ਹੈਦਰਾਬਾਦ: ਉਬਲੀਆਂ ਸਬਜ਼ੀਆਂ ਖਾਣ ਨਾਲ ਤੁਹਾਨੂੰ ਕਈ ਸਿਹਤ ਲਾਭ ਮਿਲ ਸਕਦੇ ਹਨ। ਇਹ ਸਬਜ਼ੀਆਂ ਉਬਲਦੇ ਪਾਣੀ 'ਚ ਪੈਦਾ ਹੋਈ ਭਾਫ਼ ਦੁਆਰਾ ਬਣਾਈਆਂ ਜਾਂਦੀਆਂ ਹਨ। ਭਾਫ਼ ਨਾਲ ਭੋਜਨ ਬਣਾਉਣ ਕਰਕੇ ਸਬਜ਼ੀਆਂ ਦੇ ਪੌਸ਼ਟਿਕ ਤੱਤ ਅਤੇ ਸਵਾਦ ਬਣਾਈ ਰੱਖਣ 'ਚ ਮਦਦ ਮਿਲਦੀ ਹੈ। ਉਬਲੀਆਂ ਸਬਜ਼ੀਆਂ 'ਚ ਕੈਲੋਰੀ ਘੱਟ ਹੁੰਦੀ ਹੈ ਅਤੇ ਫਾਈਬਰ ਜ਼ਿਆਦਾ ਹੁੰਦਾ ਹੈ। ਇਸ ਤੋਂ ਇਲਾਵਾ, ਇਨ੍ਹਾਂ ਸਬਜ਼ੀਆਂ 'ਚ ਕਈ ਵਿਟਾਮਿਨ, ਖਣਿਜ ਅਤੇ ਐਂਟੀਆਕਸੀਡੈਂਟ ਵਰਗੇ ਗੁਣ ਪਾਏ ਜਾਂਦੇ ਹਨ। ਭਾਫ਼ ਨਾਲ ਸਬਜ਼ੀਆਂ ਦੇ ਰੰਗ ਅਤੇ ਸਵਾਦ ਨੂੰ ਬਣਾਈ ਰੱਖਣ 'ਚ ਮਦਦ ਮਿਲਦੀ ਹੈ। ਇਸ ਤੋਂ ਇਲਾਵਾ, ਸਿਹਤ ਨੂੰ ਕਈ ਲਾਭ ਵੀ ਮਿਲ ਸਕਦੇ ਹਨ।
ਉਬਲੀਆਂ ਸਬਜ਼ੀਆਂ ਦੇ ਫਾਇਦੇ:
ਪੌਸ਼ਟਿਕ ਤੱਤਾਂ ਨਾਲ ਭਰਪੂਰ: ਉਬਲੀਆਂ ਸਬਜ਼ੀਆਂ 'ਚ ਵਿਟਾਮਿਨ, ਮਿਨਰਲ ਅਤੇ ਐਂਟੀਆਕਸੀਡੈਂਟ ਸਮੇਤ ਕਈ ਪੌਸ਼ਟਿਕ ਤੱਤ ਪਾਏ ਜਾਂਦੇ ਹਨ, ਜਿਸ ਨਾਲ ਸਰੀਰ ਨੂੰ ਸਾਰੇ ਜ਼ਰੂਰੀ ਪੌਸ਼ਟਿਕ ਤੱਤ ਮਿਲਦੇ ਹਨ ਅਤੇ ਸਰੀਰ ਸਿਹਤਮੰਦ ਰਹਿੰਦਾ ਹੈ।
ਭਾਰ ਕੰਟਰੋਲ: ਉਬਲੀਆਂ ਸਬਜ਼ੀਆਂ 'ਚ ਕੈਲੋਰੀ ਘੱਟ ਅਤੇ ਫਾਈਬਰ ਜ਼ਿਆਦਾ ਪਾਇਆ ਜਾਂਦਾ ਹੈ। ਕੈਲੋਰੀ ਦਾ ਸੇਵਨ ਘੱਟ ਕਰਨ ਨਾਲ ਭਾਰ ਨੂੰ ਕੰਟਰੋਲ ਕਰਨ 'ਚ ਮਦਦ ਮਿਲ ਸਕਦੀ ਹੈ।
ਪਾਚਨ 'ਚ ਸੁਧਾਰ:ਉਬਲੀਆਂ ਸਬਜ਼ੀਆਂ 'ਚ ਮੌਜ਼ੂਦ ਫਾਈਬਰ ਪਾਚਨ ਕਿਰੀਆਂ 'ਚ ਸੁਧਾਰ ਕਰਨ ਵਿੱਚ ਮਦਦ ਕਰਦੇ ਹਨ। ਇਸ ਨਾਲ ਕਬਜ਼ ਅਤੇ ਪੇਟ ਨਾਲ ਜੁੜੀਆਂ ਹੋਰ ਸਮੱਸਿਆਵਾਂ ਤੋਂ ਵੀ ਛੁਟਕਾਰਾ ਪਾਇਆ ਜਾ ਸਕਦਾ ਹੈ।
ਦਿਲ ਲਈ ਫਾਇਦੇਮੰਦ:ਉਬਲੀਆਂ ਸਬਜ਼ੀਆਂ ਖਾਣਾ ਦਿਲ ਲਈ ਫਾਇਦੇਮੰਦ ਹੁੰਦਾ ਹੈ। ਇਨ੍ਹਾਂ ਸਬਜ਼ੀਆਂ 'ਚ ਪੋਟਾਸ਼ੀਅਮ ਦੀ ਮਾਤਰਾ ਜ਼ਿਆਦਾ ਪਾਈ ਜਾਂਦੀ ਹੈ। ਇਸ ਨਾਲ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਅਤੇ ਦਿਲ ਨੂੰ ਸਿਹਤਮੰਦ ਬਣਾਈ ਰੱਖਣ 'ਚ ਮਦਦ ਮਿਲਦੀ ਹੈ।
ਅੱਖਾਂ ਦੀ ਰੋਸ਼ਨੀ 'ਚ ਸੁਧਾਰ: ਉਬਲੀਆਂ ਸਬਜ਼ੀਆਂ ਜਿਵੇਂ ਕਿ ਗਾਜਰ ਅਤੇ ਪਾਲਕ ਵਿਟਾਮਿਨ-ਏ ਅਤੇ ਕਈ ਐਂਟੀਆਕਸੀਡੈਂਟ ਗੁਣਾ ਨਾਲ ਭਰਪੂਰ ਹੁੰਦੀਆਂ ਹਨ। ਇਸ ਨਾਲ ਅੱਖਾਂ ਦੀ ਰੋਸ਼ਨੀ 'ਚ ਸੁਧਾਰ ਕੀਤਾ ਜਾ ਸਕਦਾ ਹੈ।
ਬਲੱਡ ਸ਼ੂਗਰ ਕੰਟਰੋਲ: ਉਬਲੀਆਂ ਸਬਜ਼ੀਆਂ 'ਚ ਘੱਟ ਗਲਾਈਸੈਮਿਕ ਇੰਡੈਕਸ ਪਾਇਆ ਜਾਂਦਾ ਹੈ, ਜਿਸ ਨਾਲ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ 'ਚ ਮਦਦ ਮਿਲਦੀ ਹੈ ਅਤੇ ਸ਼ੂਗਰ ਦੇ ਖਤਰੇ ਨੂੰ ਘੱਟ ਕੀਮਤ ਜਾ ਸਕਦਾ ਹੈ। ਸ਼ੂਗਰ ਦੇ ਮਰੀਜਾਂ ਨੂੰ ਆਪਣੀ ਖੁਰਾਕ ਵਿੱਚ ਉਬਲੀਆਂ ਸਬਜ਼ੀਆਂ ਨੂੰ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ।
ਚਮੜੀ ਦੀ ਸਿਹਤ ਲਈ ਫਾਇਦੇਮੰਦ:ਉਬਲੀਆਂ ਸਬਜ਼ੀਆਂ 'ਚ ਪਾਏ ਜਾਣ ਵਾਲੇ ਐਂਟੀਆਕਸੀਡੈਂਟ ਚਮੜੀ ਨੂੰ ਫ੍ਰੀ ਰੈਡੀਕਲਸ ਦੇ ਕਾਰਨ ਹੋਣ ਵਾਲੇ ਨੁਕਸਾਨ ਤੋਂ ਬਚਾ ਕੇ ਅਤੇ ਕੋਲੇਜਨ ਨੂੰ ਉਤਸ਼ਾਹਿਤ ਕਰਕੇ ਚਮੜੀ ਨੂੰ ਸਿਹਤਮੰਦ ਰੱਖਣ ਵਿੱਚ ਮਦਦ ਕਰਦੇ ਹਨ।