ਹੈਦਰਾਬਾਦ: ਗਰਮੀਆਂ ਦੇ ਮੌਸਮ 'ਚ ਲੋਕ ਕਈ ਸਿਹਤ ਸਮੱਸਿਆਵਾਂ ਦਾ ਸ਼ਿਕਾਰ ਹੋ ਜਾਂਦੇ ਹਨ। ਇਸ ਲਈ ਅਜਿਹੇ ਮੌਸਮ 'ਚ ਸਰੀਰ ਨੂੰ ਠੰਡਾ ਰੱਖਣ ਵਾਲੀਆਂ ਚੀਜ਼ਾਂ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰੋ। ਗਰਮੀਆਂ ਦੇ ਮੌਸਮ 'ਚ ਤੁਸੀਂ ਆਪਣੀ ਖੁਰਾਕ ਦੇ ਵਿੱਚ ਤਰ ਨੂੰ ਸ਼ਾਮਲ ਕਰ ਸਕਦੇ ਹੋ। ਇਸ 'ਚ ਭਰਪੂਰ ਮਾਤਰਾ ਵਿੱਚ ਪਾਣੀ ਪਾਇਆ ਜਾਂਦਾ ਹੈ, ਜਿਸ ਨਾਲ ਸਰੀਰ ਨੂੰ ਹਾਈਡ੍ਰੇਟ ਰੱਖਣ 'ਚ ਮਦਦ ਮਿਲਦੀ ਹੈ ਅਤੇ ਭਾਰ ਘੱਟ ਕੀਤਾ ਜਾ ਸਕਦਾ ਹੈ। ਤਰ 'ਚ ਵਿਟਾਮਿਨ-ਏ, ਸੀ, ਕੇ, ਪੋਟਾਸ਼ੀਅਮ, ਫਾਈਬਰ ਵਰਗੇ ਕਈ ਪੌਸ਼ਟਿਕ ਤੱਤ ਪਾਏ ਜਾਂਦੇ ਹਨ, ਜੋ ਸਿਹਤ ਨੂੰ ਕਈ ਲਾਭ ਪਹੁੰਚਾ ਸਕਦੇ ਹਨ।
ਗਰਮੀਆਂ 'ਚ ਤਰ ਖਾਣ ਦੇ ਲਾਭ:
ਸਰੀਰ ਹਾਈਡ੍ਰੇਟ: ਗਰਮੀਆਂ ਦੇ ਮੌਸਮ 'ਚ ਲੋਕ ਡੀਹਾਈਡ੍ਰੇਸ਼ਨ ਵਰਗੀ ਸਮੱਸਿਆ ਦਾ ਸ਼ਿਕਾਰ ਹੋ ਜਾਂਦੇ ਹਨ। ਇਸ ਲਈ ਤੁਸੀਂ ਤਰ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰ ਸਕਦੇ ਹੋ। ਤਰ 'ਚ ਪਾਣੀ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ। ਇਸ ਨਾਲ ਸਰੀਰ ਨੂੰ ਹਾਈਡ੍ਰੇਟ ਰੱਖਣ 'ਚ ਮਦਦ ਮਿਲਦੀ ਹੈ। ਤਰ ਖਾਣ ਨਾਲ ਸਰੀਰ 'ਚ ਪਾਣੀ ਦੀ ਕਮੀ ਨੂੰ ਪੂਰਾ ਕੀਤਾ ਜਾ ਸਕਦਾ ਹੈ ਅਤੇ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਣ 'ਚ ਮਦਦ ਮਿਲਦੀ ਹੈ।
ਭਾਰ ਘੱਟ ਕਰਨ 'ਚ ਮਦਦਗਾਰ: ਤਰ ਖਾਣ ਨਾਲ ਭਾਰ ਨੂੰ ਵੀ ਘੱਟ ਕੀਤਾ ਜਾ ਸਕਦਾ ਹੈ। ਤਰ 'ਚ ਮੌਜ਼ੂਦ ਫਾਈਬਰ ਪੇਟ ਨੂੰ ਲੰਬੇ ਸਮੇਂ ਤੱਕ ਭਰਿਆ ਰੱਖਦਾ ਹੈ। ਇਸ ਤੋਂ ਇਲਾਵਾ, ਤਰ 'ਚ ਕੈਲੋਰੀ ਵੀ ਘੱਟ ਪਾਈ ਜਾਂਦੀ ਹੈ, ਜਿਸ ਨਾਲ ਭਾਰ ਘੱਟ ਕਰਨ 'ਚ ਮਦਦ ਮਿਲਦੀ ਹੈ। ਇਸ ਲਈ ਤੁਸੀਂ ਤਰ ਨੂੰ ਸਲਾਦ ਅਤੇ ਜੂਸ ਦੇ ਰੂਪ 'ਚ ਆਪਣੀ ਖੁਰਾਕ ਵਿੱਚ ਸ਼ਾਮਲ ਕਰ ਸਕਦੇ ਹੋ।
ਬਲੱਡ ਪ੍ਰੈਸ਼ਰ ਕੰਟਰੋਲ: ਤਰ ਖਾਣ ਨਾਲ ਬੀਪੀ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਤਰ 'ਚ ਪੋਟਾਸ਼ੀਅਮ ਪਾਇਆ ਜਾਂਦਾ ਹੈ, ਜੋ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਰੱਖਣ 'ਚ ਮਦਦਗਾਰ ਹੁੰਦਾ ਹੈ। ਇਸ ਤੋਂ ਇਲਾਵਾ, ਸਰੀਰ 'ਚ ਕੋਲੇਸਟ੍ਰੋਲ ਨੂੰ ਵੀ ਸਹੀ ਰੱਖਣ 'ਚ ਮਦਦ ਮਿਲਦੀ ਹੈ। ਤਰ ਖਾਣ ਨਾਲ ਤੁਸੀਂ ਦਿਲ ਨਾਲ ਜੁੜੀਆਂ ਕਈ ਬਿਮਾਰੀਆਂ ਤੋਂ ਰਾਹਤ ਪਾ ਸਕਦੇ ਹੋ।
ਕਬਜ਼: ਜੇਕਰ ਤੁਸੀਂ ਕਬਜ਼ ਅਤੇ ਪੇਟ ਨਾਲ ਜੁੜੀ ਕਿਸੇ ਸਮੱਸਿਆ ਤੋਂ ਪਰੇਸ਼ਾਨ ਹੋ, ਤਾਂ ਤਰ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰ ਸਕਦੇ ਹੋ। ਇਸ 'ਚ ਫਾਈਬਰ ਜ਼ਿਆਦਾ ਪਾਇਆ ਜਾਂਦਾ ਹੈ, ਜੋ ਗੈਸ ਅਤੇ ਕਬਜ਼ ਦੀ ਸਮੱਸਿਆ ਤੋਂ ਛੁਟਕਾਰਾ ਦਿਵਾਉਣ 'ਚ ਮਦਦ ਕਰ ਸਕਦਾ ਹੈ।
ਚਮੜੀ ਅਤੇ ਵਾਲਾਂ ਲਈ ਫਾਇਦੇਮੰਦ: ਤਰ ਖਾਣ ਨਾਲ ਚਮੜੀ ਅਤੇ ਵਾਲਾਂ ਨੂੰ ਲਾਭ ਮਿਲ ਸਕਦਾ ਹੈ। ਤਰ ਦਾ ਰੋਜ਼ਾਨਾ ਸੇਵਨ ਕਰਨ ਨਾਲ ਚਮੜੀ ਦੇ ਦਾਗ-ਧੱਬਿਆਂ ਦੀ ਸਮੱਸਿਆ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ ਅਤੇ ਵਾਲਾਂ ਨੂੰ ਸੁੰਦਰ ਅਤੇ ਚਮਕਦਾਰ ਬਣਾਉਣ 'ਚ ਮਦਦ ਮਿਲਦੀ ਹੈ।