ਹੈਦਰਾਬਾਦ:ਅੰਜੀਰ ਇੱਕ ਅਜਿਹਾ ਫਲ ਹੈ, ਜਿਸ 'ਚ ਕਈ ਪੋਸ਼ਕ ਤੱਤ ਭਰਪੂਰ ਮਾਤਰਾ 'ਚ ਪਾਏ ਜਾਂਦੇ ਹਨ। ਇਸ ਦੇ ਸੇਵਨ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਨੂੰ ਦੂਰ ਕੀਤਾ ਜਾ ਸਕਦਾ ਹੈ। ਅੰਜੀਰ ਦਾ ਫਲ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਲੋਕ ਇਸ ਨੂੰ ਆਪਣੀ ਡਾਈਟ 'ਚ ਕਈ ਤਰੀਕਿਆਂ ਨਾਲ ਸ਼ਾਮਲ ਕਰਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਅੰਜੀਰ ਦਾ ਫਲ ਜਿੰਨਾ ਫਾਇਦੇਮੰਦ ਹੁੰਦਾ ਹੈ, ਓਨਾ ਹੀ ਇਸ ਦਾ ਪਾਣੀ ਵੀ ਸਿਹਤ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ।
ਦਰਅਸਲ, ਅੰਜੀਰ ਦਾ ਪਾਣੀ ਫਾਈਬਰ ਦੇ ਨਾਲ-ਨਾਲ ਵਿਟਾਮਿਨ ਅਤੇ ਖਣਿਜਾਂ ਨਾਲ ਭਰਪੂਰ ਹੁੰਦਾ ਹੈ, ਜੋ ਸਾਡੀ ਸਿਹਤ ਲਈ ਫਾਇਦੇਮੰਦ ਹੁੰਦਾ ਹੈ। ਇਸ ਵਿਚ ਮੌਜੂਦ ਪੋਸ਼ਕ ਤੱਤ ਸਾਡੀ ਸਿਹਤ ਨੂੰ ਕਈ ਤਰੀਕਿਆਂ ਨਾਲ ਸੁਧਾਰ ਸਕਦੇ ਹਨ। ਅੰਜੀਰ ਦਾ ਪਾਣੀ ਸਿਹਤ ਲਈ ਕਿਸੇ ਰਾਮਬਾਣ ਤੋਂ ਘੱਟ ਨਹੀਂ।
ਅੰਜੀਰ ਦਾ ਪਾਣੀ ਬਣਾਉਣ ਦਾ ਤਰੀਕਾ: ਅੰਜੀਰ ਦਾ ਪਾਣੀ ਬਣਾਉਣ ਲਈ ਪਹਿਲਾਂ ਕੁਝ ਅੰਜੀਰਾਂ ਨੂੰ ਰਾਤ ਭਰ ਪਾਣੀ 'ਚ ਭਿਓ ਦਿਓ। ਫਿਰ ਸਵੇਰੇ ਇਸ ਪਾਣੀ ਦਾ ਸੇਵਨ ਕਰੋ। ਇਸ ਦੇ ਨਾਲ ਤੁਸੀਂ ਭਿੱਜੇ ਹੋਏ ਅੰਜੀਰ ਵੀ ਖਾ ਸਕਦੇ ਹੋ। ਰੋਜ਼ਾਨਾ ਇਸ ਦਾ ਸੇਵਨ ਕਰਨ ਨਾਲ ਸਿਹਤ ਨੂੰ ਕਈ ਫਾਇਦੇ ਮਿਲ ਸਕਦੇ ਹਨ। ਅੰਜੀਰ ਦੇ ਪਾਣੀ ਦਾ ਸੇਵਨ ਤੁਹਾਨੂੰ ਕਈ ਬਿਮਾਰੀਆਂ ਤੋਂ ਬਚਾਏਗਾ। ਤੁਸੀਂ ਇਸਨੂੰ ਆਪਣੀ ਰੋਜ਼ਾਨਾ ਦੀ ਰੁਟੀਨ ਵਿੱਚ ਵੀ ਸ਼ਾਮਲ ਕਰ ਸਕਦੇ ਹੋ।
ਅੰਜੀਰ ਦੇ ਪਾਣੀ ਦੇ ਸਿਹਤ ਲਾਭ:
ਇਮਿਊਨਿਟੀ ਅਤੇ ਐਨਰਜੀ ਬੂਸਟਰ: ਅੰਜੀਰ ਦੇ ਪਾਣੀ ਵਿੱਚ ਵਿਟਾਮਿਨ ਏ, ਬੀ, ਪੋਟਾਸ਼ੀਅਮ, ਮੈਗਨੀਸ਼ੀਅਮ, ਜ਼ਿੰਕ, ਕਾਪਰ, ਮੈਂਗਨੀਜ਼ ਅਤੇ ਆਇਰਨ ਸਮੇਤ ਬਹੁਤ ਸਾਰੇ ਜ਼ਰੂਰੀ ਵਿਟਾਮਿਨ ਅਤੇ ਖਣਿਜ ਪਾਏ ਜਾਂਦੇ ਹਨ। ਇਹ ਪੌਸ਼ਟਿਕ ਤੱਤ ਸਮੁੱਚੀ ਸਿਹਤ ਲਈ ਬਹੁਤ ਮਹੱਤਵਪੂਰਨ ਹੁੰਦੇ ਹਨ। ਅੰਜੀਰ ਦੇ ਪਾਣੀ ਦੀ ਵਰਤੋਂ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ ਅਤੇ ਊਰਜਾ ਨੂੰ ਵਧਾਉਣ ਲਈ ਵੀ ਕੀਤੀ ਜਾਂਦੀ ਹੈ।