ਹੈਦਰਾਬਾਦ:ਪਾਣੀ ਸਾਡੇ ਜੀਵਨ ਲਈ ਬਹੁਤ ਜ਼ਰੂਰੀ ਹੈ। ਇਸ ਲਈ ਸਾਨੂੰ ਰੋਜ਼ਾਨਾ ਲੋੜੀਂਦੀ ਮਾਤਰਾ ਵਿੱਚ ਪਾਣੀ ਪੀਣਾ ਚਾਹੀਦਾ ਹੈ, ਕਿਉਂਕਿ ਸਰੀਰ 'ਚ ਦਿਨ ਭਰ ਪਾਣੀ ਦੀ ਕਮੀ ਹੁੰਦੀ ਰਹਿੰਦੀ ਹੈ। ਸਰੀਰ ਪਿਸ਼ਾਬ ਅਤੇ ਪਸੀਨੇ ਰਾਹੀਂ ਪਾਣੀ ਨੂੰ ਬਾਹਰ ਕੱਢਦਾ ਰਹਿੰਦਾ ਹੈ। ਪਾਣੀ ਦੀ ਕਮੀ ਹੋਣ ਕਰਕੇ ਕਈ ਸਿਹਤ ਸਮੱਸਿਆਵਾਂ ਦਾ ਖਤਰਾ ਵੀ ਵੱਧ ਜਾਂਦਾ ਹੈ।
8 ਗਲਾਸ ਪਾਣੀ ਪੀਣ ਦੀ ਸਲਾਹ: ਸਰੀਰ ਨੂੰ ਡੀਹਾਈਡ੍ਰੇਸ਼ਨ ਤੋਂ ਬਚਾਉਣ ਲਈ ਤੁਹਾਨੂੰ ਰੋਜ਼ਾਨਾ ਪਾਣੀ ਪੀਣ ਦੀ ਸਲਾਹ ਦਿੱਤੀ ਜਾਂਦੀ ਹੈ। ਹਾਲਾਂਕਿ, ਮਾਹਿਰਾਂ ਵਿੱਚ ਅਜੇ ਵੀ ਇਸ ਗੱਲ੍ਹ ਨੂੰ ਲੈ ਕੇ ਬਹਿਸ ਚੱਲ ਰਹੀ ਹੈ ਕਿ ਇੱਕ ਵਿਅਕਤੀ ਨੂੰ ਰੋਜ਼ਾਨਾ ਕਿੰਨਾ ਪਾਣੀ ਪੀਣਾ ਚਾਹੀਦਾ ਹੈ। ਡਾਕਟਰ ਆਮ ਤੌਰ 'ਤੇ ਰੋਜ਼ਾਨਾ ਅੱਠ ਗਲਾਸ ਪਾਣੀ ਪੀਣ ਦੀ ਸਲਾਹ ਦਿੰਦੇ ਹਨ, ਜੋ ਕਿ ਲਗਭਗ 2 ਲੀਟਰ ਹੈ। ਕਈ ਮਾਹਿਰ ਕਹਿੰਦੇ ਹਨ ਕਿ ਵਿਅਕਤੀ ਨੂੰ ਦਿਨ ਭਰ ਲਗਾਤਾਰ ਪਾਣੀ ਪੀਂਦੇ ਰਹਿਣਾ ਚਾਹੀਦਾ ਹੈ।