ਹੈਦਰਾਬਾਦ: ਸਿਹਤਮੰਦ ਰਹਿਣ ਲਈ ਲੋਕ ਆਪਣੀ ਖੁਰਾਕ 'ਚ ਕਈ ਤਰ੍ਹਾਂ ਦੀਆਂ ਚੀਜ਼ਾਂ ਨੂੰ ਸ਼ਾਮਲ ਕਰਦੇ ਹਨ। ਬਾਦਾਮ ਵੀ ਇਨ੍ਹਾਂ 'ਚੋ ਇੱਕ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਬਾਦਾਮ ਫਾਇਦੇਮੰਦ ਹੋਣ ਦੇ ਨਾਲ-ਨਾਲ ਨੁਕਸਾਨਦੇਹ ਵੀ ਹੋ ਸਕਦੇ ਹਨ। ਇਸ ਲਈ ਜ਼ਰੂਰਤ ਤੋਂ ਜ਼ਿਆਦਾ ਬਾਦਾਮ ਖਾਣ ਤੋਂ ਪਰਹੇਜ਼ ਕਰੋ। ਇਸ ਲਈ ਬਾਦਾਮ ਖਾਣ ਤੋਂ ਪਹਿਲਾ ਹੋਣ ਵਾਲੇ ਨੁਕਸਾਨਾਂ ਬਾਰੇ ਜ਼ਰੂਰ ਜਾਣ ਲਓ।
ਜ਼ਿਆਦਾ ਬਾਦਾਮਖਾਣ ਦੇ ਨੁਕਸਾਨ:
ਐਲਰਜ਼ੀ ਦੀ ਸਮੱਸਿਆ:ਮਾਹਿਰਾਂ ਦਾ ਕਹਿਣਾ ਹੈ ਕਿ ਬਾਦਾਮ ਖਾਣ ਨਾਲ ਕੁਝ ਲੋਕਾਂ ਨੂੰ ਐਲਰਜ਼ੀ ਅਤੇ ਖਾਰਸ਼ ਵਰਗੀ ਸਮੱਸਿਆ ਹੋ ਸਕਦੀ ਹੈ। ਇਸਦੇ ਨਾਲ ਹੀ, ਕੁਝ ਨੂੰ ਸੋਜ ਅਤੇ ਸਾਹ ਲੈਣ ਵਿੱਚ ਵੀ ਮੁਸ਼ਕਲ ਹੋ ਸਕਦੀ ਹੈ। ਜੇਕਰ ਤੁਹਾਨੂੰ ਅਜਿਹੀਆਂ ਸਮੱਸਿਆਵਾਂ ਦਿਖਾਈ ਦਿੰਦੀਆਂ ਹਨ, ਤਾਂ ਤੁਰੰਤ ਡਾਕਟਰ ਨਾਲ ਸਲਾਹ ਕਰੋ।
ਪਾਚਨ ਸੰਬੰਧੀ ਸਮੱਸਿਆਵਾਂ: ਬਾਦਾਮ ਖਾਣ ਨਾਲ ਸਰੀਰ ਨੂੰ ਕਾਰਬੋਹਾਈਡ੍ਰੇਟਸ ਦੀ ਭਰਪੂਰ ਮਾਤਰਾ ਮਿਲਦੀ ਹੈ। ਇਸ ਨਾਲ ਸਾਡੀ ਪਾਚਨ ਸ਼ਕਤੀ ਵਧਦੀ ਹੈ। ਹਾਲਾਂਕਿ, ਮਾਹਿਰਾਂ ਦਾ ਕਹਿਣਾ ਹੈ ਕਿ ਜ਼ਿਆਦਾ ਮਾਤਰਾ 'ਚ ਬਾਦਾਮ ਦਾ ਸੇਵਨ ਕਰਨ ਨਾਲ ਬਲੋਟਿੰਗ, ਗੈਸ ਜਾਂ ਦਸਤ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।
ਗੁਰਦੇ ਦੀ ਪੱਥਰੀ:ਬਾਦਾਮ ਵਿੱਚ ਆਕਸੀਲੇਟ ਨਾਮਕ ਕੁਦਰਤੀ ਰਸਾਇਣ ਪਾਇਆ ਜਾਂਦਾ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਜ਼ਿਆਦਾ ਬਾਦਾਮ ਖਾਣ ਨਾਲ ਗੁਰਦਿਆਂ 'ਚ ਪੱਥਰੀ ਬਣਨ ਦਾ ਖਤਰਾ ਰਹਿੰਦਾ ਹੈ। ਇਸ ਲਈ ਗੁਰਦੇ ਦੀ ਪੱਥਰੀ ਵਾਲੇ ਲੋਕਾਂ ਨੂੰ ਬਾਦਾਮ ਦੇ ਸੇਵਨ ਨੂੰ ਘੱਟ ਕਰਨਾ ਚਾਹੀਦਾ ਹੈ।
ਭਾਰ ਵਧਣ ਦਾ ਖਤਰਾ: ਬਾਦਾਮ 'ਚ ਪੋਸ਼ਟਿਕ ਤੱਤ ਅਤੇ ਕੈਲੋਰੀ ਜ਼ਿਆਦਾ ਪਾਈ ਜਾਂਦੀ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਤੁਸੀਂ ਬਾਦਾਮ ਦਾ ਜ਼ਿਆਦਾ ਸੇਵਨ ਕਰਦੇ ਹੋ, ਤਾਂ ਭਾਰ ਵਧਣ ਦੀ ਸੰਭਾਵਨਾ ਰਹਿੰਦੀ ਹੈ। ਇਸ ਲਈ ਬਾਦਾਮ ਨੂੰ ਜ਼ਿਆਦਾ ਮਾਤਰਾ 'ਚ ਖਾਣ ਤੋਂ ਪਰਹੇਜ਼ ਕਰੋ।
ਪੌਸ਼ਟਿਕ ਤੱਤਾਂ ਦੀ ਕਮੀ: ਬਾਦਾਮ ਵਿੱਚ ਫਾਈਟਿਕ ਐਸਿਡ ਪਾਇਆ ਜਾਂਦਾ ਹੈ, ਜੋ ਸਰੀਰ ਦੇ ਹੋਰ ਮਹੱਤਵਪੂਰਨ ਖਣਿਜਾਂ ਅਤੇ ਪੌਸ਼ਟਿਕ ਤੱਤਾਂ ਦੇ ਸਮਾਈ ਵਿੱਚ ਰੁਕਾਵਟ ਪਾ ਸਕਦੇ ਹਨ। ਅਜਿਹੇ 'ਚ ਜ਼ਿਆਦਾ ਮਾਤਰਾ 'ਚ ਬਾਦਾਮ ਖਾਣ ਨਾਲ ਸਰੀਰ 'ਚ ਕੈਲਸ਼ੀਅਮ, ਆਇਰਨ ਅਤੇ ਜ਼ਿੰਕ ਵਰਗੇ ਪੋਸ਼ਟਿਕ ਤੱਤਾਂ ਦੀ ਕਮੀ ਹੋ ਸਕਦੀ ਹੈ। ਇਸ ਲਈ ਜ਼ਿਆਦਾ ਬਾਦਾਮ ਖਾਣ ਤੋਂ ਪਰਹੇਜ਼ ਕਰੋ।