ਆਲੂ ਦਾ ਇਸਤੇਮਾਲ ਹਰ ਸਬਜ਼ੀ 'ਚ ਕੀਤਾ ਜਾਂਦਾ ਹੈ। ਕਈ ਲੋਕ ਇਸਨੂੰ ਸਿਹਤ ਲਈ ਨੁਕਸਾਨਦੇਹ ਸਮਝ ਕੇ ਖਾਣ ਤੋਂ ਪਰਹੇਜ਼ ਕਰਦੇ ਹਨ ਅਤੇ ਕੁਝ ਲੋਕਾਂ ਨੂੰ ਲੱਗਦਾ ਹੈ ਕਿ ਆਲੂ ਖਾਣ ਨਾਲ ਦਿਲ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਪਰ ਇਸ 'ਚ ਕਿੰਨੀ ਸਚਾਈ ਹੈ? ਇਸ ਬਾਰੇ ਇੱਕ ਖੋਜ 'ਚ ਖੁਲਾਸਾ ਹੋਇਆ ਹੈ। ਹਾਲ ਹੀ ਵਿੱਚ ਹੋਏ ਇੱਕ ਅਧਿਐਨ ਵਿੱਚ ਸਾਹਮਣੇ ਆਇਆ ਹੈ ਕਿ ਆਲੂ ਖਾਣ ਨਾਲ ਕੋਈ ਖ਼ਤਰਾ ਨਹੀਂ ਹੁੰਦਾ ਹੈ।
ਆਲੂ ਹਰ ਮੌਸਮ 'ਚ ਉਪਲਬਧ ਹੁੰਦਾ ਹੈ ਅਤੇ ਇਸ ਤੋਂ ਬਿਨ੍ਹਾਂ ਹਰ ਸਬਜ਼ੀ ਅਧੂਰੀ ਹੁੰਦੀ ਹੈ। ਆਲੂ ਹੋਰ ਸਬਜ਼ੀਆਂ ਦੇ ਮੁਕਾਬਲੇ ਸਸਤੇ ਹੁੰਦੇ ਹਨ। ਹਾਲਾਂਕਿ, ਕੁਝ ਲੋਕਾਂ ਦਾ ਮੰਨਣਾ ਹੈ ਕਿ ਆਲੂ ਖਾਣ ਨਾਲ ਕਾਰਡੀਓਵੈਸਕੁਲਰ ਸਮੱਸਿਆਵਾਂ ਹੋ ਸਕਦੀਆਂ ਹਨ। ਅਮਰੀਕਾ ਦੀ ਬੋਸਟਨ ਯੂਨੀਵਰਸਿਟੀ ਦੇ ਖੋਜਕਾਰਾਂ ਨੇ ਇਸ 'ਤੇ ਖੋਜ ਕੀਤੀ ਹੈ। ਬੋਸਟਨ ਯੂਨੀਵਰਸਿਟੀ ਦੇ ਐਸੋਸੀਏਟ ਪ੍ਰੋਫੈਸਰ ਲਿਨ ਐਲਨੇ ਕਿਹਾ ਕਿ ਆਲੂ ਨੂੰ ਖਾਣ ਨਾਲ ਬਲੱਡ ਪ੍ਰੈਸ਼ਰ ਅਤੇ ਬਲੱਡ ਗਲੂਕੋਜ਼ ਦੇ ਪੱਧਰ ਵਿੱਚ ਵਾਧਾ ਨਹੀਂ ਹੁੰਦਾ ਹੈ। ਆਲੂ ਬਿਨ੍ਹਾਂ ਸ਼ੱਕ ਦੇ ਕੋਈ ਵੀ ਖਾ ਸਕਦਾ ਹੈ। ਇਹ ਖੋਜ ‘ਜਰਨਲ ਆਫ਼ ਨਿਊਟ੍ਰੀਸ਼ਨਲ ਸਾਇੰਸ’ ਵਿੱਚ ਪ੍ਰਕਾਸ਼ਿਤ ਹੋਈ ਹੈ।
ਆਲੂ ਪੌਸ਼ਟਿਕ ਤੱਤਾਂ ਨਾਲ ਭਰਪੂਰ