Singer Nachattar Gill Upcoming Song:ਪੰਜਾਬੀ ਗਾਇਕੀ ਨੂੰ ਨਵੇਂ ਅਯਾਮ ਦੇਣ ਵਿੱਚ ਲਗਾਤਾਰ ਅਹਿਮ ਭੂਮਿਕਾ ਨਿਭਾ ਰਹੇ ਹਨ ਗਾਇਕ ਨਛੱਤਰ ਗਿੱਲ, ਜਿੰਨ੍ਹਾਂ ਵੱਲੋਂ ਅਪਣੇ ਨਵੇਂ ਗਾਣੇ ਸੰਬੰਧਤ ਸੰਗੀਤਕ ਵੀਡੀਓ ਦੀ ਸ਼ੂਟਿੰਗ ਪੂਰੀ ਕਰ ਲਈ ਗਈ ਹੈ, ਜਿਸ ਨੂੰ ਉਨ੍ਹਾਂ ਵੱਲੋਂ ਜਲਦ ਹੀ ਵੱਖ-ਵੱਖ ਸੰਗੀਤਕ ਪਲੇਟਫ਼ਾਰਮ ਉਪਰ ਜਾਰੀ ਕੀਤਾ ਜਾਵੇਗਾ।
ਪਰਿਵਾਰਿਕ ਰਿਸ਼ਤਿਆਂ ਅਤੇ ਧਾਰਮਿਕ ਪਰੰਪਰਾਵਾਂ ਦੀ ਤਰਜ਼ਮਾਨੀ ਕਰਦੇ ਉਕਤ ਮਿਊਜ਼ਿਕ ਵੀਡੀਓ ਦਾ ਫਿਲਮਾਂਕਣ ਠੇਠ ਪੰਜਾਬੀ ਰੰਗਾਂ ਅਧੀਨ ਕੀਤਾ ਗਿਆ ਹੈ, ਜਿਸ ਦੁਆਰਾ ਪੁਰਾਤਨ ਪੰਜਾਬ ਦੇ ਅਸਲ ਰਹੇ ਮਾਹੌਲ ਨੂੰ ਵੀ ਮੁੜ ਰੂਪਮਾਨ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।
ਮਿਆਰੀ ਗਾਇਕੀ ਦਾ ਅਨੂਠਾ ਇਜ਼ਹਾਰ ਅਤੇ ਅਹਿਸਾਸ ਕਰਵਾਉਣ ਜਾ ਰਹੇ ਇਸ ਗਾਣੇ ਸੰਬੰਧਤ ਫਿਲਮਾਂਏ ਗਏ ਉਕਤ ਸੰਗੀਤਕ ਵੀਡੀਓ ਦਾ ਚਰਚਿਤ ਮਾਡਲ ਅਤੇ ਅਦਾਕਾਰਾ ਮਨਪ੍ਰੀਤ ਕੁਲਾਰ ਵੀ ਖਾਸ ਆਕਰਸ਼ਨ ਹੋਵੇਗੀ, ਜਿਸ ਵੱਲੋਂ ਬਹੁਤ ਹੀ ਖੂਬਸੂਰਤੀ ਨਾਲ ਫੀਚਰਿੰਗ ਨੂੰ ਅੰਜ਼ਾਮ ਦਿੱਤਾ ਗਿਆ ਹੈ।