ਚੰਡੀਗੜ੍ਹ: ਪੰਜਾਬੀ ਸਿਨੇਮਾ ਦੀ ਮਸ਼ਹੂਰ ਅਦਾਕਾਰਾ ਸੋਨਮ ਬਾਜਵਾ ਨੇ ਆਪਣੀ ਖੂਬਸੂਰਤੀ ਅਤੇ ਸ਼ਾਨਦਾਰ ਅਦਾਕਾਰੀ ਨਾਲ ਸਾਰਿਆਂ ਦਾ ਦਿਲ ਪਹਿਲਾਂ ਹੀ ਜਿੱਤ ਚੁੱਕੀ ਹੈ। ਫਿਲਮਾਂ ਦੇ ਨਾਲ-ਨਾਲ ਸੋਨਮ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਤੁਹਾਨੂੰ ਦੱਸ ਦੇਈਏ ਕਿ ਲੋਕਾਂ ਦੇ ਦਿਲਾਂ 'ਤੇ ਰਾਜ ਕਰਨ ਵਾਲੀ 35 ਸਾਲ ਦੀ ਸੋਨਮ ਆਪਣੇ ਕੰਮ ਦੇ ਨਾਲ-ਨਾਲ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਸੁਰਖੀਆਂ 'ਚ ਰਹਿੰਦੀ ਹੈ।
ਇਸੇ ਤਰ੍ਹਾਂ ਹਾਲ ਹੀ ਵਿੱਚ ਅਦਾਕਾਰਾ ਨੇ ਇੱਕ ਅਜਿਹੀ ਪੋਸਟ ਸਾਂਝੀ ਕੀਤੀ ਹੈ, ਜੋ ਸਭ ਦਾ ਧਿਆਨ ਖਿੱਚ ਰਹੀ ਹੈ। ਦਰਅਸਲ, ਅਦਾਕਾਰਾ ਨੇ ਹਾਲ ਹੀ ਵਿੱਚ ਕੁੱਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਉਨ੍ਹਾਂ ਵਿੱਚੋਂ ਹੀ ਇੱਕ ਤਸਵੀਰ ਵਿੱਚ ਅਦਾਕਾਰਾ ਨੇ ਲਿਖਿਆ ਹੈ, "ਮੈਨੂੰ ਤੁਹਾਡੇ ਨਾਲ ਪਿਆਰ ਹੋ ਸਕਦਾ ਹੈ"...ਜਿਸ ਨੂੰ ਪੜ੍ਹ ਕੇ ਯੂਜ਼ਰਸ ਅੰਦਾਜ਼ਾਂ ਲਾ ਰਹੇ ਹਨ ਕਿ ਸ਼ਾਇਦ ਪੰਜਾਬੀ ਸਿਨੇਮਾ ਦੀ ਇਹ ਹਸੀਨਾ ਕਿਸੇ ਨੂੰ ਡੇਟ ਕਰ ਰਹੀ ਹੈ। ਹਾਲਾਂਕਿ ਅਦਾਕਾਰਾ ਕਿਸ ਨੂੰ ਡੇਟ ਕਰ ਰਹੀ ਹੈ, ਇਸ ਬਾਰੇ ਕੁੱਝ ਵੀ ਕਿਹਾ ਨਹੀਂ ਜਾ ਸਕਦਾ ਹੈ।
ਇਸ ਦੌਰਾਨ ਜੇਕਰ ਅਦਾਕਾਰਾ ਬਾਰੇ ਹੋਰ ਗੱਲ ਕਰੀਏ ਤਾਂ 16 ਅਗਸਤ 1989 ਨੂੰ ਉੱਤਰਾਖੰਡ ਦੇ ਨੈਨੀਤਾਲ ਵਿੱਚ ਜਨਮੀ ਸੋਨਮ ਬਾਜਵਾ ਦਾ ਪੂਰਾ ਨਾਂ ਸੋਨਮ ਪ੍ਰੀਤ ਕੌਰ ਬਾਜਵਾ ਹੈ। ਸੋਨਮ ਦਾ ਪੂਰਾ ਪਰਿਵਾਰ ਆਸਟ੍ਰੇਲੀਆਂ ਦੇ ਸਿਡਨੀ ਸ਼ਹਿਰ 'ਚ ਰਹਿੰਦਾ ਹੈ। ਤੁਹਾਡੇ ਵਿੱਚੋਂ ਬਹੁਤ ਘੱਟ ਨੂੰ ਪਤਾ ਹੋਵੇਗਾ ਕਿ ਉਹ ਏਅਰ ਹੋਸਟੈੱਸ ਵੀ ਰਹਿ ਚੁੱਕੀ ਹੈ। ਸੋਨਮ ਨੇ ਪੰਜਾਬੀ ਫਿਲਮਾਂ ਤੋਂ ਇਲਾਵਾ ਹਿੰਦੀ, ਤਾਮਿਲ ਅਤੇ ਤੇਲਗੂ ਸਿਨੇਮਾ ਵਿੱਚ ਕੰਮ ਕੀਤਾ ਹੈ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਸੋਨਮ ਭਾਰਤੀ ਕ੍ਰਿਕਟਰ ਕੇਐਲ ਰਾਹੁਲ ਨੂੰ ਡੇਟ ਕਰ ਚੁੱਕੀ ਹੈ। ਹਾਲਾਂਕਿ ਇਹ ਰਿਸ਼ਤਾ ਜ਼ਿਆਦਾ ਦੇਰ ਨਹੀਂ ਚੱਲ ਸਕਿਆ। ਕਿਹਾ ਜਾਂਦਾ ਹੈ ਕਿ ਇਹ ਖਬਰਾਂ ਜਲਦੀ ਹੀ ਖਤਮ ਹੋ ਗਈਆਂ ਜਦੋਂ ਕੇਐਲ ਰਾਹੁਲ ਨੇ ਅਦਾਕਾਰਾ ਸੁਨੀਲ ਸ਼ੈੱਟੀ ਦੀ ਬੇਟੀ ਆਥੀਆ ਸ਼ੈੱਟੀ ਨੂੰ ਡੇਟ ਕਰਨਾ ਸ਼ੁਰੂ ਕਰ ਦਿੱਤਾ। ਹਾਲਾਂਕਿ ਹੁਣ ਵੀ ਅਦਾਕਾਰਾ ਬਾਰੇ ਇਹ ਵੀ ਕਿਹਾ ਜਾਂਦਾ ਹੈ ਕਿ ਉਹ ਮੁੰਬਈ ਰਹਿੰਦੇ ਇੱਕ ਵਿਅਕਤੀ ਨੂੰ ਡੇਟ ਕਰ ਰਹੀ ਹੈ, ਹਾਲਾਂਕਿ ਉਹ ਖੁਸ਼ਕਿਸਮਤ ਕੌਣ ਹੈ, ਇਸ ਬਾਰੇ ਅਦਾਕਾਰਾ ਨੇ ਕਦੇ ਵੀ ਨਹੀਂ ਦੱਸਿਆ ਹੈ। ਅਦਾਕਾਰਾ ਹਮੇਸ਼ਾ ਆਪਣੀ ਲਵ ਲਾਈਫ਼ ਨੂੰ ਲੁਕਾ ਕੇ ਰਹਿੰਦੀ ਹੈ।
ਇਹ ਵੀ ਪੜ੍ਹੋ: