ਹੈਦਰਾਬਾਦ:ਅੱਜ ਦੀ ਤੇਜ਼ ਰਫਤਾਰ ਅਤੇ ਤਣਾਅ ਭਰੀ ਜ਼ਿੰਦਗੀ 'ਚ ਜ਼ਿਆਦਾਤਰ ਦੇਖਿਆ ਗਿਆ ਹੈ ਕਿ ਲੋਕਾਂ ਦੇ ਵਾਲ ਸਮੇਂ ਤੋਂ ਪਹਿਲਾਂ ਹੀ ਸਫ਼ੈਦ ਹੋ ਰਹੇ ਹਨ, ਜਿਸ ਕਾਰਨ ਲੋਕ ਹਰ ਰੋਜ਼ ਪਰੇਸ਼ਾਨ ਰਹਿੰਦੇ ਹਨ ਅਤੇ ਸਿਰ ਦੇ ਵਾਲ ਕਾਲੇ ਕਰਨ ਲਈ ਕਈ ਤਰ੍ਹਾਂ ਦੇ ਉਪਾਅ ਅਪਣਾਉਦੇ ਹਨ। ਜੇਕਰ ਤੁਸੀਂ ਆਪਣੇ ਵਾਲਾਂ ਨੂੰ ਸਮੇਂ ਤੋਂ ਪਹਿਲਾਂ ਸਫ਼ੈਦ ਹੋਣ ਤੋਂ ਰੋਕਣਾ ਚਾਹੁੰਦੇ ਹੋ, ਤਾਂ ਤੁਹਾਡੇ ਲਈ ਇਹ ਜਾਣਨਾ ਜ਼ਰੂਰੀ ਹੈ ਕਿ ਵਾਲ ਸਫ਼ੈਦ ਹੋਣ ਪਿੱਛੇ ਕੀ ਕਾਰਨ ਹੈ ਅਤੇ ਵਾਲਾਂ ਨੂੰ ਸਫ਼ੈਦ ਹੋਣ ਤੋਂ ਕਿਵੇਂ ਰੋਕਿਆ ਜਾਵੇ।
ਅੱਜਕੱਲ੍ਹ ਜ਼ਿਆਦਾਤਰ ਲੋਕਾਂ ਦੇ ਸਿਰ ਦੇ ਵਾਲ ਛੋਟੀ ਉਮਰ ਵਿੱਚ ਹੀ ਸਫ਼ੈਦ ਹੋਣੇ ਸ਼ੁਰੂ ਹੋ ਜਾਂਦੇ ਹਨ ਅਤੇ ਉਨ੍ਹਾਂ ਦੀ ਉਮਰ ਬਹੁਤ ਜ਼ਿਆਦਾ ਦਿਖਾਈ ਦੇਣ ਲੱਗਦੀ ਹੈ। ਅਜਿਹੇ 'ਚ ਲੋਕ ਇਸ ਗੱਲ ਨੂੰ ਲੈ ਕੇ ਚਿੰਤਤ ਰਹਿੰਦੇ ਹਨ ਕਿ ਆਪਣੇ ਵਾਲਾਂ ਨੂੰ ਕਾਲਾ ਕਿਵੇਂ ਕੀਤਾ ਜਾਵੇ। ਲੋਕ ਇਸ ਸਬੰਧੀ ਕਈ ਤਰ੍ਹਾਂ ਦੇ ਇਲਾਜ ਕਰਵਾਉਂਦੇ ਹਨ। ਕੁਝ ਲੋਕ ਤਾਂ ਆਪਣੇ ਸਿਰ 'ਤੇ ਵੱਖ-ਵੱਖ ਰੰਗਾਂ ਦਾ ਵੀ ਇਸਤੇਮਾਲ ਕਰਦੇ ਹਨ, ਜਿਸ ਕਾਰਨ ਵਾਲ ਹੋਰ ਵੀ ਖਰਾਬ ਹੋ ਸਕਦੇ ਹਨ।
ਘੱਟ ਉਮਰ 'ਚ ਵਾਲ ਸਫ਼ੈਦ ਹੋਣ ਦੇ ਕਾਰਨ: ਜੇਕਰ ਵਾਲ 50 ਸਾਲ ਦੀ ਉਮਰ ਤੋਂ ਬਾਅਦ ਸਫ਼ੈਦ ਹੁੰਦੇ ਹਨ, ਤਾਂ ਇਹ ਆਮ ਗੱਲ ਹੈ। ਜੇਕਰ ਛੋਟੀ ਉਮਰ ਵਿੱਚ ਅਜਿਹਾ ਹੁੰਦਾ ਹੈ, ਤਾਂ ਇਸ ਦਾ ਸਭ ਤੋਂ ਵੱਡਾ ਕਾਰਨ ਖਰਾਬ ਜੀਵਨ ਸ਼ੈਲੀ ਅਤੇ ਤਣਾਅ ਹੈ। ਜੋ ਲੋਕ ਬਹੁਤ ਜ਼ਿਆਦਾ ਤਣਾਅ ਵਿੱਚ ਰਹਿੰਦੇ ਹਨ, ਉਨ੍ਹਾਂ ਦੇ ਵਾਲ ਜਲਦੀ ਹੀ ਸਫ਼ੈਦ ਹੋਣ ਲੱਗਦੇ ਹਨ। ਇਸ ਤੋਂ ਇਲਾਵਾ, ਮੈਟਾਬੋਲਿਜ਼ਮ ਦੀ ਗੜਬੜੀ ਦਾ ਸਬੰਧ ਜ਼ਿਆਦਾਤਰ ਖਾਣ-ਪੀਣ ਦੀਆਂ ਆਦਤਾਂ ਅਤੇ ਰੋਜ਼ਾਨਾ ਰੁਟੀਨ ਨਾਲ ਹੁੰਦਾ ਹੈ। ਕੁਪੋਸ਼ਣ ਕਾਰਨ ਸਰੀਰ ਵਿੱਚ ਪੋਸ਼ਣ ਦੀ ਕਮੀ ਹੋਣ ਲੱਗਦੀ ਹੈ, ਜਿਸ ਕਾਰਨ ਵਾਲ ਸਫ਼ੈਦ ਹੋਣ ਲੱਗਦੇ ਹਨ।