ਹੈਦਰਾਬਾਦ: ਗਿੱਪੀ ਗਰੇਵਾਲ ਅਤੇ ਜੈਸਮੀਨ ਭਸੀਨ ਦੀ ਫਿਲਮ ਅਰਦਾਸ ਸਰਬੱਤ ਦੇ ਭਲੇ ਦੀ ਸ਼ੁੱਕਰਵਾਰ 13 ਸਤੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਈ ਸੀ। ਗਿੱਪੀ ਗਰੇਵਾਲ ਦੁਆਰਾ ਨਿਰਦੇਸ਼ਿਤ ਫਿਲਮ ਨੇ ਬਾਕਸ ਆਫਿਸ 'ਤੇ ਪਹਿਲੇ ਦਿਨ ਭਾਰਤ ਵਿੱਚ 90 ਲੱਖ ਦੀ ਕਮਾਈ ਕਰ ਲਈ ਹੈ।
ਅਰਦਾਸ ਸਰਬੱਤ ਦੇ ਭਲੇ ਦੀ ਪਹਿਲੇ ਦਿਨ ਦੀ ਕਮਾਈ:ਅਰਦਾਸ ਸਰਬੱਤ ਦੇ ਭਲੇ ਦੀ ਨੇ ਆਪਣੇ ਪਹਿਲੇ ਦਿਨ ਬਾਕਸ ਆਫਿਸ 'ਤੇ 90 ਲੱਖ ਦੀ ਕਮਾਈ ਕਰ ਲਈ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਇਸ ਫਿਲਮ ਦੇ ਹੋਰ ਦੋ ਭਾਗ ਅਰਦਾਸ ਅਤੇ ਅਰਦਾਸ ਕਰਨ ਨੂੰ ਵੀ ਕਾਫ਼ੀ ਸਫ਼ਲਤਾ ਮਿਲੀ ਸੀ, ਜਿਸ ਤੋਂ ਬਾਅਦ ਹੁਣ ਇਸ ਫਿਲਮ ਦੇ ਵੀ ਹਿੱਟ ਹੋਣ ਦੀ ਉਮੀਦ ਕੀਤੀ ਜਾ ਰਹੀ ਹੈ।
ਅਰਦਾਸ ਸਰਬੱਤ ਦੇ ਭਲੇ ਦੀ ਸਟਾਰਕਾਸਟ: ਅਰਦਾਸ ਸਰਬੱਤ ਦੇ ਭਲੇ ਦੀ ਵਿੱਚ ਗਿੱਪੀ ਗਰੇਵਾਲ, ਜੈਸਮੀਨ ਭਸੀਨ, ਗੁਰਪ੍ਰੀਤ ਘੁੱਗੀ, ਜੱਗੀ ਸਿੰਘ, ਰਘਵੀਰ ਬੋਲੀ, ਨਿਰਮਲ ਰਿਸ਼ੀ, ਮਲਕੀਤ ਰੌਣੀ, ਸਰਦਾਰ ਸੋਹੀ, ਸੀਮਾ ਕੌਸ਼ਲ, ਰੁਪਿੰਦਰ ਰੂਪੀ, ਰਵਨੀਤ ਕੌਰ ਆਦਿ ਵਰਗੇ ਕਲਾਕਾਰ ਸ਼ਾਮਲ ਹਨ। ਇਸ ਫਿਲਮ ਨੂੰ ਦਰਸ਼ਕਾਂ ਵੱਲੋ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।
ਅਰਦਾਸ ਸਰਬੱਤ ਦੇ ਭਲੇ ਦੀ ਕਹਾਣੀ:ਇਸ ਫਿਲਮ ਦੀ ਕਹਾਣੀ ਗੁਰਮੁਖ ਸਿੰਘ (ਗੁਰਪ੍ਰੀਤ ਘੁੱਗੀ) ਦੇ ਦੁਆਲੇ ਘੁੰਮਦੀ ਹੈ, ਜੋ ਸ੍ਰੀ ਹਜ਼ੂਰ ਸਾਹਿਬ ਲਈ ਬੱਸ ਰਾਹੀ ਯਾਤਰਾ ਸ਼ੁਰੂ ਕਰਦੇ ਹਨ ਅਤੇ ਵੱਖ-ਵੱਖ ਕਿਸਮਾਂ ਦੇ ਲੋਕਾਂ ਨੂੰ ਇਕੱਠਾ ਕਰਦੇ ਹਨ। ਹਾਲਾਂਕਿ, ਯਾਤਰਾ ਦੌਰਾਨ ਉਨ੍ਹਾਂ ਦੇ ਸਾਧਨਾਂ ਦੀ ਅਰਦਾਸ ਹਰ ਇੱਕ ਦੀ ਅਰਦਾਸ ਬਣ ਜਾਂਦੀ ਹੈ ਅਤੇ ਗੁਰਮੁਖ ਹਰ ਇੱਕ ਦਾ ਦ੍ਰਿਸ਼ਟੀਕੋਣ ਬਦਲਦਾ ਦਿਖਾਈ ਦਿੰਦਾ ਹੈ।
ਇਹ ਵੀ ਪੜ੍ਹੋ:-