ਪੰਜਾਬ

punjab

ETV Bharat / health

ਕੀ ਤੁਹਾਨੂੰ ਜ਼ਿਆਦਾ ਪਿਸ਼ਾਬ ਆਉਦਾ ਹੈ? ਇਹ ਇਨ੍ਹਾਂ ਗੰਭੀਰ ਸਮੱਸਿਆਵਾਂ ਦਾ ਹੋ ਸਕਦਾ ਹੈ ਸੰਕੇਤ, ਸਮੇਂ ਰਹਿੰਦੇ ਜਾਣ ਲਓ ਨਹੀਂ ਤਾਂ...

ਕਈ ਲੋਕਾਂ ਨੂੰ ਜ਼ਰੂਰਤ ਤੋਂ ਜ਼ਿਆਦਾ ਪਿਸ਼ਾਬ ਆਉਦਾ ਰਹਿੰਦਾ ਹੈ। ਅਜਿਹੀ ਸਥਿਤੀ ਨੂੰ ਨਜ਼ਰਅੰਦਾਜ਼ ਕਰਨਾ ਕਿਸੇ ਖਤਰੇ ਤੋਂ ਘੱਟ ਨਹੀਂ ਹੈ।

URINATION PROBLEM
URINATION PROBLEM (Getty Images)

By ETV Bharat Health Team

Published : Oct 21, 2024, 5:34 PM IST

ਜ਼ਿਆਦਾ ਪਾਣੀ ਪੀਣ ਨਾਲ ਕੁਝ ਲੋਕਾਂ ਨੂੰ ਵਾਰ-ਵਾਰ ਪਿਸ਼ਾਬ ਆਉਂਦਾ ਰਹਿੰਦਾ ਹੈ। ਪਰ ਕਈ ਵਾਰ ਕੁਝ ਲੋਕਾਂ ਨੂੰ ਬਿਨ੍ਹਾਂ ਕਿਸੇ ਕਾਰਨ ਦੇ ਅਕਸਰ ਪਿਸ਼ਾਬ ਆਉਂਦਾ ਰਹਿੰਦਾ ਹੈ। ਹਾਲਾਂਕਿ, ਮਾਹਰ ਚੇਤਾਵਨੀ ਦਿੰਦੇ ਹਨ ਕਿ ਜ਼ਿਆਦਾ ਵਾਰ ਪਿਸ਼ਾਬ ਕਰਨਾ ਕੁਝ ਸਿਹਤ ਸਮੱਸਿਆਵਾਂ ਦਾ ਸੰਕੇਤ ਹੋ ਸਕਦਾ ਹੈ। ਇਸ ਲਈ ਅਜਿਹੇ ਲੋਕਾਂ ਨੂੰ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ।

ਜ਼ਿਆਦਾ ਪਿਸ਼ਾਬ ਆਉਣਾ ਇਨ੍ਹਾਂ ਸਮੱਸਿਆਵਾਂ ਦੀ ਨਿਸ਼ਾਨੀ

  • ਸ਼ੂਗਰ ਦਾ ਖਤਰਾ: ਆਮ ਤੌਰ 'ਤੇ ਕੁਝ ਲੋਕਾਂ ਨੂੰ ਜ਼ਿਆਦਾ ਪਿਸ਼ਾਬ ਆਉਂਦਾ ਰਹਿੰਦਾ ਹੈ, ਭਾਵੇਂ ਉਹ ਬਹੁਤ ਸਾਰਾ ਪਾਣੀ ਪੀਂਦੇ ਹਨ ਜਾਂ ਨਹੀਂ। ਅਜਿਹੇ ਲੋਕਾਂ ਨੂੰ ਸਮੇਂ-ਸਮੇਂ 'ਤੇ ਆਪਣੀ ਸਿਹਤ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਵਾਰ-ਵਾਰ ਪਿਸ਼ਾਬ ਆਉਣਾ ਟਾਈਪ-1 ਅਤੇ ਟਾਈਪ-2 ਸ਼ੂਗਰ ਦੀ ਸ਼ੁਰੂਆਤੀ ਨਿਸ਼ਾਨੀ ਹੋ ਸਕਦੀ ਹੈ। ਇਸ ਲਈ ਜੇਕਰ ਤੁਸੀਂ ਅਜਿਹੇ ਲੱਛਣ ਦੇਖਦੇ ਹੋ, ਤਾਂ ਤਰੁੰਤ ਆਪਣੇ ਸ਼ੂਗਰ ਲੈਵਲ ਦੀ ਜਾਂਚ ਕਰਵਾਓ।
  • ਗੁਰਦੇ 'ਚ ਪੱਥਰੀ ਬਣ ਸਕਦੀ: ਮਾਹਿਰਾਂ ਦਾ ਕਹਿਣਾ ਹੈ ਕਿ ਆਮ ਨਾਲੋਂ ਜ਼ਿਆਦਾ ਵਾਰ ਪਿਸ਼ਾਬ ਕਰਨਾ ਬਲੈਡਰ ਵਿੱਚ ਪੱਥਰੀ ਬਣਨ ਦਾ ਕਾਰਨ ਹੋ ਸਕਦਾ ਹੈ। ਐਨਆਈਐਚਦੀ ਟੀਮ ਨੇ ਇਹ ਖੁਲਾਸਾ ਕੀਤਾ ਹੈ। ਗੁਰਦੇ ਦੀ ਪੱਥਰੀ ਕੁਝ ਲੋਕਾਂ ਵਿੱਚ ਗੰਭੀਰ ਦਰਦ ਦਾ ਕਾਰਨ ਬਣ ਸਕਦੀ ਹੈ।
  • ਇਨਫੈਕਸ਼ਨ:ਪਿਸ਼ਾਬ ਪ੍ਰਣਾਲੀ ਵਿੱਚ ਇਨਫੈਕਸ਼ਨ ਵੀ ਵਾਰ-ਵਾਰ ਪਿਸ਼ਾਬ ਆਉਣ ਦਾ ਇੱਕ ਕਾਰਨ ਹੈ। ਆਮ ਤੌਰ 'ਤੇ ਇਹ ਸੰਕਰਮਣ ਪੁਰਸ਼ਾਂ ਦੇ ਮੁਕਾਬਲੇ ਔਰਤਾਂ ਵਿੱਚ ਜ਼ਿਆਦਾ ਹੁੰਦਾ ਹੈ। ਹਾਲਾਂਕਿ, ਇਸ ਤੋਂ ਇਲਾਵਾ, ਕੁਝ ਲੋਕਾਂ ਨੂੰ ਪਿਸ਼ਾਬ ਵਿੱਚ ਜਲਨ ਅਤੇ ਖੂਨ ਵਗਣ ਦਾ ਅਨੁਭਵ ਹੁੰਦਾ ਹੈ।
  • ਗਰਭ ਅਵਸਥਾ: ਗਰਭ ਅਵਸਥਾ ਦੌਰਾਨ ਤੁਹਾਨੂੰ ਅਕਸਰ ਪਿਸ਼ਾਬ ਆਉਂਦਾ ਰਹਿੰਦਾ ਹੈ। ਇਹ ਸਥਿਤੀ ਗਰਭਵਤੀ ਔਰਤਾਂ ਵਿੱਚ ਆਮ ਹੈ। ਜਿਵੇਂ-ਜਿਵੇਂ ਬੱਚਾ ਗਰਭ ਵਿੱਚ ਵਧਦਾ ਹੈ, ਬੱਚੇਦਾਨੀ ਵਧਦੀ ਹੈ ਅਤੇ ਬਲੈਡਰ ਉੱਤੇ ਦਬਾਅ ਪਾਉਂਦੀ ਹੈ। ਇਸ ਕਾਰਨ ਆਮ ਨਾਲੋਂ ਜ਼ਿਆਦਾ ਵਾਰ ਪਿਸ਼ਾਬ ਆਉਂਦਾ ਹੈ। ਕਈਆਂ ਵਿੱਚ ਇਹ ਸਮੱਸਿਆ ਵੱਧ ਜਾਂਦੀ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਗਰਭਵਤੀ ਔਰਤਾਂ ਵਿੱਚ ਪਿਸ਼ਾਬ ਵਿੱਚ ਜਲਨ ਜਾਂ ਕੋਈ ਹੋਰ ਤਕਲੀਫ਼ ਹੁੰਦੀ ਹੈ, ਤਾਂ ਉਨ੍ਹਾਂ ਨੂੰ ਇਸ ਦੀ ਅਣਦੇਖੀ ਕੀਤੇ ਬਿਨ੍ਹਾਂ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।
  • ਪੀਣ ਵਾਲੇ ਪਦਾਰਥਾਂ ਕਾਰਨ: ਪੀਣ ਵਾਲੇ ਪਦਾਰਥ, ਜਿਨ੍ਹਾਂ ਵਿੱਚ ਕੈਫੀਨ ਦੀ ਮਾਤਰਾ ਵਧੇਰੇ ਹੁੰਦੀ ਹੈ ਅਤੇ ਵੱਖ-ਵੱਖ ਬਿਮਾਰੀਆਂ ਦੇ ਇਲਾਜ ਲਈ ਵਰਤੀਆਂ ਜਾਂਦੀਆਂ ਦਵਾਈਆਂ ਵੀ ਪਿਸ਼ਾਬ ਵਿੱਚ ਵਾਧਾ ਕਰ ਸਕਦੀਆਂ ਹਨ।

ABOUT THE AUTHOR

...view details