ਹੈਦਰਾਬਾਦ: ਅੱਜ ਦੇ ਸਮੇਂ 'ਚ ਵਾਲਾਂ ਦਾ ਝੜਨਾ ਆਮ ਹੋ ਗਿਆ ਹੈ। ਵਾਲਾਂ ਦਾ ਜ਼ਿਆਦਾ ਝੜਨਾ ਚਿੰਤਾ ਦਾ ਵਿਸ਼ਾ ਹੈ। ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਲੋਕ ਕਈ ਤਰ੍ਹਾਂ ਦੇ ਤੇਲ, ਹੇਅਰ ਸੀਰਮ ਅਤੇ ਦਵਾਈਆਂ ਦਾ ਇਸਤੇਮਾਲ ਕਰਦੇ ਹਨ। ਪਰ ਵਾਲ ਝੜਨ ਪਿੱਛੇ ਭੋਜਨ, ਪੋਸ਼ਟਿਕ ਤੱਤਾਂ ਦੀ ਕਮੀ ਵਰਗੇ ਕਾਰਨ ਜ਼ਿੰਮੇਵਾਰ ਹੋ ਸਕਦੇ ਹਨ। ਇਸ ਲਈ ਆਪਣੀ ਖੁਰਾਕ ਦਾ ਖਾਸ ਧਿਆਨ ਰੱਖੋ।
ਵਾਲ ਝੜਨ ਤੋਂ ਰੋਕਣ ਲਈ ਭੋਜਨ:
ਫਲਾਂ ਦਾ ਸੇਵਨ: ਫਲ ਖਾਣਾ ਵਾਲਾਂ ਲਈ ਫਾਇਦੇਮੰਦ ਹੋ ਸਕਦਾ ਹੈ। ਸਾਰੇ ਫਲਾਂ 'ਚ ਪੋਸ਼ਟਿਕ ਤੱਤ ਪਾਏ ਜਾਂਦੇ ਹਨ, ਜੋ ਚਮੜੀ ਅਤੇ ਸਿਹਤ ਨੂੰ ਬਣਾਈ ਰੱਖਣ 'ਚ ਮਦਦ ਕਰਦੇ ਹਨ। ਵਾਲਾਂ ਨੂੰ ਝੜਨ ਤੋਂ ਰੋਕਣ ਲਈ ਵੀ ਫਲ ਖਾਣਾ ਫਾਇਦੇਮੰਦ ਹੁੰਦਾ ਹੈ। ਇਸ ਲਈ ਤੁਸੀਂ ਵਿਟਾਮਿਨ-ਸੀ ਅਤੇ ਈ ਨਾਲ ਭਰਪੂਰ ਬੇਰੀ, ਚੈਰੀ, ਸੰਤਰਾ ਅਤੇ ਅੰਗੂਰ ਆਦਿ ਨੂੰ ਖਾ ਸਕਦੇ ਹੋ।
ਡਰਾਈ ਫਰੂਟ: ਡਰਾਈ ਫਰੂਟ ਵਾਲਾਂ ਲਈ ਫਾਇਦੇਮੰਦ ਹੁੰਦੇ ਹਨ। ਇਹ ਪੋਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੇ ਹਨ। ਇਨ੍ਹਾਂ 'ਚ ਪ੍ਰੋਟੀਨ, ਜ਼ਿੰਕ, ਓਮੇਗਾ-3 ਫੈਟੀ ਐਸਿਡ ਅਤੇ ਵਿਟਾਮਿਨ-ਈ ਪਾਇਆ ਜਾਂਦਾ ਹੈ, ਜੋ ਵਾਲਾਂ ਨੂੰ ਮਜ਼ਬੂਤ ਅਤੇ ਉਨ੍ਹਾਂ ਨੂੰ ਝੜਨ ਤੋਂ ਰੋਕਦੇ ਹਨ। ਇਸ ਲਈ ਤੁਸੀਂ ਅਖਰੋਟ, ਬਦਾਮ ਅਤੇ ਚੀਆ ਬੀਜ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰ ਸਕਦੇ ਹੋ। ਇਸ ਨਾਲ ਵਾਲ ਮਜ਼ਬੂਤ ਹੋਣਗੇ।
ਹਰੀਆਂ ਸਬਜ਼ੀਆਂ: ਹਰੀਆਂ ਪੱਤੇਦਾਰ ਸਬਜ਼ੀਆਂ ਪੋਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੀਆਂ ਹਨ। ਇਸ ਨਾਲ ਵਾਲ ਝੜਨ ਨੂੰ ਰੋਕਿਆ ਜਾ ਸਕਦਾ ਹੈ। ਇਸ ਲਈ ਤੁਸੀਂ ਗੋਭੀ, ਪਾਲਕ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰ ਸਕਦੇ ਹੋ। ਇਨ੍ਹਾਂ ਸਬਜ਼ੀਆਂ 'ਚ ਵਿਟਾਮਿਨ-ਏ, ਆਈਰਨ, ਬੀਟਾ ਕੈਰੋਟੀਨ, ਫੋਲੇਟ ਅਤੇ ਵਿਟਾਮਿਨ-ਸੀ ਪਾਇਆ ਜਾਂਦਾ ਹੈ। ਇਸ ਨਾਲ ਮਜ਼ਬੂਤ ਅਤੇ ਸਿਹਤਮੰਦ ਵਾਲ ਪਾਉਣ 'ਚ ਮਦਦ ਮਿਲ ਸਕਦੀ ਹੈ।