ਹੈਦਰਾਬਾਦ: ਪਾਣੀ ਪੀਣਾ ਹਰ ਕਿਸੇ ਲਈ ਜ਼ਰੂਰੀ ਹੈ। ਮਾਹਿਰਾਂ ਅਨੁਸਾਰ, ਇੱਕ ਮਨੁੱਖ ਭੋਜਨ ਤੋਂ ਬਿਨ੍ਹਾਂ ਲਗਭਗ 3 ਹਫ਼ਤੇ ਤੱਕ ਜਿਉਂਦਾ ਰਹਿ ਸਕਦਾ ਹੈ, ਪਰ ਪਾਣੀ ਤੋਂ ਬਿਨਾਂ ਉਹ 3 ਦਿਨਾਂ ਵਿੱਚ ਮਰ ਜਾਂਦਾ ਹੈ। ਅਜਿਹੇ 'ਚ ਪਾਣੀ ਸਾਡੇ ਲਈ ਸਭ ਤੋਂ ਜ਼ਰੂਰੀ ਹੈ। ਪਰ ਜਿੱਥੇ ਪਾਣੀ ਸਾਡੇ ਲਈ ਜੀਵਨਦਾਇਕ ਹੈ, ਉੱਥੇ ਹੀ ਇਸ ਦੀ ਗਲਤ ਵਰਤੋਂ ਸਾਡੇ ਲਈ ਸਮੱਸਿਆਵਾਂ ਵੀ ਪੈਦਾ ਕਰ ਸਕਦੀ ਹੈ। ਇਨ੍ਹਾਂ ਵਿੱਚੋਂ ਇੱਕ ਤਰੀਕਾ ਹੈ ਖੜ੍ਹੇ ਹੋ ਕੇ ਪਾਣੀ ਪੀਣਾ। ਕਈ ਲੋਕ ਜਲਦੀ 'ਚ ਖੜ੍ਹੇ ਹੋ ਕੇ ਪਾਣੀ ਪੀਂਦੇ ਹਨ ਪਰ ਘਰ ਦੇ ਬਜ਼ੁਰਗ ਹਮੇਸ਼ਾ ਬੈਠ ਕੇ ਪਾਣੀ ਪੀਣ ਦੀ ਸਲਾਹ ਦਿੰਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਬਜ਼ੁਰਗ ਹਮੇਸ਼ਾ ਬੈਠ ਕੇ ਪਾਣੀ ਪੀਣ ਦੀ ਸਲਾਹ ਕਿਉ ਦਿੰਦੇ ਹਨ, ਕਿਉਕਿ ਖੜ੍ਹੇ ਹੋ ਕੇ ਪਾਣੀ ਪੀਣ ਨਾਲ ਤੁਸੀਂ ਕਈ ਸਮੱਸਿਆਵਾਂ ਦਾ ਸ਼ਿਕਾਰ ਹੋ ਸਕਦੇ ਹੋ।
ਖੜ੍ਹੇ ਹੋ ਕੇ ਪਾਣੀ ਪੀਣ ਦੇ ਨੁਕਸਾਨ:
ਸਰੀਰ ਵਿੱਚ ਤਰਲ ਪਦਾਰਥਾਂ ਦਾ ਸੰਤੁਲਨ ਵਿਗੜ ਜਾਂਦਾ: ਡਾਕਟਰਾਂ ਅਨੁਸਾਰ, ਖੜ੍ਹੇ ਹੋ ਕੇ ਪਾਣੀ ਪੀਣ ਨਾਲ ਸਿਹਤ 'ਤੇ ਬੁਰਾ ਪ੍ਰਭਾਵ ਪੈ ਸਕਦਾ ਹੈ। ਜਦੋਂ ਤੁਸੀਂ ਖੜ੍ਹੇ ਹੁੰਦੇ ਹੋ, ਤੁਹਾਡਾ ਸਰੀਰ ਅਤੇ ਸੈੱਲ ਤਣਾਅ ਵਿੱਚ ਹੁੰਦੇ ਹਨ। ਅਜਿਹੀ ਸਥਿਤੀ ਵਿੱਚ ਜਦੋਂ ਤੁਸੀਂ ਪਾਣੀ ਪੀਂਦੇ ਹੋ, ਤਾਂ ਤੁਹਾਡੇ ਸਰੀਰ ਵਿੱਚ ਪਾਣੀ ਤੇਜ਼ੀ ਨਾਲ ਵਹਿਣ ਲੱਗਦਾ ਹੈ, ਜਿਸ ਕਾਰਨ ਤਰਲ ਪਦਾਰਥਾਂ ਦਾ ਮੌਜੂਦਾ ਸੰਤੁਲਨ ਵਿਗੜ ਜਾਂਦਾ ਹੈ।
ਪਾਚਨ ਪ੍ਰਣਾਲੀ ਵਿੱਚ ਸਮੱਸਿਆਵਾਂ: ਜੇਕਰ ਤੁਸੀਂ ਖੜ੍ਹੇ ਹੋ ਕੇ ਪਾਣੀ ਪੀਂਦੇ ਹੋ, ਤਾਂ ਇਸ ਦਾ ਤੁਹਾਡੇ ਪਾਚਨ ਤੰਤਰ 'ਤੇ ਵੀ ਬੁਰਾ ਪ੍ਰਭਾਵ ਪੈ ਸਕਦਾ ਹੈ, ਕਿਉਕਿ ਖੜ੍ਹੇ ਹੋ ਕੇ ਪਾਣੀ ਪੀਣ ਨਾਲ ਪਾਣੀ ਫੂਡ ਪਾਈਪ ਰਾਹੀਂ ਅਤੇ ਸਿੱਧੇ ਪੇਟ ਦੇ ਹੇਠਲੇ ਹਿੱਸੇ 'ਤੇ ਬਹੁਤ ਜ਼ੋਰ ਅਤੇ ਤੇਜ਼ੀ ਨਾਲ ਡਿੱਗਦਾ ਹੈ, ਜੋ ਬਹੁਤ ਨੁਕਸਾਨਦੇਹ ਹੁੰਦਾ ਹੈ। ਡਾਕਟਰਾਂ ਅਨੁਸਾਰ, ਖੜ੍ਹੇ ਹੋ ਕੇ ਪਾਣੀ ਪੀਣ ਨਾਲ ਨਸਾਂ ਵਿੱਚ ਤਣਾਅ ਪੈਦਾ ਹੁੰਦਾ ਹੈ, ਜਿਸ ਨਾਲ ਤਰਲ ਪਦਾਰਥਾਂ ਦਾ ਸੰਤੁਲਨ ਵਿਗੜਦਾ ਹੈ ਅਤੇ ਜ਼ਹਿਰੀਲੇ ਪਦਾਰਥ ਵੱਧ ਜਾਂਦੇ ਹਨ।