ਚੰਡੀਗੜ੍ਹ:ਪੰਜਾਬੀ ਸੰਗੀਤ ਜਗਤ ਵਿੱਚ ਮਲਵਈ ਗਾਇਕਾ ਦੀ ਬਣੀ ਧਾਂਕ ਦਾ ਅਸਰ ਅੱਜ ਦਹਾਕਿਆਂ ਬਾਅਦ ਵੀ ਜਿਓ ਦਾ ਤਿਓ ਕਾਇਮ ਹੈ, ਜਿੰਨ੍ਹਾਂ ਦੀ ਬਿਹਤਰੀਨ ਰਹੀ ਸੰਗੀਤਕ ਵਿਰਾਸਤ ਨੂੰ ਹੋਰ ਚਾਰ ਚੰਨ ਲਾਉਣ ਵਿੱਚ ਇੰਨੀ ਦਿਨੀਂ ਅਹਿਮ ਭੂਮਿਕਾ ਨਿਭਾ ਰਿਹਾ ਹੈ ਨੌਜਵਾਨ ਅਤੇ ਪ੍ਰਤਿਭਾਵਾਨ ਗਾਇਕ ਅਨਹਦ ਸਿੰਘ, ਜੋ ਅਪਣਾ ਨਵਾਂ ਗਾਣਾ 'ਨੱਚਣੇ ਨੂੰ ਜੀ ਕਰਦਾ' ਲੈ ਕੇ ਸੰਗੀਤ ਪ੍ਰੇਮੀਆਂ ਦੇ ਸਨਮੁੱਖ ਹੋਣ ਜਾ ਰਿਹਾ ਹੈ, ਜਿਸ ਦੀ ਸੁਰੀਲੀ ਆਵਾਜ਼ ਵਿੱਚ ਸੱਜਿਆ ਇਹ ਗੀਤ ਜਲਦ ਵੱਖ-ਵੱਖ ਸੰਗੀਤਕ ਪਲੇਟਫ਼ਾਰਮ ਉਪਰ ਜਾਰੀ ਹੋਵੇਗਾ।
'ਸਫਜੰਗ ਪ੍ਰੋਡੋਕਸ਼ਨ' ਦੇ ਸੰਗੀਤਕ ਲੇਬਲ ਅਧੀਨ ਸੰਗੀਤ ਮਾਰਕੀਟ ਵਿੱਚ ਪੇਸ਼ ਕੀਤੇ ਜਾ ਰਹੇ ਇਸ ਬੀਟ ਸੋਂਗ ਨੂੰ ਅਵਾਜ਼ ਦੇਣ ਦੇ ਨਾਲ-ਨਾਲ ਇਸ ਦੇ ਬੋਲਾਂ ਅਤੇ ਕੰਪੋਜੀਸ਼ਨ ਦੀ ਸਿਰਜਣਾ ਵੀ ਅਨਹਦ ਸਿੰਘ ਵੱਲੋਂ ਖੁਦ ਕੀਤੀ ਗਈ ਹੈ, ਜਦਕਿ ਇਸ ਦਾ ਸੰਗੀਤ ਪਾਵਨ ਹੰਸ ਦੁਆਰਾ ਤਿਆਰ ਕੀਤਾ ਗਿਆ ਹੈ, ਜਿੰਨ੍ਹਾਂ ਦੀ ਸੰਗੀਤਕ ਟੀਮ ਅਨੁਸਾਰ ਪੰਜਾਬੀ ਸੱਭਿਆਚਾਰ ਦੀਆਂ ਵੱਖੋ-ਵੱਖ ਵੰਨਗੀਆਂ ਨੂੰ ਪ੍ਰਤੀਬਿੰਬ ਕਰਦੇ ਇਸ ਗਾਣੇ ਨੂੰ ਗਾਇਕ ਅਨਹਦ ਵੱਲੋਂ ਬੇਹੱਦ ਪ੍ਰਭਾਵੀ ਰੂਪ ਵਿੱਚ ਅੰਜ਼ਾਮ ਦਿੱਤਾ ਗਿਆ ਹੈ, ਜਿੰਨ੍ਹਾਂ ਦੀ ਗਾਇਕੀ ਨੂੰ ਵੀ ਇਹ ਗਾਣਾ ਹੋਰ ਵਿਸ਼ਾਲਤਾ ਭਰੀ ਲੈਅ ਦੇਵੇਗਾ।