ਪੰਜਾਬ

punjab

ETV Bharat / entertainment

ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ, ਗਾਇਕ ਦੀ ਯਾਦ ਵਿੱਚ ਇਸ ਥਾਂ ਕਰਵਾਇਆ ਜਾਵੇਗਾ ਸ੍ਰੀ ਸੁਖਮਨੀ ਸਾਹਿਬ ਦਾ ਪਾਠ - Singer Sidhu Moosewala - SINGER SIDHU MOOSEWALA

Death Anniversary of Singer Sidhu Moosewala: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਦੂਜੀ ਬਰਸੀ ਮਨਾਈ ਜਾਵੇਗੀ। ਇਸ ਦੌਰਾਨ ਗਾਇਕ ਦੀ ਯਾਦ ਵਿੱਚ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਜਾਵੇਗਾ।

Death Anniversary of Singer Sidhu Moosewala
Death Anniversary of Singer Sidhu Moosewala (instagram)

By ETV Bharat Entertainment Team

Published : May 21, 2024, 6:51 PM IST

ਚੰਡੀਗੜ੍ਹ: ਸਿੱਧੂ ਮੂਸੇਵਾਲਾ ਉਰਫ਼ ਸ਼ੁੱਭਦੀਪ ਸਿੰਘ ਇੱਕ ਬਹੁਤ ਹੀ ਮਸ਼ਹੂਰ ਪੰਜਾਬੀ ਗਾਇਕ ਅਤੇ ਰੈਪਰ ਸਨ। ਪ੍ਰਸ਼ੰਸਕ ਉਨ੍ਹਾਂ ਦੇ ਗੀਤਾਂ ਦੇ ਦੀਵਾਨੇ ਸਨ। ਹਾਲਾਂਕਿ 29 ਮਈ 2022 ਨੂੰ ਸਿੱਧੂ ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਭਾਵੇਂ ਕਿ 7 ਦਿਨ ਬਾਅਦ ਗਾਇਕ ਦੀ ਮੌਤ ਹੋਈ ਨੂੰ ਪੂਰੇ ਦੋ ਸਾਲ ਹੋ ਜਾਣਗੇ, ਪਰ ਗਾਇਕ ਅੱਜ ਵੀ ਆਪਣੇ ਪ੍ਰਸ਼ੰਸਕਾਂ ਵਿੱਚ ਜ਼ਿੰਦਾ ਹੈ। ਉਨ੍ਹਾਂ ਦੇ ਗੀਤਾਂ ਦੀ ਧੂਮ ਅੱਜ ਵੀ ਬਰਕਰਾਰ ਹੈ।

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ 29 ਮਈ 2024 ਨੂੰ ਗਾਇਕ ਦੀ ਮੌਤ ਹੋਈ ਨੂੰ ਦੋ ਸਾਲ ਪੂਰੇ ਹੋਣ ਜਾ ਰਹੇ ਹਨ, ਅਜਿਹੇ ਵਿੱਚ ਗਾਇਕ ਦੇ ਮਾਤਾ-ਪਿਤਾ ਉਨ੍ਹਾਂ ਦੀ ਯਾਦ ਵਿੱਚ ਦੂਜੀ ਬਰਸੀ ਮਨਾਉਣ ਜਾ ਰਹੇ ਹਨ। ਹਾਲ ਹੀ ਵਿੱਚ ਗਾਇਕ ਦੀ ਮਾਂ ਚਰਨ ਕੌਰ ਨੇ ਇਸ ਸੰਬੰਧੀ ਜਾਣਕਾਰੀ ਇੰਸਟਾਗ੍ਰਾਮ ਉਤੇ ਸਾਂਝੀ ਕੀਤੀ ਅਤੇ ਦੱਸਿਆ ਕਿ ਵਾਹਿਗੁਰੂ ਦੇ ਘਰੋਂ ਇਨਸਾਫ਼ ਦੀ ਮੰਗ ਅਤੇ ਦਰਦ ਭਰੇ ਵਿਛੋੜੇ ਨੂੰ ਮੁੱਖ ਰੱਖਦਿਆਂ ਗਾਇਕ ਦੀ ਯਾਦ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਜਾ ਰਿਹਾ ਹੈ।' ਤੁਹਾਨੂੰ ਦੱਸ ਦੇਈਏ ਕਿ ਇਹ ਪਾਠ ਗੁਰਦੁਆਰਾ ਬਾਬਾ ਮੜ੍ਹ ਸਾਹਿਬ ਜੀ ਜੰਡਿਆਲਾ ਮੰਜਕੀ ਜਲੰਧਰ ਵਿਖੇ ਕਰਵਾਇਆ ਜਾ ਰਿਹਾ ਹੈ।

ਸਿੱਧੂ ਮੂਸੇਵਾਲਾ ਦੀ ਮਾਂ ਦੀ ਇੰਸਟਾਗ੍ਰਾਮ ਸਟੋਰੀ (ਇੰਸਟਾਗ੍ਰਾਮ)

ਉਲੇਖਯੋਗ ਹੈ ਕਿ ਅੱਜ ਤੋਂ ਦੋ ਸਾਲ ਪਹਿਲਾਂ ਸਿੱਧੂ ਮੂਸੇਵਾਲਾ ਦਾ ਕਤਲ ਹੋ ਗਿਆ ਸੀ। ਉਨ੍ਹਾਂ ਦੀ ਮੌਤ ਨਾਲ ਗਾਇਕ ਦੇ ਪ੍ਰਸ਼ੰਸਕਾਂ ਨੂੰ ਬਹੁਤ ਵੱਡਾ ਸਦਮਾ ਲੱਗਿਆ। ਭਾਵੇਂ ਸਿੱਧੂ ਮੂਸੇਵਾਲਾ ਹੁਣ ਸਾਡੇ ਵਿਚਕਾਰ ਨਹੀਂ ਰਹੇ ਪਰ ਫਿਰ ਵੀ ਉਹ ਆਪਣੇ ਗੀਤਾਂ ਰਾਹੀਂ ਪ੍ਰਸ਼ੰਸਕਾਂ ਵਿੱਚ ਆਪਣੀ ਮੌਜੂਦਗੀ ਕਾਇਮ ਰੱਖਦੇ ਹਨ। ਉਸ ਦੇ ਸਾਰੇ ਗੀਤਾਂ ਨੂੰ ਅੱਜ ਵੀ ਲੱਖਾਂ ਵਿਊਜ਼ ਮਿਲ ਰਹੇ ਹਨ।

ਮੌਤ ਤੋਂ ਬਾਅਦ ਰਿਲੀਜ਼ ਹੋਏ ਗੀਤਾਂ ਨੇ ਪਾਈਆਂ ਧੂੰਮਾਂ: ਤੁਹਾਨੂੰ ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਛੇ ਗੀਤ ਰਿਲੀਜ਼ ਹੋ ਚੁੱਕੇ ਹਨ, ਜਿਹਨਾਂ ਨੂੰ ਉਸ ਤਰ੍ਹਾਂ ਹੀ ਪਿਆਰ ਮਿਲ ਰਿਹਾ ਹੈ, ਜਿਸ ਤਰ੍ਹਾਂ ਗਾਇਕ ਦੇ ਜਿਉਂਦੇ ਹੋਏ ਗੀਤਾਂ ਨੂੰ ਮਿਲਦਾ ਸੀ। ਪਿਛਲੀ ਵਾਰ ਉਨ੍ਹਾਂ ਦਾ ਗੀਤ '410' ਰਿਲੀਜ਼ ਹੋਇਆ ਸੀ, ਜਿਸ ਨੂੰ ਹੁਣ ਤੱਕ 3,37,40,961 ਵਿਊਜ਼ ਮਿਲ ਚੁੱਕੇ ਹਨ।

ABOUT THE AUTHOR

...view details