ਹੈਦਰਾਬਾਦ:ਗਰਮੀਆਂ ਦੇ ਮੌਸਮ ਚੱਲ ਰਹੇ ਹਨ। ਅਜਿਹੇ 'ਚ ਲੋਕ ਗਰਮੀ ਤੋਂ ਰਾਹਤ ਪਾਉਣ ਲਈ ਨਿੰਬੂ ਪਾਣੀ ਪੀਣਾ ਜ਼ਿਆਦਾ ਪਸੰਦ ਕਰਦੇ ਹਨ। ਨਿੰਬੂ ਪਾਣੀ ਘੱਟ ਮਿਹਨਤ ਅਤੇ ਘੱਟ ਸਮੇਂ ਵਿੱਚ ਤਿਆਰ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ, ਇਹ ਸਰੀਰ ਨੂੰ ਹਾਈਡ੍ਰੇਟ ਵੀ ਰੱਖਦਾ ਹੈ। ਇਸ ਕਰਕੇ ਗਰਮੀ ਦੇ ਮੌਸਮ 'ਚ ਲੋਕ ਨਿੰਬੂ ਪਾਣੀ ਜ਼ਿਆਦਾ ਪੀਂਦੇ ਹਨ। ਇੰਨਾ ਹੀ ਨਹੀਂ, ਨਿੰਬੂ ਪਾਣੀ ਪੀਣ ਨਾਲ ਗੈਸ ਅਤੇ ਐਸੀਡਿਟੀ ਵਰਗੀਆਂ ਸਮੱਸਿਆਵਾਂ ਤੋਂ ਵੀ ਛੁਟਕਾਰਾ ਪਾਇਆ ਜਾ ਸਕਦਾ ਹੈ। ਕੁਝ ਲੋਕ ਤੇਜ਼ੀ ਨਾਲ ਭਾਰ ਘਟਾਉਣ ਲਈ ਵੀ ਨਿੰਬੂ ਪਾਣੀ ਦਾ ਸੇਵਨ ਕਰਦੇ ਹਨ, ਪਰ ਕੀ ਤੁਸੀਂ ਜਾਣਦੇ ਹੋ ਕਿ ਨਿੰਬੂ ਪਾਣੀ ਤੁਹਾਡੀ ਸਿਹਤ ਨੂੰ ਨੁਕਸਾਨ ਵੀ ਪਹੁੰਚਾ ਸਕਦਾ ਹੈ। ਜ਼ਿਆਦਾ ਨਿੰਬੂ ਪਾਣੀ ਪੀਣ ਨਾਲ ਸਰੀਰ ਡੀਹਾਈਡ੍ਰੇਸ਼ਨ ਤੋਂ ਇਲਾਵਾ ਹੋਰ ਵੀ ਕਈ ਸਮੱਸਿਆਵਾਂ ਦਾ ਸ਼ਿਕਾਰ ਹੋ ਸਕਦਾ ਹੈ।
ਜ਼ਿਆਦਾ ਨਿੰਬੂ ਪਾਣੀ ਪੀਣ ਦੇ ਨੁਕਸਾਨ:
ਡੀਹਾਈਡ੍ਰੇਸ਼ਨ ਦੀ ਸਮੱਸਿਆ: ਨਿੰਬੂ ਪਾਣੀ ਦੇ ਜ਼ਿਆਦਾ ਸੇਵਨ ਨਾਲ ਵਾਰ-ਵਾਰ ਪਿਸ਼ਾਬ ਆਉਂਦਾ ਹੈ। ਅਜਿਹੇ 'ਚ ਸਰੀਰ 'ਚੋਂ ਕਾਫੀ ਮਾਤਰਾ 'ਚ ਪਾਣੀ ਬਾਹਰ ਨਿਕਲ ਜਾਂਦਾ ਹੈ। ਇਸ ਤੋਂ ਇਲਾਵਾ, ਇਲੈਕਟੋਲਾਈਟਸ ਅਤੇ ਸੋਡੀਅਮ ਵਰਗੇ ਤੱਤ ਵੀ ਪਿਸ਼ਾਬ ਰਾਹੀਂ ਸਰੀਰ 'ਚੋ ਬਾਹਰ ਨਿਕਲ ਜਾਂਦੇ ਹਨ, ਜਿਸ ਕਾਰਨ ਤੁਸੀਂ ਡੀਹਾਈਡ੍ਰੇਸ਼ਨ ਦੀ ਸਮੱਸਿਆ ਦਾ ਸ਼ਿਕਾਰ ਹੋ ਸਕਦੇ ਹੋ।