ਸੇਬ ਖਾਣਾ ਸਿਹਤ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ। ਸੇਬ ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ। ਸੇਬ ਦੇ ਨਿਯਮਤ ਸੇਵਨ ਨਾਲ ਕਈ ਬਿਮਾਰੀਆਂ ਦੂਰ ਹੋ ਸਕਦੀਆਂ ਹਨ। ਸੇਬ ਖਾਣ ਨਾਲ ਇਮਿਊਨ ਸਿਸਟਮ ਮਜ਼ਬੂਤ ਹੁੰਦਾ ਹੈ। ਭਾਰ ਘਟਾਉਣ ਦੇ ਨਾਲ-ਨਾਲ ਸੇਬ ਦਿਲ ਦੇ ਰੋਗਾਂ ਦੇ ਖਤਰੇ ਨੂੰ ਘੱਟ ਕਰਨ ਲਈ ਵੀ ਫਾਇਦੇਮੰਦ ਹੁੰਦਾ ਹੈ। ਇੰਨਾ ਹੀ ਨਹੀਂ ਸੇਬ ਸਰੀਰ 'ਚ ਆਇਰਨ ਦੀ ਕਮੀ ਨੂੰ ਵੀ ਪੂਰਾ ਕਰਦਾ ਹੈ। ਇਸ ਵਿੱਚ ਫਾਈਬਰ, ਵਿਟਾਮਿਨ ਏ, ਵਿਟਾਮਿਨ ਸੀ, ਕੈਲਸ਼ੀਅਮ, ਆਇਰਨ ਅਤੇ ਐਂਟੀਆਕਸੀਡੈਂਟ ਵੀ ਹੁੰਦੇ ਹਨ, ਜੋ ਸਰੀਰ ਨੂੰ ਕਈ ਬਿਮਾਰੀਆਂ ਤੋਂ ਦੂਰ ਰੱਖਦੇ ਹਨ।
NHIਦੇ ਇੱਕ ਅਧਿਐਨ ਅਨੁਸਾਰ, ਸੇਬ ਫਾਈਟੋਕੈਮੀਕਲਸ ਦਾ ਇੱਕ ਅਮੀਰ ਸਰੋਤ ਹੈ, ਜੋ ਇਮਿਊਨਿਟੀ ਵਧਾਉਣ 'ਚ ਮਦਦ ਕਰਦਾ ਹੈ। ਸੇਬ ਵਿੱਚ ਵਿਟਾਮਿਨ ਸੀ, ਪ੍ਰੋਟੀਨ, ਐਂਟੀ-ਇੰਫਲੇਮੇਟਰੀ, ਫਲੇਵੋਨੋਇਡ ਕਵੇਰਸੀਟਿਨ, ਫਾਈਬਰ, ਕੈਲਸ਼ੀਅਮ, ਪੋਟਾਸ਼ੀਅਮ ਸਮੇਤ ਬਹੁਤ ਸਾਰੇ ਜ਼ਰੂਰੀ ਪੌਸ਼ਟਿਕ ਤੱਤ ਪਾਏ ਜਾਂਦੇ ਹਨ, ਜੋ ਕਈ ਬਿਮਾਰੀਆਂ ਵਿੱਚ ਲਾਭਦਾਇਕ ਹੁੰਦੇ ਹਨ। ਵਿਟਾਮਿਨ ਸੀ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਦਾ ਹੈ, ਪੋਟਾਸ਼ੀਅਮ ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਵਿੱਚ ਰੱਖਦਾ ਹੈ, ਫਾਈਬਰ ਕਬਜ਼ ਅਤੇ ਮੋਟਾਪੇ ਤੋਂ ਛੁਟਕਾਰਾ ਪਾਉਣ ਵਿੱਚ ਮਦਦ ਕਰਦਾ ਹੈ। ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ 'ਚ ਰੱਖਣ ਨਾਲ ਦਿਲ ਦੀਆਂ ਬਿਮਾਰੀਆਂ ਦਾ ਖਤਰਾ ਵੀ ਘੱਟ ਹੋ ਜਾਂਦਾ ਹੈ।