ਚੰਡੀਗੜ੍ਹ: ਪੰਜਾਬੀ ਸੰਗੀਤ ਜਗਤ ਦੇ ਸਫ਼ਲਤਮ ਸਿਤਾਰਿਆਂ ਵਿੱਚ ਅੱਜਕੱਲ੍ਹ ਅਪਣਾ ਸ਼ੁਮਾਰ ਕਰਵਾ ਰਹੇ ਹਨ ਸੁਰਜੀਤ ਭੁੱਲਰ ਅਤੇ ਗੁਰਲੇਜ਼ ਅਖ਼ਤਰ, ਜੋ ਅਪਣਾ ਇੱਕ ਵਿਸ਼ੇਸ਼ ਗਾਣਾ 'ਹੈਲੋ ਹੈਲੋ' ਲੈ ਕੇ ਸਰੋਤਿਆਂ ਅਤੇ ਦਰਸ਼ਕਾਂ ਦੇ ਸਨਮੁੱਖ ਹੋਣ ਜਾ ਰਹੇ ਹਨ, ਜਿੰਨ੍ਹਾਂ ਦੀ ਸ਼ਾਨਦਾਰ ਜੁਗਲਬੰਦੀ ਦਾ ਇਜ਼ਹਾਰ ਕਰਵਾਉਂਦਾ ਇਹ ਟ੍ਰੈਕ ਜਲਦ ਵੱਖ-ਵੱਖ ਸੰਗੀਤਕ ਪਲੇਟਫ਼ਾਰਮ ਉਪਰ ਜਾਰੀ ਕੀਤਾ ਜਾਵੇਗਾ।
'ਬੁਲ 18' ਦੇ ਸੰਗੀਤਕ ਲੇਬਲ ਅਧੀਨ ਸੰਗੀਤਕ ਮਾਰਕੀਟ ਵਿੱਚ ਜਾਰੀ ਕੀਤੇ ਜਾ ਰਹੇ ਉਕਤ ਟ੍ਰੈਕ ਨੂੰ ਅਵਾਜ਼ਾਂ ਸੁਰਜੀਤ ਭੁੱਲਰ ਅਤੇ ਗੁਰਲੇਜ਼ ਅਖ਼ਤਰ ਵੱਲੋਂ ਦਿੱਤੀਆਂ ਗਈਆਂ ਹਨ, ਜਦਕਿ ਦਾ ਸੰਗੀਤ ਮਿਸਟਾ ਬਾਜ਼ ਦੁਆਰਾ ਤਿਆਰ ਕੀਤਾ ਗਿਆ ਹੈ, ਜਿੰਨ੍ਹਾਂ ਦਾ ਸਦਾ ਬਹਾਰ ਸੰਗੀਤ ਬੇਸ਼ੁਮਾਰ ਗਾਣਿਆ ਨੂੰ ਮਕਬੂਲੀਅਤ ਦਿਵਾਉਣ 'ਚ ਅਹਿਮ ਭੂਮਿਕਾ ਨਿਭਾ ਚੁੱਕਾ ਹੈ।