ਹੈਦਰਾਬਾਦ: ਕੇਲਾ ਖਾਣਾ ਲੋਕ ਬਹੁਤ ਪਸੰਦ ਕਰਦੇ ਹਨ, ਪਰ ਕੱਚਾ ਕੇਲਾ ਖਾਣਾ ਜ਼ਿਆਦਾ ਫਾਇਦੇਮੰਦ ਹੁੰਦਾ ਹੈ। ਕੱਚੇ ਕੇਲੇ 'ਚ ਵਿਟਾਮਿਨ-ਸੀ, ਬੀ6, ਫਾਈਬਰ ਅਤੇ ਜ਼ਿੰਕ ਵਰਗੇ ਕਈ ਪੌਸ਼ਟਿਕ ਤੱਤ ਪਾਏ ਜਾਂਦੇ ਹਨ, ਜੋ ਸਿਹਤ ਨੂੰ ਕਈ ਲਾਭ ਪਹੁੰਚਾ ਸਕਦੇ ਹਨ। ਕੱਚਾ ਕੇਲਾ ਖਾਣ ਨਾਲ ਭਾਰ ਘੱਟ ਕਰਨ ਤੋਂ ਲੈ ਕੇ ਸ਼ੂਗਰ ਤੱਕ ਕਈ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ 'ਚ ਮਦਦ ਮਿਲ ਸਕਦੀ ਹੈ।
ਕੱਚਾ ਕੇਲਾ ਖਾਣ ਦੇ ਫਾਇਦੇ:
ਭਾਰ ਘਟਾਉਣ 'ਚ ਮਦਦਗਾਰ:ਕੱਚਾ ਕੇਲਾ ਫਾਈਬਰ ਨਾਲ ਭਰਪੂਰ ਹੁੰਦਾ ਹੈ। ਇਸਨੂੰ ਖਾਣ ਨਾਲ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ ਅਤੇ ਤੁਸੀਂ ਜ਼ਿਆਦਾ ਭੋਜਨ ਖਾਣ ਤੋਂ ਬਚਦੇ ਹੋ। ਇਸ ਲਈ ਜੇਕਰ ਤੁਸੀਂ ਭਾਰ ਘੱਟ ਕਰਨਾ ਚਾਹੁੰਦੇ ਹੋ, ਤਾਂ ਕੱਚੇ ਕੇਲੇ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰ ਲਓ।
ਦਸਤ ਤੋਂ ਛੁਟਕਾਰਾ: ਗਰਮੀਆਂ 'ਚ ਦਸਤ ਦੀ ਸਮੱਸਿਆ ਜ਼ਿਆਦਾ ਦੇਖਣ ਨੂੰ ਮਿਲਦੀ ਹੈ। ਅਜਿਹੇ 'ਚ ਕੱਚੇ ਕੇਲੇ ਨੂੰ ਖਾਣਾ ਫਾਇਦੇਮੰਦ ਹੋ ਸਕਦਾ ਹੈ। ਕੱਚੇ ਕੇਲੇ 'ਚ ਕਈ ਪੋਸ਼ਟਿਕ ਤੱਤ ਮੌਜ਼ੂਦ ਹੁੰਦੇ ਹਨ, ਜਿਸ ਨਾਲ ਤੁਸੀਂ ਉਲਟੀ, ਥਕਾਵਟ ਅਤੇ ਸਿਰਦਰਦ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਪਾ ਸਕਦੇ ਹੋ।
ਪਾਚਨ ਤੰਤਰ ਲਈ ਫਾਇਦੇਮੰਦ: ਕੱਚੇ ਕੇਲੇ ਦੀ ਮਦਦ ਨਾਲ ਕਈ ਤਰ੍ਹਾਂ ਦੇ ਪਕਵਾਨ ਬਣਾਏ ਜਾਂਦੇ ਹਨ, ਜੋ ਕਿ ਪਾਚਨ ਤੰਤਰ ਲਈ ਫਾਇਦੇਮੰਦ ਹੋ ਸਕਦੇ ਹਨ। ਜੇਕਰ ਤੁਹਾਨੂੰ ਗੈਸ ਅਤੇ ਕਬਜ਼ ਵਰਗੀ ਸਮੱਸਿਆ ਹੈ, ਤਾਂ ਤੁਸੀਂ ਕੱਚੇ ਕੇਲੇ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰ ਸਕਦੇ ਹੋ। ਇਸ ਨੂੰ ਖਾਣ ਨਾਲ ਪੇਟ ਨਾਲ ਜੁੜੀਆਂ ਕਈ ਸਮੱਸਿਆਵਾਂ ਤੋਂ ਰਾਹਤ ਪਾਈ ਜਾ ਸਕਦੀ ਹੈ।
ਬਲੱਡ ਸ਼ੂਗਰ:ਜੇਕਰ ਤੁਸੀਂ ਸ਼ੂਗਰ ਦੇ ਮਰੀਜ਼ ਹੋ, ਤਾਂ ਕੱਚੇ ਕੇਲੇ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰ ਸਕਦੇ ਹੋ। ਇਸ 'ਚ ਗਲਾਈਸੈਮਿਕ ਇੰਡੈਕਸ ਘੱਟ ਹੁੰਦਾ ਹੈ, ਜਿਸ ਕਾਰਨ ਇਨਸੁਲਿਨ ਹਾਰਮੋਨ ਹੌਲੀ-ਹੌਲੀ ਰਿਲੀਜ਼ ਹੁੰਦਾ ਹੈ, ਜੋ ਸ਼ੂਗਰ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ।
ਮੈਟਾਬਾਲੀਜ਼ਮ ਬੂਸਟ ਹੁੰਦਾ: ਕੱਚੇ ਕੇਲੇ 'ਚ ਵਿਟਾਮਿਨ-ਸੀ, ਈ, ਬੀ6 ਅਤੇ ਕੇ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ। ਇਸ ਨਾਲ ਮੈਟਾਬਾਲੀਜ਼ਮ ਨੂੰ ਬੂਸਟ ਕਰਨ 'ਚ ਮਦਦ ਮਿਲਦੀ ਹੈ ਅਤੇ ਪੇਟ ਫੁੱਲਣ ਵਰਗੀਆਂ ਸਮੱਸਿਆਵਾਂ ਤੋਂ ਵੀ ਰਾਹਤ ਪਾਈ ਜਾ ਸਕਦੀ ਹੈ।