Why Lawrence Bishnoi Enemy Salman Khan: ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦਕੀ ਕਤਲ ਦੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਜ਼ਿੰਮੇਵਾਰੀ ਲਈ ਹੈ। ਦੂਜੇ ਪਾਸੇ ਮੁੰਬਈ ਪੁਲਿਸ ਨੂੰ ਵੀ ਸ਼ੁਰੂ ਤੋਂ ਹੀ ਇਸ ਕਤਲ ਕੇਸ ਵਿੱਚ ਲਾਰੈਂਸ ਬਿਸ਼ਨੋਈ ਦਾ ਹੱਥ ਹੋਣ ਦਾ ਸ਼ੱਕ ਸੀ।
ਕਿਹਾ ਜਾਂਦਾ ਹੈ ਕਿ ਬਾਬਾ ਸਿੱਦਕੀ ਅਦਾਕਾਰ ਸਲਮਾਨ ਖਾਨ ਦੇ ਕਰੀਬੀ ਸਨ, ਇਸ ਕਾਰਨ ਲਾਰੈਂਸ ਬਿਸ਼ਨੋਈ ਨੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਹੈ। ਹੁਣ ਬਾਬਾ ਸਿੱਦਕੀ ਦੇ ਕਤਲ ਤੋਂ ਬਾਅਦ ਸਲਮਾਨ ਖਾਨ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਆਖਿਰ ਲਾਰੈਂਸ ਬਿਸ਼ਨੋਈ ਦੀ ਸਲਮਾਨ ਖਾਨ ਨਾਲ ਦੁਸ਼ਮਣੀ ਕੀ ਹੈ? ਆਓ ਇਸ ਪੂਰੇ ਮਾਮਲੇ ਨੂੰ ਸਮਝਦੇ ਹਾਂ...।
ਕੀ ਹੈ ਕਾਲੇ ਹਿਰਨ ਦਾ ਮਸਲਾ?
ਤੁਸੀਂ ਕਾਲੇ ਹਿਰਨ ਦੇ ਸ਼ਿਕਾਰ ਦੇ ਮਾਮਲੇ ਬਾਰੇ ਸੁਣਿਆ ਹੋਵੇਗਾ, ਜਿਸ ਵਿੱਚ ਸਲਮਾਨ ਖਾਨ ਦਾ ਨਾਮ ਆਇਆ ਸੀ। ਫਿਲਮ 'ਹਮ ਸਾਥ ਸਾਥ ਹੈ' ਦੀ ਸ਼ੂਟਿੰਗ ਦੌਰਾਨ ਦਬੰਗ ਖਾਨ ਆਪਣੇ ਕੋ-ਸਟਾਰ ਤੱਬੂ, ਸੋਨਾਲੀ ਬਿੰਦਰੇ ਅਤੇ ਸੈਫ ਅਲੀ ਖਾਨ ਨਾਲ ਜੰਗਲ 'ਚ ਗਏ ਸਨ। ਇਸ ਦੌਰਾਨ ਸਲਮਾਨ ਖਾਨ 'ਤੇ ਕਾਲੇ ਹਿਰਨ ਦਾ ਸ਼ਿਕਾਰ ਕਰਨ ਦਾ ਇਲਜ਼ਾਮ ਲੱਗਿਆ ਸੀ। ਉਸ ਨੂੰ ਇਸ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਸੀ ਅਤੇ ਫਿਲਹਾਲ ਉਹ ਜ਼ਮਾਨਤ 'ਤੇ ਹੈ। ਹਾਲਾਂਕਿ ਦਬੰਗ ਖਾਨ ਨੇ ਆਪਣੇ ਬਿਆਨ 'ਚ ਕਿਹਾ ਸੀ ਕਿ ਉਹ ਮੌਕੇ 'ਤੇ ਮੌਜੂਦ ਸੀ ਪਰ ਉਸ ਨੇ ਹਿਰਨ ਦਾ ਸ਼ਿਕਾਰ ਨਹੀਂ ਕੀਤਾ ਸੀ।