ਹੈਦਰਾਬਾਦ: ਮਾਨਸੂਨ ਦੇ ਮੌਸਮ ਵਿੱਚ ਕੁਝ ਆਯੁਰਵੈਦਿਕ ਜੜੀ-ਬੂਟੀਆਂ ਸਿਹਤ ਅਤੇ ਪ੍ਰਤੀਰੋਧਕ ਸ਼ਕਤੀ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਕਈ ਬਿਮਾਰੀਆਂ ਤੋਂ ਬਚਣ 'ਚ ਵੀ ਮਦਦ ਕਰਦੀਆਂ ਹਨ। ਸਿਹਤਮੰਦ ਰਹਿਣ ਲਈ ਇਮਿਊਨ ਸਿਸਟਮ ਦਾ ਮਜ਼ਬੂਤ ਹੋਣਾ ਬਹੁਤ ਜ਼ਰੂਰੀ ਹੈ। ਕਈ ਆਯੁਰਵੈਦਿਕ ਜੜੀ-ਬੂਟੀਆਂ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ 'ਚ ਮਦਦਗਾਰ ਹੁੰਦੀਆਂ ਹਨ ਅਤੇ ਤੁਹਾਨੂੰ ਤਰੋ-ਤਾਜ਼ਾ ਮਹਿਸੂਸ ਕਰਵਾਉਦੀਆਂ ਹਨ। ਇਨ੍ਹਾਂ ਦੀ ਨਿਯਮਤ ਅਤੇ ਮੱਧਮ ਵਰਤੋਂ ਨਾ ਸਿਰਫ ਤੁਹਾਨੂੰ ਮਾਨਸੂਨ ਦੇ ਮੌਸਮ ਦੌਰਾਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾ ਸਕਦੀ ਹੈ ਸਗੋਂ ਤੁਹਾਨੂੰ ਸਿਹਤਮੰਦ ਅਤੇ ਊਰਜਾਵਾਨ ਰੱਖਣ ਵਿੱਚ ਵੀ ਮਦਦ ਕਰਦੀ ਹੈ।
ਭੋਪਾਲ ਦੇ ਸੀਨੀਅਰ ਆਯੁਰਵੈਦਿਕ ਡਾਕਟਰ ਰਾਜੇਸ਼ ਸ਼ਰਮਾ ਦਾ ਕਹਿਣਾ ਹੈ ਕਿ ਮਾਨਸੂਨ ਦੇ ਮੌਸਮ ਦੌਰਾਨ ਵਾਯੂਮੰਡਲ ਵਿੱਚ ਜ਼ਿਆਦਾ ਨਮੀ ਕਈ ਤਰ੍ਹਾਂ ਦੇ ਬੈਕਟੀਰੀਆ ਦੇ ਵਾਧੇ ਦਾ ਕਾਰਨ ਬਣਦੀ ਹੈ। ਇਸ ਮੌਸਮ 'ਚ ਭੋਜਨ ਦਾ ਜਲਦੀ ਖਰਾਬ ਹੋਣਾ ਅਤੇ ਪਾਣੀ ਸੰਬੰਧੀ ਕਈ ਸਮੱਸਿਆਵਾਂ ਪੈਂਦਾ ਹੋ ਜਾਂਦੀਆਂ ਹਨ, ਜਿਸ ਕਾਰਨ ਕਈ ਵਾਰ ਗੰਭੀਰ ਬਿਮਾਰੀਆਂ ਪੈਂਦਾ ਹੋਣ ਦਾ ਡਰ ਰਹਿੰਦਾ ਹੈ। ਜੇਕਰ ਤੁਹਾਡੀ ਇਮਿਊਨਿਟੀ ਮਜ਼ਬੂਤ ਹੈ, ਤਾਂ ਇਨ੍ਹਾਂ ਮੌਸਮੀ ਇਨਫੈਕਸ਼ਨਾਂ ਅਤੇ ਬੀਮਾਰੀਆਂ ਦੇ ਪ੍ਰਭਾਵਾਂ ਤੋਂ ਕਾਫੀ ਹੱਦ ਤੱਕ ਬਚਿਆ ਜਾ ਸਕਦਾ ਹੈ।
ਲਾਭਦਾਇਕ ਆਯੁਰਵੈਦਿਕ ਜੜੀ ਬੂਟੀਆਂ: ਕੁਝ ਆਯੁਰਵੈਦਿਕ ਜੜੀ-ਬੂਟੀਆਂ ਮਾਨਸੂਨ ਦੌਰਾਨ ਸਿਹਤ ਨੂੰ ਬਣਾਈ ਰੱਖਣ ਵਿੱਚ ਮਦਦ ਕਰ ਸਕਦੀਆਂ ਹਨ। ਇਨ੍ਹਾਂ ਵਿੱਚੋਂ ਕੁਝ ਜੜੀ-ਬੂਟੀਆਂ ਹੇਠ ਲਿਖੇ ਅਨੁਸਾਰ ਹਨ:-
ਤੁਲਸੀ: ਤੁਲਸੀ ਐਂਟੀਬੈਕਟੀਰੀਅਲ ਅਤੇ ਐਂਟੀਵਾਇਰਲ ਗੁਣਾਂ ਲਈ ਜਾਣੀ ਜਾਂਦੀ ਹੈ। ਇਸ ਦੀ ਵਰਤੋਂ ਦਵਾਈਆਂ ਦੇ ਰੂਪ ਵਿੱਚ ਵੀ ਕੀਤੀ ਜਾਂਦੀ ਹੈ। ਤੁਲਸੀ ਨਾਲ ਜ਼ੁਕਾਮ, ਖੰਘ ਅਤੇ ਬੁਖਾਰ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਪਾਈ ਜਾ ਸਕਦੀ ਹੈ। ਇਸ ਲਈ ਤੁਸੀਂ ਤੁਲਸੀ ਦੀਆਂ ਪੱਤੀਆਂ ਨੂੰ ਚਬਾ ਕੇ ਜਾਂ ਚਾਹ ਬਣਾ ਕੇ ਪੀ ਸਕਦੇ ਹੋ। ਜੇਕਰ ਤੁਸੀਂ ਇੱਕ ਗਲਾਸ ਪਾਣੀ 'ਚ ਤੁਲਸੀ ਦੀਆਂ 5-7 ਪੱਤੀਆਂ ਉਬਾਲਣ ਤੋਂ ਬਾਅਦ ਇਸਨੂੰ ਛਾਣ ਕੇ ਪੀਂਦੇ ਹੋ, ਤਾਂ ਇਸ ਨਾਲ ਸਿਹਤ ਨੂੰ ਕਾਫੀ ਲਾਭ ਮਿਲ ਸਕਦੇ ਹਨ।
ਅਦਰਕ:ਅਦਰਕ ਆਪਣੇ ਐਂਟੀ-ਇਨਫਲੇਮੇਟਰੀ ਅਤੇ ਐਂਟੀਆਕਸੀਡੈਂਟ ਗੁਣਾਂ ਲਈ ਮਸ਼ਹੂਰ ਹੈ। ਇਸ ਨਾਲ ਪਾਚਨ ਕਿਰੀਆਂ ਨੂੰ ਸੁਧਾਰਨ, ਜ਼ੁਕਾਮ ਅਤੇ ਖੰਘ ਤੋਂ ਰਾਹਤ ਪਾਉਣ 'ਚ ਮਦਦ ਮਿਲਦੀ ਹੈ। ਮੀਂਹ ਦੇ ਮੌਸਮ ਵਿੱਚ ਅਦਰਕ ਵਾਲੀ ਚਾਹ ਪੀਣ ਨਾਲ ਜਾਂ ਸਾਦੇ ਪਾਣੀ ਵਿੱਚ ਅਦਰਕ ਮਿਲਾ ਕੇ ਉਬਾਲ ਕੇ ਉਸ ਵਿਚ ਸ਼ਹਿਦ ਅਤੇ ਨਿੰਬੂ ਦਾ ਰਸ ਮਿਲਾ ਕੇ ਪੀਣ ਨਾਲ ਸਿਹਤ ਨੂੰ ਕਈ ਲਾਭ ਮਿਲ ਸਕਦੇ ਹਨ। ਇਸ ਤੋਂ ਇਲਾਵਾ, ਅਦਰਕ ਨੂੰ ਚੰਗੀ ਤਰ੍ਹਾਂ ਧੋ ਕੇ ਇਸ ਦੇ ਟੁਕੜਿਆਂ ਨੂੰ ਭੁੰਨ ਕੇ ਚਬਾਉਣ ਨਾਲ ਵੀ ਕਈ ਸਿਹਤ ਲਾਭ ਮਿਲ ਸਕਦੇ ਹਨ। ਖਾਣੇ 'ਚ ਵੀ ਅਦਰਕ ਦੀ ਵਰਤੋਂ ਕਰਨਾ ਬਹੁਤ ਫਾਇਦੇਮੰਦ ਹੋ ਸਕਦਾ ਹੈ।