The Great Khali Set to Make Punjabi Film Debut:ਬਾਕਸਿੰਗ ਦੀ ਦੁਨੀਆਂ ਵਿੱਚ ਇੰਟਰਨੈਸ਼ਨਲ ਪੱਧਰ ਉਪਰ ਅਪਣੇ ਨਾਂਅ ਦਾ ਮਾਣਮੱਤਾ ਸ਼ੁਮਾਰ ਕਰਵਾਉਣ ਵਿੱਚ ਸਫ਼ਲ ਰਹੇ ਹਨ 'ਦਿ ਗ੍ਰੇਟ ਖਲੀ', ਜੋ ਹੁਣ ਪੰਜਾਬੀ ਸਿਨੇਮਾ ਖੇਤਰ ਵਿੱਚ ਅਪਣੀ ਸ਼ਾਨਦਾਰ ਪ੍ਰੈਜੈਂਸ ਦਾ ਇਜ਼ਹਾਰ ਦਰਸ਼ਕਾਂ ਨੂੰ ਕਰਵਾਉਣ ਜਾ ਰਹੇ ਹਨ, ਜਿੰਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਨਾਲ ਸਜੀ ਪੰਜਾਬੀ ਫਿਲਮ 'ਰੇਡੂਆ ਰਿਟਰਨ' ਜਲਦ ਸਿਨੇਮਾਘਰਾਂ ਦਾ ਸ਼ਿੰਗਾਰ ਬਣਨ ਜਾ ਰਹੀ ਹੈ।
'ਆਊਟਲਾਈਨ ਪ੍ਰੋਡੋਕਸ਼ਨ' ਅਤੇ 'ਨਵ ਬਾਜਵਾ ਫਿਲਮਜ਼' ਵੱਲੋਂ ਸੁਯੰਕਤ ਰੂਪ ਵਿੱਚ ਬਣਾਈ ਅਤੇ ਪੇਸ਼ ਕੀਤੀ ਜਾ ਰਹੀ ਉਕਤ ਫਿਲਮ ਦਾ ਲੇਖਨ ਅਤੇ ਨਿਰਦੇਸ਼ਨ ਨਵ ਬਾਜਵਾ ਦੁਆਰਾ ਕੀਤਾ ਗਿਆ ਹੈ, ਜਿੰਨ੍ਹਾਂ ਦੇ ਨਾਲ ਬਾਲੀਵੁੱਡ ਅਦਾਕਾਰਾ ਮਾਹਿਰਾ ਸ਼ਰਮਾ ਨਜ਼ਰ ਆਵੇਗੀ, ਜਿੰਨ੍ਹਾਂ ਤੋਂ ਇਲਾਵਾ ਗੁਰਪ੍ਰੀਤ ਘੁੱਗੀ, ਬੀਐਨ ਸ਼ਰਮਾ, ਨਮਨ ਹੰਜਰਾ, ਯੋਗਰਾਜ ਸਿੰਘ, ਜਸਵੰਤ ਸਿੰਘ ਰਠੌਰ ਅਤੇ ਸਤਿੰਦਰ ਸੱਤੀ ਨਾਲ ਅਹਿਮ ਰੋਲ ਨਿਭਾਉਂਦੇ ਨਜ਼ਰੀ ਪੈਣਗੇ ਇਹ ਇੰਡੀਅਨ ਹੈਵੀ ਵੇਟ ਚੈਂਪੀਅਨ।