ਹੈਦਰਾਬਾਦ: ਜੋੜਾਂ ਦੇ ਦਰਦ ਨੂੰ ਵਧਦੀ ਉਮਰ ਦੀ ਨਿਸ਼ਾਨੀ ਮੰਨਿਆ ਜਾਂਦਾ ਹੈ। ਬਜ਼ੁਰਗਾਂ ਦੀਆਂ ਹੱਡੀਆਂ ਕੰਮਜ਼ੋਰ ਹੋਣ ਕਰਕੇ ਗੋਢਿਆਂ 'ਚ ਦਰਦ ਜਾਂ ਚੱਲਣ-ਫਿਰਨ 'ਚ ਮੁਸ਼ਕਿਲ ਹੋਣ ਲੱਗਦੀ ਹੈ। ਜੋੜਾਂ ਦੇ ਦਰਦ ਦੀ ਸਮੱਸਿਆ ਹੌਲੀ-ਹੌਲੀ ਸ਼ੁਰੂ ਹੁੰਦੀ ਹੈ। ਜੇਕਰ ਇਸ ਸਮੱਸਿਆ ਵੱਲ ਧਿਆਨ ਨਾ ਦਿੱਤਾ ਜਾਵੇ, ਤਾਂ ਇਹ ਵੱਧ ਵੀ ਸਕਦੀ ਹੈ। ਇਹ ਸਮੱਸਿਆ ਘੱਟ ਉਮਰ ਦੇ ਲੋਕਾਂ 'ਚ ਵੀ ਦੇਖਣ ਨੂੰ ਮਿਲਦੀ ਹੈ। ਘੱਟ ਉਮਰ ਦੇ ਲੋਕਾਂ 'ਚ ਇਸ ਸਮੱਸਿਆ ਦੇ ਹੋਣ ਪਿੱਛੇ ਗਲਤ ਤਰੀਕੇ ਨਾਲ ਬੈਠਣਾ ਜਾਂ ਜੀਵਨਸ਼ੈਲੀ ਵਰਗੇ ਕਾਰਨ ਜ਼ਿੰਮੇਵਾਰ ਹੋ ਸਕਦੇ ਹਨ। ਇਸ ਲਈ ਜੋੜਾਂ ਦੇ ਦਰਦ ਤੋਂ ਰਾਹਤ ਪਾਉਣ ਲਈ ਕੁਝ ਤਰੀਕੇ ਅਪਣਾਏ ਜਾ ਸਕਦੇ ਹਨ।
ਜੋੜਾਂ ਦੇ ਦਰਦ ਤੋਂ ਰਾਹਤ ਪਾਉਣ ਦੇ ਤਰੀਕੇ:
ਕਸਰਤ ਕਰੋ: ਕਸਰਤ ਕਰਨ ਨਾਲ ਜੋੜਾਂ ਦੇ ਆਲੇ-ਦੁਆਲੇ ਦੀਆਂ ਮਾਸਪੇਸ਼ੀਆਂ ਮਜ਼ਬੂਤ ਹੁੰਦੀਆਂ ਹਨ। ਇਸ ਨਾਲ ਜੋੜਾਂ ਨੂੰ ਸੁਰੱਖਿਆ ਮਿਲਦੀ ਹੈ ਅਤੇ ਦਰਦ ਤੋਂ ਵੀ ਆਰਾਮ ਮਿਲਦਾ ਹੈ। ਇਸ ਦੇ ਨਾਲ ਹੀ, ਭਾਰ ਘੱਟ ਕਰਨ 'ਚ ਵੀ ਮਦਦ ਮਿਲਦੀ ਹੈ। ਇਸ ਲਈ ਰੋਜ਼ 30 ਮਿੰਟ ਦੀ ਕਸਰਤ ਕਰੋ। ਕਸਰਤ ਕਰਨਾ ਮਾਸਪੇਸ਼ੀਆਂ ਅਤੇ ਹੱਡੀਆਂ ਲਈ ਕਾਫ਼ੀ ਫਾਇਦੇਮੰਦ ਹੁੰਦਾ ਹੈ। ਕਸਰਤ ਕਰਨ ਤੋਂ ਪਹਿਲਾ ਡਾਕਟਰ ਨਾਲ ਜ਼ਰੂਰ ਸਲਾਹ ਕਰੋ।
ਭਾਰ ਘੱਟ ਕਰੋ: ਜ਼ਿਆਦਾ ਭਾਰ ਹੋਣ ਕਰਕੇ ਵੀ ਜੋੜਾਂ 'ਚ ਦਰਦ ਸ਼ੁਰੂ ਹੋ ਸਕਦਾ ਹੈ। ਇਸ ਲਈ ਮੋਟਾਪੇ ਦੇ ਸ਼ਿਕਾਰ ਵਿਅਕਤੀ ਨੂੰ ਜੋੜਾਂ ਦੇ ਦਰਦ ਦੀ ਸਮੱਸਿਆ ਦਾ ਜ਼ਿਆਦਾ ਖਤਰਾ ਰਹਿੰਦਾ ਹੈ। ਇਸ ਲਈ ਆਪਣੇ ਭਾਰ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਕਰੋ। ਭਾਰ ਘਟਾਉਣ ਲਈ ਤੁਸੀਂ ਰੋਜ਼ਾਨਾ ਕਸਰਤ ਅਤੇ ਸਿਹਤਮੰਦ ਖੁਰਾਕ ਨੂੰ ਆਪਣੀ ਜੀਵਨਸ਼ੈਲੀ ਦਾ ਹਿੱਸਾ ਬਣਾ ਸਕਦੇ ਹੋ।