ਹੈਦਰਾਬਾਦ: ਨੀਂਦ ਮਨੁੱਖ ਲਈ ਬਹੁਤ ਜ਼ਰੂਰੀ ਹੈ। ਨੀਂਦ ਪੂਰੀ ਨਾ ਹੋਣ 'ਤੇ ਤੁਸੀਂ ਕਈ ਸਮੱਸਿਆਵਾਂ ਦਾ ਸ਼ਿਕਾਰ ਵੀ ਹੋ ਸਕਦੇ ਹੋ। ਬਹੁਤ ਸਾਰੇ ਲੋਕ ਸੋਚਦੇ ਹਨ ਕਿ ਸ਼ਰਾਬ ਪੀਣ ਨਾਲ ਵਧੀਆਂ ਨੀਂਦ ਆਉਦੀ ਹੈ, ਜਦਕਿ ਅਜਿਹਾ ਬਿਲਕੁਲ ਨਹੀਂ ਹੈ। ਇਹ ਇੱਕ ਮਿੱਥ ਹੈ। ਲੋਕਾਂ ਦਾ ਇਸ ਪਿੱਛੇ ਦੀ ਸੱਚਾਈ ਬਾਰੇ ਜਾਣਨਾ ਜ਼ਰੂਰੀ ਹੈ, ਤਾਂਕਿ ਸ਼ਰਾਬ ਕਾਰਨ ਹੋਣ ਵਾਲੀਆਂ ਹੋਰ ਬਿਮਾਰੀਆਂ ਤੋਂ ਖੁਦ ਦਾ ਬਚਾਅ ਕੀਤਾ ਜਾ ਸਕੇ।
ਕੀ ਸ਼ਰਾਬ ਪੀਣ ਨਾਲ ਨੀਂਦ ਆਉਂਦੀ ਹੈ?: ਮਾਹਿਰਾਂ ਦਾ ਕਹਿਣਾ ਹੈ ਕਿ ਇਹ ਸਿਰਫ਼ ਇੱਕ ਮਿੱਥ ਹੈ। ਹਾਲਾਂਕਿ, ਕਈ ਲੋਕਾਂ ਸ਼ਰਾਬ ਪੀਣ ਤੋਂ ਬਾਅਦ ਸੌ ਜਾਂਦੇ ਹਨ, ਪਰ ਇਸਦਾ ਬਿਹਤਰ ਨੀਂਦ ਨਾਲ ਕੋਈ ਸਬੰਧ ਨਹੀਂ ਹੈ। ਜੇਕਰ ਤੁਸੀਂ ਨਸ਼ੇ ਕਰਕੇ ਸੌਂ ਜਾਂਦੇ ਹੋ, ਤਾਂ ਵੀ ਤੁਹਾਡੇ ਸਰੀਰ ਨੂੰ ਕੁਦਰਤੀ ਤੌਰ 'ਤੇ ਲੋੜੀਂਦਾ ਆਰਾਮ ਨਹੀਂ ਮਿਲਦਾ। ਸੌਣ ਤੋਂ ਪਹਿਲਾਂ ਸ਼ਰਾਬ ਪੀਣ ਨਾਲ ਨੀਂਦ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਸ ਤੋਂ ਇਲਾਵਾ, ਜੇਕਰ ਤੁਸੀਂ ਸ਼ਰਾਬ ਪੀਣ ਤੋਂ ਬਾਅਦ ਸੌਂ ਜਾਂਦੇ ਹੋ, ਤਾਂ ਜਦੋਂ ਕੁਝ ਸਮੇਂ ਬਾਅਦ ਸ਼ਰਾਬ ਸਰੀਰ ਵਿੱਚ ਜਜ਼ਬ ਹੋ ਜਾਂਦੀ ਹੈ, ਤਾਂ ਤੁਹਾਨੂੰ ਵਾਰ-ਵਾਰ ਪਿਸ਼ਾਬ ਆਉਣ ਦੀ ਸਮੱਸਿਆ ਹੋ ਸਕਦੀ ਹੈ। ਮਾਹਿਰਾਂ ਦਾ ਦਾਅਵਾ ਹੈ ਕਿ ਵਾਰ-ਵਾਰ ਪਿਸ਼ਾਬ ਆਉਣ ਨਾਲ ਤੁਸੀਂ ਚੰਗੀ ਨੀਂਦ ਨਹੀਂ ਲੈ ਪਾਓਗੇ, ਜਿਸ ਕਰਕੇ ਅਗਲੀ ਸਵੇਰ ਥਕਾਵਟ ਮਹਿਸੂਸ ਹੋ ਸਕਦੀ ਹੈ।
ਸ਼ਰਾਬ ਪੀਣਾ ਖਤਰਨਾਕ: ਸ਼ਰਾਬ ਪੀਣ ਨਾਲ ਸਿਰਫ਼ ਨੀਂਦ ਨਾ ਆਉਣ ਵਰਗੀ ਸਮੱਸਿਆ ਹੀ ਨਹੀਂ, ਸਗੋਂ ਹੋਰ ਵੀ ਕਈ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਨ੍ਹਾਂ ਸਮੱਸਿਆਵਾਂ 'ਚ ਦਿਲ ਦੇ ਰੋਗ, ਲੀਵਰ ਨਾਲ ਸਬੰਧਤ ਸਮੱਸਿਆਵਾਂ, ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਵਰਗੀਆਂ ਸਿਹਤ ਸਮੱਸਿਆਵਾਂ ਸ਼ਾਮਲ ਹਨ। ਇਸ ਲਈ ਸ਼ਰਾਬ ਪੀਣ ਤੋਂ ਪਰਹੇਜ਼ ਕਰੋ।
ਨੋਟ: ਇੱਥੇ ਦਿੱਤੀ ਗਈ ਸਾਰੀ ਸਿਹਤ ਜਾਣਕਾਰੀ ਅਤੇ ਸੁਝਾਅ ਸਿਰਫ਼ ਤੁਹਾਡੀ ਸਮਝ ਲਈ ਹਨ। ਇਨ੍ਹਾਂ ਦੀ ਪਾਲਣਾ ਕਰਨ ਤੋਂ ਪਹਿਲਾਂ ਆਪਣੇ ਨਿੱਜੀ ਡਾਕਟਰ ਦੀ ਸਲਾਹ ਲੈਣੀ ਬਿਹਤਰ ਹੈ।