ਚੰਡੀਗੜ੍ਹ:ਪੰਜਾਬੀ ਗਾਇਕੀ ਦੇ ਖੇਤਰ ਵਿੱਚ ਅਲਹਦਾ ਪਹਿਚਾਣ ਸਥਾਪਿਤ ਕਰਨ ਵਿੱਚ ਸਫ਼ਲ ਰਹੇ ਹਨ ਗਾਇਕ ਸ਼ੈਰੀ ਮਾਨ, ਜੋ ਲੰਮੇਂ ਸਮੇਂ ਦੇ ਰਹੇ ਅਪਣੇ ਸੰਗੀਤਕ ਖਲਾਅ ਨੂੰ ਭਰਦਿਆਂ ਮੁੜ ਅਪਣੀ ਬਿਹਤਰੀਨ ਗਾਇਕੀ ਦਾ ਲੋਹਾ ਮੰਨਵਾਉਣ ਜਾ ਰਹੇ ਹਨ, ਜੋ ਅਪਣਾ ਨਵਾਂ ਗਾਣਾ 'ਹਲਾਤ' ਜਲਦ ਸਰੋਤਿਆ ਅਤੇ ਦਰਸ਼ਕਾਂ ਦੇ ਸਨਮੁੱਖ ਕਰਨਗੇ, ਜਿੰਨ੍ਹਾਂ ਦੀ ਸੁਰੀਲੀ ਅਵਾਜ਼ ਵਿੱਚ ਸੱਜਿਆ ਇਹ ਗਾਣਾ ਜਲਦ ਵੱਖ-ਵੱਖ ਪਲੇਟਫ਼ਾਰਮ ਉਪਰ ਰਿਲੀਜ਼ ਹੋਣ ਜਾ ਰਿਹਾ ਹੈ।
'ਦਿ ਮੈਂਪਲ ਰਿਕਾਰਡਜ਼' ਅਤੇ 'ਸਤਪਾਲ ਧਾਲੀਵਾਲ' ਵੱਲੋਂ ਪੇਸ਼ ਕੀਤੇ ਜਾ ਰਹੇ ਉਕਤ ਗਾਣੇ ਦਾ ਲੇਖਨ ਗੁਰਦੀਪ ਮਨਾਲਿਆ ਦੁਆਰਾ ਕੀਤਾ ਗਿਆ ਹੈ, ਜਦਕਿ ਸੰਗੀਤਬੱਧਤਾ ਮਿਸ਼ਟਾਬਾਜ ਵੱਲੋਂ ਅੰਜ਼ਾਮ ਦਿੱਤੀ ਗਈ ਹੈ।
ਨੌਜਵਾਨ ਮਨਾਂ ਦੀ ਤਰਜ਼ਮਾਨੀ ਕਰਦੇ ਅਤੇ ਦਿਲ ਟੁੰਬਵੇਂ ਅਲਫਾਜ਼ਾਂ ਅਧੀਨ ਬੁਣੇ ਗਏ ਉਕਤ ਗਾਣੇ ਦਾ ਮਿਊਜ਼ਿਕ ਵੀਡੀਓ ਵੀ ਬੇਹੱਦ ਸ਼ਾਨਦਾਰ ਬਣਾਇਆ ਗਿਆ ਹੈ, ਜਿਸ ਦੀ ਨਿਰਦੇਸ਼ਨਾਂ ਸੈਂਡੀ ਹੰਸਪਾਲ ਵੱਲੋਂ ਦਿੱਤੀ ਗਈ ਹੈ, ਜਿੰਨ੍ਹਾਂ ਦੁਆਰਾ ਵਿਸ਼ਾਲ ਕੈਨਵਸ ਅਤੇ ਉੱਚ ਪੱਧਰੀ ਤਕਨੀਕੀ ਮਾਪਦੰਡਾਂ ਅਧੀਨ ਫਿਲਮਾਏ ਗਏ ਇਸ ਸੰਗੀਤਕ ਵੀਡੀਓ ਅਤੇ ਗਾਣੇ ਦੀ ਰਸਮੀ ਰਿਲੀਜ਼ ਮਿਤੀ ਦਾ ਐਲਾਨ ਜਲਦ ਕੀਤਾ ਜਾਵੇਗਾ।