ਪੰਜਾਬ

punjab

ETV Bharat / entertainment

ਗਾਇਕ ਗੁਰਦਾਸ ਮਾਨ ਨੂੰ ਮਿਲੀ ਪੰਜਾਬ-ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ, ਜਾਣੋ ਕੀ ਸੀ ਪੂਰਾ ਮਾਮਲਾ - singer Gurdas Maan - SINGER GURDAS MAAN

Singer Gurdas Maan: ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਗਾਇਕ ਗੁਰਦਾਸ ਮਾਨ ਵਿਰੁੱਧ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਦਰਜ ਐੱਫਆਈਆਰ ਨੂੰ ਰੱਦ ਕਰਨ ਅਤੇ ਕੈਂਸਲੇਸ਼ਨ ਰਿਪੋਰਟ ਨੂੰ ਸਵੀਕਾਰ ਕਰਨ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ।

Singer Gurdas Maan
Singer Gurdas Maan (instagram)

By ETV Bharat Entertainment Team

Published : Jun 14, 2024, 12:34 PM IST

ਚੰਡੀਗੜ੍ਹ: ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਨਕੋਦਰ 'ਚ ਦਰਜ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ 'ਚ ਦਰਜ ਐੱਫਆਈਆਰ ਨੂੰ ਰੱਦ ਕਰਨ ਅਤੇ ਕੈਂਸਲੇਸ਼ਨ ਰਿਪੋਰਟ ਨੂੰ ਸਵੀਕਾਰ ਕਰਨ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਗਿਆ ਹੈ।

ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਹਰਜਿੰਦਰ ਸਿੰਘ ਨੇ ਕਿਹਾ ਹੈ ਕਿ ਨਕੋਦਰ ਅਦਾਲਤ ਦੇ ਮਿਤੀ 22 ਫਰਵਰੀ 2024 ਦੇ ਫੈਸਲੇ ਨੂੰ ਰੱਦ ਕੀਤਾ ਜਾਵੇ, ਜਿਸ ਵਿੱਚ ਗੁਰਦਾਸ ਮਾਨ ਵੱਲੋਂ ਬਿਨਾਂ ਸ਼ਰਤ ਮੁਆਫ਼ੀ ਮੰਗਣ ਮਗਰੋਂ ਇਸ ਕੇਸ ਵਿੱਚ ਕੈਂਸਲੇਸ਼ਨ ਰਿਪੋਰਟ ਦਰਜ ਕਰਨ ਦੀ ਪੁਲਿਸ ਵੱਲੋਂ ਦਿੱਤੀ ਗਈ ਚੁਣੌਤੀ ਨੂੰ ਰੱਦ ਕੀਤਾ ਜਾਵੇ।

ਪਟੀਸ਼ਨਰ ਧਿਰ ਨੂੰ ਰੱਦ ਕਰਨ ਦੀ ਰਿਪੋਰਟ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ। ਇਸ ਲਈ ਕੋਈ ਨੋਟਿਸ ਨਹੀਂ ਦਿੱਤਾ ਗਿਆ। ਕੈਂਸਲੇਸ਼ਨ ਰਿਪੋਰਟ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਤਾਂ ਨਕੋਦਰ ਦੀ ਅਦਾਲਤ ਨੇ 22 ਫਰਵਰੀ 2024 ਨੂੰ ਇਸ ਸੰਬੰਧੀ ਪਟੀਸ਼ਨ ਖਾਰਜ ਕਰ ਦਿੱਤੀ ਸੀ।

ਉਲੇਖਯੋਗ ਹੈ ਕਿ ਨਕੋਦਰ ਦੇ ਡੇਰਾ ਬਾਬਾ ਮੁਰਾਦ ਸ਼ਾਹ ਮੇਲੇ ਵਿੱਚ ਗੁਰਦਾਸ ਮਾਨ ਨੇ ਸਟੇਜ ਤੋਂ ਕਿਹਾ ਸੀ ਕਿ ਸਾਈ ਲਾਡੀ ਸ਼ਾਹ ਤੀਜੇ ਗੁਰੂ ਸ਼੍ਰੀ ਗੁਰੂ ਅਮਰਦਾਸ ਜੀ ਦੇ ਵੰਸ਼ ਨਾਲ ਸੰਬੰਧ ਰੱਖਦੇ ਹਨ, ਜਦੋਂ ਇਸ ਦੀ ਵੀਡੀਓ ਵਾਇਰਲ ਹੋਈ ਤਾਂ ਸਿੱਖ ਜਥੇਬੰਦੀਆਂ ਭੜਕ ਗਈਆਂ।

ਉਨ੍ਹਾਂ ਨਕੋਦਰ ਪੁਲਿਸ ਸਟੇਸ਼ਨ ਅਤੇ ਜਲੰਧਰ ਦਿਹਾਤੀ ਪੁਲਿਸ ਦੇ ਐਸਐਸਪੀ ਦਫ਼ਤਰ ਅੱਗੇ 3 ਦਿਨ ਤੱਕ ਧਰਨਾ ਦਿੱਤਾ। ਮਾਮਲਾ ਦਰਜ ਨਾ ਹੋਣ 'ਤੇ ਸਿੱਖ ਜਥੇਬੰਦੀਆਂ ਨੇ ਹਾਈਵੇਅ ਜਾਮ ਕਰ ਦਿੱਤਾ। ਇਸ ਮਗਰੋਂ ਪੁਲਿਸ ਨੇ ਗੁਰਦਾਸ ਮਾਨ ਖ਼ਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੇਸ ਦਰਜ ਕੀਤਾ। ਵਿਵਾਦ ਤੋਂ ਬਾਅਦ ਮਾਨ ਨੇ ਵੀਡੀਓ ਜਾਰੀ ਕਰਕੇ ਮੁਆਫੀ ਮੰਗੀ ਹੈ।

ਪਟੀਸ਼ਨਰ ਪੱਖ ਦਾ ਕਹਿਣਾ ਹੈ ਕਿ ਸੈਸ਼ਨ ਕੋਰਟ ਨੇ ਸਬੂਤਾਂ ਨੂੰ ਨਜ਼ਰਅੰਦਾਜ਼ ਕੀਤਾ ਅਤੇ ਇਸ ਦੀ ਸਮੀਖਿਆ ਵੀ ਨਹੀਂ ਕੀਤੀ। ਪਟੀਸ਼ਨਰ ਨੇ ਕਿਹਾ ਕਿ ਉਸ ਕੋਲ ਪੁਖਤਾ ਸਬੂਤ ਹਨ ਜੋ ਸਪੱਸ਼ਟ ਕਰਦੇ ਹਨ ਕਿ ਗੁਰਦਾਸ ਮਾਨ ਨੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਹਾਈ ਕੋਰਟ ਨੇ ਪਟੀਸ਼ਨਰ ਧਿਰ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਪਟੀਸ਼ਨ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ।

ABOUT THE AUTHOR

...view details