਂ ਨੇ ਸੈਫ ਨਾਲ ਵਾਪਰੇ ਹਾਦਸੇ 'ਤੇ ਚਿੰਤਾ ਪ੍ਰਗਟਾਈ ਅਤੇ ਕੁਝ ਸਿਤਾਰਿਆਂ ਨੇ ਕਾਨੂੰਨ ਵਿਵਸਥਾ 'ਤੇ ਸਵਾਲ ਖੜ੍ਹੇ ਕੀਤੇ।
ਇਹ ਵੀ ਪੜ੍ਹੋ: