ਹੈਦਰਾਬਾਦ: ਹੱਡੀਆਂ ਸਰੀਰ ਦਾ ਸਭ ਤੋਂ ਮਹੱਤਵਪੂਰਨ ਢਾਂਚਾ ਹੁੰਦੀਆਂ ਹਨ, ਜੋ ਸਰੀਰ ਨੂੰ ਮਜ਼ਬੂਤੀ ਦਿੰਦੀਆਂ ਹਨ। ਅਕਸਰ ਲੋਕ ਹੱਡੀਆਂ ਦੀ ਸਿਹਤ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਜਿਸ ਕਾਰਨ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ। ਅਜਿਹੇ 'ਚ ਹੱਡੀਆਂ ਨੂੰ ਮਜ਼ਬੂਤ ਬਣਾਉਣ ਲਈ ਕੈਲਸ਼ੀਅਮ ਨਾਲ ਭਰਪੂਰ ਚੀਜ਼ਾਂ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰੋ।
ਹੱਡੀਆਂ ਮਜ਼ਬੂਤ ਬਣਾਉਣ ਲਈ ਖੁਰਾਕ:
ਡੇਅਰੀ ਪ੍ਰੋਡਕਟਸ: ਹੱਡੀਆਂ ਨੂੰ ਮਜ਼ਬੂਤ ਬਣਾਉਣ ਲਈ ਡੇਅਰੀ ਪ੍ਰੋਡਕਟਸ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰੋ। ਤੁਸੀਂ ਦੁੱਧ ਅਤੇ ਉਸ ਤੋਂ ਬਣੀਆਂ ਚੀਜ਼ਾਂ ਨੂੰ ਖਾ ਸਕਦੇ ਹੋ। ਡੇਅਰੀ ਪ੍ਰੋਡਕਟਸ 'ਚ ਕੈਲਸ਼ੀਅਮ, ਪ੍ਰੋਟੀਨ ਅਤੇ ਵਿਟਾਮਿਨ-ਡੀ ਪਾਇਆ ਜਾਂਦਾ ਹੈ, ਜੋ ਹੱਡੀਆਂ ਨੂੰ ਮਜ਼ਬੂਤ ਬਣਾਉਣ ਲਈ ਮਦਦਗਾਰ ਹੁੰਦਾ ਹੈ। ਦੁੱਧ ਤੋਂ ਇਲਾਵਾ, ਤੁਸੀਂ ਦਹੀ ਅਤੇ ਪਨੀਰ ਨੂੰ ਵੀ ਆਪਣੀ ਖੁਰਾਕ 'ਚ ਸ਼ਾਮਲ ਕਰ ਸਕਦੇ ਹੋ।
ਹਰੀਆਂ ਪੱਤੇਦਾਰ ਸਬਜ਼ੀਆਂ: ਬ੍ਰੋਕਲੀ ਅਤੇ ਗੋਭੀ ਵਰਗੀਆਂ ਹਰੀਆਂ ਪੱਤੇਦਾਰ ਸਬਜ਼ੀਆਂ ਨੂੰ ਤੁਸੀਂ ਆਪਣੀ ਖੁਰਾਕ ਵਿੱਚ ਸ਼ਾਮਲ ਕਰ ਸਕਦੇ ਹੋ। ਪੱਤੇਦਾਰ ਸਬਜ਼ੀਆਂ 'ਚ ਵਿਟਾਮਿਨ, ਮਿਨਰਲ, ਫਾਈਬਰ, ਆਈਰਨ, ਵਿਟਾਮਿਨ ਏ ਅਤੇ ਕੈਲਸ਼ੀਅਮ ਪਾਇਆ ਜਾਂਦਾ ਹੈ, ਜੋ ਹੱਡੀਆਂ ਨੂੰ ਮਜ਼ਬੂਤ ਬਣਾਉਦਾ ਹੈ।
ਬਦਾਮ: ਬਦਾਮ ਕੈਲਸ਼ੀਅਮ, ਫਾਈਬਰ, ਮੈਗਨੀਸ਼ੀਅਮ ਅਤੇ ਵਿਟਾਮਿਨ-ਈ ਨਾਲ ਭਰਪੂਰ ਹੁੰਦਾ ਹੈ, ਜੋ ਹੱਡੀਆਂ ਨੂੰ ਮਜ਼ਬੂਤ ਬਣਾਉਣ 'ਚ ਮਦਦ ਕਰਦਾ ਹੈ। ਇਸਦੇ ਨਾਲ ਹੀ, ਬਦਾਮ ਯਾਦਾਸ਼ਤ ਤੇਜ਼ ਕਰਨ 'ਚ ਵੀ ਮਦਦਗਾਰ ਹੁੰਦਾ ਹੈ।
ਸੋਇਆਬੀਨ: ਸੋਇਆਬੀਨ 'ਚ ਕੈਲਸ਼ੀਅਮ ਅਤੇ ਪ੍ਰੋਟੀਨ ਪਾਇਆ ਜਾਂਦਾ ਹੈ, ਜੋ ਸਿਹਤ ਲਈ ਫਾਇਦੇਮੰਦ ਹੁੰਦਾ ਹੈ ਅਤੇ ਹੱਡੀਆਂ ਨੂੰ ਮਜ਼ਬੂਤ ਬਣਾਉਦਾ ਹੈ। ਇਸ ਲਈ ਤੁਸੀਂ ਸੋਈਆਬੀਨ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰ ਸਕਦੇ ਹੋ।
ਚੀਆ ਬੀਜ: ਚੀਆ ਬੀਜਾਂ 'ਚ ਪ੍ਰੋਟੀਨ, ਮਿਨਰਲ ਅਤੇ ਵਿਟਾਮਿਨ ਸਮੇਤ ਕਈ ਪੋਸ਼ਟਿਕ ਤੱਤ ਪਾਏ ਜਾਂਦੇ ਹਨ, ਜੋ ਸਰੀਰ ਨੂੰ ਕੈਲਸ਼ੀਅਮ ਦਿੰਦੇ ਹਨ। ਚੀਆ ਬੀਜ ਨੂੰ ਰਾਤ ਭਰ ਪਾਣੀ 'ਚ ਭਿਓ ਕੇ ਰੱਖੋ ਅਤੇ ਫਿਰ ਸਵੇਰੇ ਖਾਲੀ ਪੇਟ ਇਸਦਾ ਸੇਵਨ ਕਰੋ। ਇਸ ਤੋਂ ਇਲਾਵਾ, ਚੀਆ ਬੀਜ ਦਹੀ, ਓਟਸ ਅਤੇ ਸਮੂਦੀ 'ਚ ਮਿਲਾ ਕੇ ਵੀ ਖਾਧਾ ਜਾ ਸਕਦਾ ਹੈ।