ਹੈਦਰਾਬਾਦ: ਮਿੱਠਾ ਖਾਣਾ ਹਰ ਕਿਸੇ ਨੂੰ ਪਸੰਦ ਹੈ। ਕਈ ਲੋਕ ਸਵਾਦ ਦੇ ਚੱਕਰ 'ਚ ਜ਼ਰੂਰਤ ਤੋਂ ਜ਼ਿਆਦਾ ਮਿੱਠਾ ਖਾ ਲੈਂਦੇ ਹਨ, ਜੋ ਕਿ ਸਿਹਤ ਲਈ ਨੁਕਸਾਨਦੇਹ ਹੋ ਸਕਦਾ ਹੈ। ਇਸ ਨਾਲ ਨਾ ਸਿਰਫ਼ ਸਿਹਤ ਸਗੋਂ ਚਮੜੀ ਨਾਲ ਜੁੜੀਆਂ ਕਈ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ। ਜੇਕਰ ਤੁਸੀਂ ਜ਼ਿਆਦਾ ਮਿੱਠਾ ਅਤੇ ਖੰਡ ਦਾ ਇਸਤੇਮਾਲ ਕਰਦੇ ਹੋ, ਤਾਂ ਆਪਣੀ ਇਸ ਆਦਤ ਨੂੰ ਤਰੁੰਤ ਬਦਲ ਲਓ, ਨਹੀਂ ਤਾਂ ਕਈ ਸਮੱਸਿਆਵਾਂ ਦਾ ਖਤਰਾ ਵੱਧ ਸਕਦਾ ਹੈ।
ਮਿੱਠਾ ਖਾਣ ਦੇ ਨੁਕਸਾਨ:
ਫਿਣਸੀਆਂ ਦੀ ਸਮੱਸਿਆ:ਜ਼ਿਆਦਾ ਖੰਡ ਖਾਣ ਨਾਲ ਚਮੜੀ 'ਤੇ ਫਿਣਸੀਆਂ ਹੋ ਸਕਦੀਆਂ ਹਨ। ਇਸ ਤੋਂ ਇਲਾਵਾ, ਜ਼ਿਆਦਾ ਮਿੱਠਾ ਖਾਣ ਨਾਲ ਸਰੀਰ 'ਚ ਸ਼ੂਗਰ ਦਾ ਪੱਧਰ ਵੱਧਣ ਲੱਗਦਾ ਹੈ ਅਤੇ ਇੰਨਫੈਕਸ਼ਨ ਵੀ ਵੱਧ ਜਾਂਦੀ ਹੈ, ਜਿਸ ਕਰਕੇ ਚਮੜੀ 'ਤੇ ਫਿਣਸੀਆਂ, ਬਲੈਕਹੈੱਡਸ ਅਤੇ ਵ੍ਹਾਈਟਹੈੱਡਸ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।