ਚੰਡੀਗੜ੍ਹ:ਪੰਜਾਬ ਸੰਗੀਤ ਜਗਤ ਵਿੱਚ ਲਗਾਤਾਰ ਅਪਣੀ ਸ਼ਾਨਦਾਰ ਮੌਜ਼ੂਦਗੀ ਦਾ ਇਜ਼ਹਾਰ ਕਰਵਾ ਰਹੇ ਹਨ ਗਾਇਕ ਆਰ ਨੇਤ, ਜੋ ਅਪਣਾ ਇੱਕ ਹੋਰ ਨਵਾਂ ਗਾਣਾ 'ਸਾਡੇ ਜਿਹੇ' ਸਰੋਤਿਆਂ ਅਤੇ ਦਰਸ਼ਕਾਂ ਦੇ ਸਨਮੁੱਖ ਕਰਨ ਜਾ ਰਹੇ ਹਨ, ਜਿੰਨ੍ਹਾਂ ਦੀ ਸੁਰੀਲੀ ਅਵਾਜ਼ ਵਿੱਚ ਸੱਜਿਆ ਇਹ ਸਦਾ ਬਹਾਰ ਗੀਤ ਜਲਦ ਵੱਖ-ਵੱਖ ਸੰਗੀਤਕ ਪਲੇਟਫ਼ਾਰਮ ਉਪਰ ਰਿਲੀਜ਼ ਹੋਣ ਜਾ ਰਿਹਾ ਹੈ।
'ਆਰ ਨੇਤ ਮਿਊਜ਼ਿਕ' ਅਤੇ 'ਰਾਜਚੇਤ ਸ਼ਰਮਾ' ਵੱਲੋਂ ਪੇਸ਼ ਕੀਤੇ ਜਾ ਰਹੇ ਅਤੇ ਵੱਡੇ ਪੱਧਰ ਸੰਗੀਤਕ ਮਾਰਕੀਟ ਵਿੱਚ ਜਾਰੀ ਕੀਤੇ ਜਾ ਰਹੇ ਇਸ ਗਾਣੇ ਨੂੰ ਅਵਾਜ਼ ਦੇਣ ਦੇ ਨਾਲ-ਨਾਲ ਇਸ ਦੀ ਸ਼ਬਦ ਅਤੇ ਕੰਪੋਜੀਸ਼ਨ ਸਿਰਜਣਾ ਵੀ ਆਰ ਨੇਤ ਦੁਆਰਾ ਹੀ ਅੰਜ਼ਾਮ ਦਿੱਤੀ ਗਈ ਹੈ।
ਪ੍ਰੋਜੋਕਟ ਹੈੱਡ ਕਰਨਵੀਰ ਸਿੰਘ ਖੋਸਾ ਦੀ ਸੁਚੱਜੀ ਰਹਿਨੁਮਾਈ ਅਤੇ ਆਹਲਾ ਸੰਗੀਤਕ ਸੰਯੋਜਨ ਅਧੀਨ ਸੰਗੀਤ ਪ੍ਰੇਮੀਆਂ ਦੇ ਸਨਮੁੱਖ ਕੀਤੇ ਜਾ ਰਹੇ ਉਕਤ ਟਰੈਕ ਦਾ ਸੰਗੀਤ ਬਲੈਕ ਵਾਇਰਸ ਵੱਲੋਂ ਤਿਆਰ ਕੀਤਾ ਗਿਆ ਹੈ, ਜੋ ਇਸ ਤੋਂ ਪਹਿਲਾਂ ਵੀ ਆਰ ਨੇਤ ਦੇ ਕਈ ਗਾਣਿਆਂ ਨੂੰ ਪ੍ਰਭਾਵੀ ਰੂਪ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਚੁੱਕੇ ਹਨ।