ਚੰਡੀਗੜ੍ਹ: ਪੰਜਾਬੀ ਸਿਨੇਮਾ ਅਤੇ ਗੀਤਕਾਰੀ ਦੇ ਖੇਤਰ ਵਿੱਚ ਅਜ਼ੀਮ ਸ਼ਖਸ਼ੀਅਤ ਵਜੋਂ ਆਪਣਾ ਸ਼ੁਮਾਰ ਕਰਵਾਉਣ ਵਿੱਚ ਸਫ਼ਲ ਰਹੇ ਹਨ ਦਲਜੀਤ ਸਿੰਘ ਅਰੋੜਾ, ਜੋ ਆਉਣ ਵਾਲੀ ਅਤੇ ਬਹੁ-ਚਰਚਿਤ 'ਵਿੱਕੀ ਵਿਦਿਆ ਕਾ ਵੋਹ ਵਾਲਾ ਵੀਡੀਓ' ਵਿੱਚ ਅਹਿਮ ਭੂਮਿਕਾ ਨਿਭਾਉਣ ਜਾ ਰਹੇ ਹਨ, ਜਿਸ ਦੀ ਸ਼ੂਟਿੰਗ ਇੰਨੀਂ ਦਿਨੀਂ ਰਿਸ਼ੀਕੇਸ਼ ਅਤੇ ਇਸ ਦੇ ਆਸ ਪਾਸ ਦੇ ਖੇਤਰਾਂ ਵਿੱਚ ਤੇਜ਼ੀ ਨਾਲ ਜਾਰੀ ਹੈ।
'ਟੀ-ਸੀਰੀਜ਼', 'ਬਾਲਾ ਜੀ ਟੈਲੀ ਫਿਲਮਜ਼' ਵੱਲੋਂ 'ਥਿੰਨਕਿਕ ਪਿਕਚਰਜ਼' ਅਤੇ 'ਵਕਾਓ ਫਿਲਮਜ਼ ਪ੍ਰੋਡੋਕਸ਼ਨ' ਦੇ ਸੁਯੰਕਤ ਨਿਰਮਾਣ ਅਧੀਨ ਬਣਾਈ ਜਾ ਰਹੀ ਉਕਤ ਬਿੱਗ ਸੈਟਅੱਪ ਫਿਲਮ ਵਿੱਚ ਬਾਲੀਵੁੱਡ ਦੇ ਚਰਚਿਤ ਅਤੇ ਕਾਮਯਾਬ ਚਿਹਰੇ ਰਾਜ ਕੁਮਾਰ ਰਾਓ ਅਤੇ ਤ੍ਰਿਪਤੀ ਡਿਮਰੀ ਲੀਡ ਜੋੜੀ ਦੇ ਰੂਪ ਵਿੱਚ ਨਜ਼ਰ ਆਉਣਗੇ, ਜਿੰਨਾਂ ਤੋਂ ਇਲਾਵਾ ਹਿੰਦੀ ਸਿਨੇਮਾ ਨਾਲ ਜੁੜੇ ਹੋਰ ਕਈ ਐਕਟਰਜ਼ ਵੀ ਇਸ ਰੁਮਾਂਟਿਕ ਡਰਾਮਾ ਫਿਲਮ ਵਿੱਚ ਮਹੱਤਵਪੂਰਨ ਕਿਰਦਾਰ ਅਦਾ ਕਰ ਰਹੇ ਹਨ, ਜਿੰਨਾਂ ਵਿੱਚ ਹੀ ਅਪਣੀ ਪ੍ਰਭਾਵੀ ਮੌਜ਼ੂਦਗੀ ਦਾ ਇਜ਼ਹਾਰ ਕਰਵਾਉਣਗੇ ਅਦਾਕਾਰ ਦਲਜੀਤ ਸਿੰਘ ਅਰੋੜਾ, ਜੋ ਇਸ ਤੋਂ ਪਹਿਲਾਂ ਵੀ ਕਈ, ਪੰਜਾਬੀ ਅਤੇ ਹਿੰਦੀ ਫਿਲਮਾਂ ਵਿੱਚ ਅਪਣੀ ਬਾਕਮਾਲ ਅਦਾਕਾਰੀ ਦਾ ਲੋਹਾ ਮੰਨਵਾ ਚੁੱਕੇ ਹਨ।