ਹੈਦਰਾਬਾਦ: ਨਾਰੀਅਲ ਪਾਣੀ ਹਰ ਕਿਸੇ ਦਾ ਪਸੰਦੀਦਾ ਡ੍ਰਿੰਕ ਹੈ। ਇਸਨੂੰ ਗਰਮੀਆਂ ਦੇ ਮੌਸਮ 'ਚ ਪੀਣ ਨਾਲ ਕਈ ਸਿਹਤ ਲਾਭ ਮਿਲ ਸਕਦੇ ਹਨ। ਇਸਨੂੰ ਪੀਣ ਨਾਲ ਗਰਮੀਆਂ 'ਚ ਹੋਣ ਵਾਲੀਆਂ ਕਈ ਸਮੱਸਿਆਵਾਂ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਨਾਰੀਅਲ ਪਾਣੀ 'ਚ ਐਂਟੀਆਕਸੀਡੈਂਟ, ਅਮੀਨੋ ਐਸਿਡ, ਵਿਟਾਮਿਨ-ਸੀ ਵਰਗੇ ਕਈ ਪੌਸ਼ਟਿਕ ਤੱਤ ਪਾਏ ਜਾਂਦੇ ਹਨ, ਜੋ ਸਰੀਰ ਨੂੰ ਲਾਭ ਪਹੁੰਚਾ ਸਕਦੇ ਹਨ।
ਨਾਰੀਅਲ ਪਾਣੀ ਦੇ ਫਾਇਦੇ:
ਸਰੀਰ ਹਾਈਡ੍ਰੇਟ ਰਹਿੰਦਾ: ਨਾਰੀਅਲ ਪਾਣੀ ਨੂੰ ਸਿਹਤਮੰਦ ਡ੍ਰਿੰਕ ਮੰਨਿਆ ਜਾਂਦਾ ਹੈ। ਇਸ 'ਚ ਪੋਟਾਸ਼ੀਅਮ ਅਤੇ ਮੌਗਨੀਸ਼ੀਅਮ ਵਰਗੇ ਕਈ ਪੌਸ਼ਟਿਕ ਤੱਤ ਪਾਏ ਜਾਂਦੇ ਹਨ, ਜੋ ਸਰੀਰ ਨੂੰ ਗਰਮ ਮੌਸਮ 'ਚ ਹਾਈਡ੍ਰੇਟ ਰੱਖਣ ਦਾ ਕੰਮ ਕਰਦੇ ਹਨ।
ਅੰਤੜੀਆਂ ਸਿਹਤਮੰਦ: ਨਾਰੀਅਲ 'ਚ ਪ੍ਰੀਬਾਇਓਟਿਕ ਫਾਈਬਰ ਪਾਇਆ ਜਾਂਦਾ ਹੈ, ਜੋ ਅੰਤੜੀਆਂ ਨੂੰ ਸਿਹਤਮੰਦ ਰੱਖਣ ਦਾ ਕੰਮ ਕਰਦਾ ਹੈ ਅਤੇ ਪਾਚਨ ਤੰਤਰ ਲਈ ਵੀ ਫਾਇਦੇਮੰਦ ਹੁੰਦਾ ਹੈ। ਇਸ ਲਈ ਤੁਸੀਂ ਨਾਰੀਅਲ ਪਾਣੀ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰ ਸਕਦੇ ਹੋ।
ਕੈਲੋਰੀ ਘੱਟ ਹੁੰਦੀ: ਨਾਰੀਅਲ ਪਾਣੀ 'ਚ ਕੈਲੋਰੀ ਘੱਟ ਹੁੰਦੀ ਹੈ। ਇਸ ਲਈ ਅਜਿਹੇ ਡ੍ਰਿੰਕ ਨੂੰ ਗਰਮੀਆਂ 'ਚ ਪੀਣਾ ਫਾਇਦੇਮੰਦ ਹੋ ਸਕਦਾ ਹੈ। ਇਸ ਨਾਲ ਭਾਰ ਨੂੰ ਵੀ ਘੱਟ ਕਰਨ 'ਚ ਮਦਦ ਮਿਲੇਗੀ।
ਇਮਿਊਨਟੀ ਮਜ਼ਬੂਤ:ਨਾਰੀਅਲ ਪਾਣੀ 'ਚ ਐਂਟੀਆਕਸੀਡੈਂਟ ਵਰਗੇ ਗੁਣ ਪਾਏ ਜਾਂਦੇ ਹਨ, ਜੋ ਫ੍ਰੀ ਰੈਡੀਕਲਸ ਦੇ ਕਾਰਨ ਹੋਣ ਵਾਲੇ ਨੁਕਸਾਨ ਨਾਲ ਲੜਦਾ ਹੈ ਅਤੇ ਆਕਸੀਡੇਟਿਵ ਤਣਾਅ ਨੂੰ ਘਟਾਉਂਦਾ ਹੈ। ਇਸ ਤੋਂ ਇਲਾਵਾ, ਇਸ ਪਾਣੀ ਨੂੰ ਪੀਣ ਨਾਲ ਇਮਿਊਨਿਟੀ ਵਧਾਉਣ 'ਚ ਵੀ ਮਦਦ ਮਿਲਦੀ ਹੈ।
ਚਮੜੀ ਲਈ ਫਾਇਦੇਮੰਦ:ਨਾਰੀਅਲ ਪਾਣੀ ਗਰਮੀਆਂ ਦੇ ਮੌਸਮ 'ਚ ਚਮੜੀ ਨੂੰ ਸਿਹਤਮੰਦ, ਹਾਈਡ੍ਰੇਟ ਅਤੇ ਤਰੋਤਾਜ਼ਾ ਰੱਖਣ 'ਚ ਮਦਦ ਕਰਦਾ ਹੈ। ਇਸ 'ਚ ਸਾੜ ਵਿਰੋਧੀ ਗੁਣ ਪਾਏ ਜਾਂਦੇ ਹਨ, ਜੋ ਜਲਨ ਨੂੰ ਘੱਟ ਕਰਨ 'ਚ ਮਦਦ ਕਰਦੇ ਹਨ ਅਤੇ ਟੈਨਿੰਗ ਦੀ ਸਮੱਸਿਆ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਜੇਕਰ ਤੁਸੀਂ ਰੋਜ਼ਾਨਾ ਨਾਰੀਅਲ ਪਾਣੀ ਪੀਂਦੇ ਹੋ, ਤਾਂ ਚਿਹਰੇ 'ਤੇ ਨਿਖਾਰ ਵੀ ਪਾਇਆ ਜਾ ਸਕਦਾ ਹੈ।