ਚੰਡੀਗੜ੍ਹ:ਪੰਜਾਬੀ ਅਦਾਕਾਰ-ਗਾਇਕ ਦਿਲਜੀਤ ਦੁਸਾਂਝ ਅਤੇ ਨੀਰੂ ਬਾਜਵਾ ਆਪਣੀ ਫਿਲਮ 'ਜੱਟ ਐਂਡ ਜੂਲੀਅਟ 3' ਨੂੰ ਲੈ ਕੇ ਲਗਾਤਾਰ ਸੁਰਖ਼ੀਆਂ ਬਟੋਰ ਰਹੇ ਹਨ, ਹਾਲ ਹੀ ਵਿੱਚ ਰਿਲੀਜ਼ ਹੋਏ ਫਿਲਮ ਦੇ ਟ੍ਰੇਲਰ ਨੂੰ ਲੋਕਾਂ ਨੇ ਕਾਫੀ ਪਸੰਦ ਕੀਤਾ ਹੈ, ਲੋਕ ਟ੍ਰੇਲਰ ਵਿਚਲੇ ਡਾਇਲਾਗਾਂ ਉਤੇ ਕਾਫੀ ਰੀਲਜ਼ ਵੀ ਬਣਾ ਰਹੇ ਹਨ।
ਹੁਣ ਪ੍ਰਸ਼ੰਸਕਾਂ ਨੂੰ ਜਿਸ ਦਾ ਕਾਫੀ ਸਮੇਂ ਤੋਂ ਇੰਤਜ਼ਾਰ ਸੀ, ਉਹ ਗੀਤ ਰਿਲੀਜ਼ ਹੋ ਗਿਆ ਹੈ। ਇਸ ਗੀਤ ਦਾ ਨਾਂਅ ਹੈ 'ਹਾਏ ਜੂਲੀਅਟ।' ਹਾਲ ਹੀ ਵਿੱਚ ਰਿਲੀਜ਼ ਹੋਏ ਇਸ ਗੀਤ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ, ਇਸ ਗੀਤ ਦੇ ਬੋਲ ਮਸ਼ਹੂਰ ਗੀਤਕਾਰ ਜਾਨੀ ਨੇ ਲਿਖੇ ਹਨ ਅਤੇ ਗੀਤ ਨੂੰ ਆਵਾਜ਼ ਗਾਇਕ ਦਿਲਜੀਤ ਦੁਸਾਂਝ ਨੇ ਦਿੱਤੀ ਹੈ। ਗੀਤ ਨੂੰ ਹੁਣ ਤੱਕ 18 ਹਜ਼ਾਰ ਲੋਕਾਂ ਨੇ ਦੇਖ ਲਿਆ ਹੈ। ਇਸ ਦੇ ਨਾਲ ਹੀ ਸਰੋਤੇ ਗੀਤ ਨੂੰ ਸੁਣਨ ਤੋਂ ਬਾਅਦ ਕਾਫੀ ਸ਼ਾਨਦਾਰ ਕਮੈਂਟ ਕਰ ਰਹੇ ਹਨ, ਕਈਆਂ ਨੇ ਇਸ ਗੀਤ ਉੱਤੇ ਲਾਲ ਦਿਲ ਦੇ ਇਮੋਜੀ ਵੀ ਸਾਂਝੇ ਕੀਤੇ ਹਨ।