ਪੰਜਾਬ

punjab

ETV Bharat / entertainment

ਗੀਤ 'ਕੈਸੇ ਹੁਆ' ਨਾਲ ਦਰਸ਼ਕਾਂ ਸਨਮੁੱਖ ਹੋਣਗੇ ਗਾਇਕ ਰਾਜਾ ਸੱਗੂ, ਇਸ ਦਿਨ ਹੋਵੇਗਾ ਰਿਲੀਜ਼ - Singer Raja Sagoo New Song - SINGER RAJA SAGOO NEW SONG

Singer Raja Sagoo New Song: ਪੰਜਾਬੀ ਗਾਈਕ ਰਾਜਾ ਸੱਗੂ ਆਪਣਾ ਨਵਾਂ ਗੀਤ 'ਕੈਸੇ ਹੁਆ' ਨੂੰ ਲੈ ਕੇ ਦਰਸ਼ਕਾਂ ਸਨਮੁੱਖ ਹੋਣ ਜਾ ਰਹੇ ਹਨ। ਇਹ ਗੀਤ 1 ਜੁਲਾਈ ਨੂੰ ਵੱਖ-ਵੱਖ ਸੰਗੀਤਕ ਪਲੇਟਫਾਰਮਾਂ 'ਤੇ ਰਿਲੀਜ਼ ਕਰ ਦਿੱਤਾ ਜਾਵੇਗਾ।

Singer Raja Sagoo New Song
Singer Raja Sagoo New Song (ETV Bharat)

By ETV Bharat Entertainment Team

Published : Jun 26, 2024, 4:20 PM IST

ਫਰੀਦਕੋਟ: ਪੰਜਾਬੀ ਅਤੇ ਹਿੰਦੀ ਸੰਗੀਤ ਖੇਤਰ ਵਿੱਚ ਆਪਣੀ ਅਲੱਗ ਪਹਿਚਾਣ ਬਣਾਉਣ 'ਚ ਸਫ਼ਲ ਰਹੇ ਗਾਇਕ ਰਾਜਾ ਸੱਗੂ ਆਪਣਾ ਨਵਾਂ ਗਾਣਾ 'ਕੈਸੇ ਹੁਆ' ਲੈ ਕੇ ਸਰੋਤਿਆ ਅਤੇ ਦਰਸ਼ਕਾਂ ਸਨਮੁੱਖ ਹੋਣ ਜਾ ਰਹੇ ਹਨ। ਇਸ ਗੀਤ ਨੂੰ ਉਨ੍ਹਾਂ ਵੱਲੋਂ ਜਲਦ ਹੀ ਵੱਖ-ਵੱਖ ਸੰਗ਼ੀਤਕ ਪਲੇਟਫ਼ਾਰਮਾਂ 'ਤੇ ਰਿਲੀਜ਼ ਕੀਤਾ ਜਾਵੇਗਾ। ਮੋਲੋਡੀਅਸ ਸੰਗੀਤ ਅਤੇ ਮਨ ਨੂੰ ਮੋਹ ਲੈਣ ਵਾਲੀ ਸ਼ਬਦਾਵਲੀ ਅਧੀਨ ਤਿਆਰ ਕੀਤਾ ਗਿਆ ਇਹ ਗੀਤ 1 ਜੁਲਾਈ ਨੂੰ ਵੱਡੇ ਪੱਧਰ 'ਤੇ ਸੰਗੀਤ ਮਾਰਕੀਟ ਵਿੱਚ ਜਾਰੀ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਗਾਇਕ ਨੇ ਦੱਸਿਆ ਕਿ ਆਪਣੇ ਹੁਣ ਤੱਕ ਦੇ ਹਰ ਗੀਤ ਚਾਹੇ ਉਹ ਹਿੰਦੀ ਹੋਵੇ ਜਾਂ ਪੰਜਾਬੀ, ਉਨ੍ਹਾਂ ਨੇ ਹਰ ਗੀਤ ਨੂੰ ਪੂਰੀ ਮਿਹਨਤ ਦੇ ਨਾਲ ਕੀਤਾ ਹੈ। ਇਸ ਸਬੰਧੀ ਇੱਕ ਹੋਰ ਗੀਤ ਜਿਸ ਦਾ ਮਿਊਜ਼ਿਕ ਵੀਡੀਓ ਬੇਹੱਦ ਖੂਬਸੂਰਤ ਬਣਾਇਆ ਗਿਆ ਹੈ, ਜਲਦ ਹੀ ਰਿਲੀਜ਼ ਕੀਤਾ ਜਾਵੇਗਾ।

ਪਾਲੀਵੁੱਡ ਤੋਂ ਲੈ ਕੇ ਬਾਲੀਵੁੱਡ ਤੱਕ ਆਪਣੀ ਗਾਇਕੀ ਦਾ ਲੋਹਾ ਮਨਵਾਉਣ ਵਾਲੇ ਗਾਇਕ ਰਾਜਾ ਸੱਗੂ ਵੱਲੋਂ ਗਾਏ ਕਈ ਗੀਤ ਸਫ਼ਲ ਰਹਿ ਚੁੱਕੇ ਹਨ। ਇਨ੍ਹਾਂ ਗੀਤਾਂ ਵਿੱਚ 'ਪਿੰਡ', 'ਹੌਲੀ ਹੌਲੀ', 'ਜਿੰਨੀ ਤੇਰੀ ਯਾਦ ਆਉਗੀ', 'ਬੇਬੀ ਬੇਬੀ', 'ਸ਼ਹਿਰ ਦੇ ਹਾਲਾਤ', 'ਤੂੰ ਮੇਰੀ ਜਾਨਾ', ਨਦਿਓ ਪਾਰ ਆਦਿ ਸ਼ਾਮਿਲ ਰਹੇ ਹਨ। ਮੂਲ ਰੂਪ ਵਿੱਚ ਪੰਜਾਬ ਦੇ ਇਤਿਹਾਸਿਕ ਅਤੇ ਧਾਰਮਿਕ ਸ਼ਹਿਰ ਸ੍ਰੀ ਅੰਮ੍ਰਿਤਸਰ ਸਾਹਿਬ ਨਾਲ ਸਬੰਧ ਰੱਖਦੇ ਗਾਇਕ ਰਾਜਾ ਸੱਗੂ ਬਹੁਤ ਘੱਟ ਸਮੇਂ ਵਿੱਚ ਹੀ ਆਪਣੀ ਪਹਿਚਾਣ ਬਣਾਉਣ ਵਿੱਚ ਸਫਲ ਰਹੇ ਹਨ, ਜੋ ਆਉਣ ਵਾਲੇ ਦਿਨਾਂ ਵਿੱਚ ਕੁਝ ਹੋਰ ਸੰਗੀਤਕ ਟਰੈਕ ਦਰਸ਼ਕਾਂ ਸਾਹਮਣੇ ਪੇਸ਼ ਕਰਨਗੇ।

ABOUT THE AUTHOR

...view details