ਹੈਦਰਾਬਾਦ: ਮਾਪੇ ਚਾਹੁੰਦੇ ਹਨ ਕਿ ਉਨ੍ਹਾਂ ਦੇ ਬੱਚੇ ਪੜ੍ਹਾਈ ਵਿੱਚ ਵਧੀਆਂ ਹੋਣ ਅਤੇ ਚੰਗੇ ਨੰਬਰ ਲੈ ਕੇ ਪਾਸ ਹੋਣ। ਇਸ ਲਈ ਉਹ ਆਪਣੇ ਬੱਚਿਆਂ ਨੂੰ ਚੰਗੇ ਸਕੂਲਾਂ ਵਿੱਚ ਪੜ੍ਹਾਉਦੇ ਹਨ। ਹਾਲਾਂਕਿ, ਬਹੁਤ ਸਾਰੇ ਬੱਚਿਆਂ ਨੂੰ ਵਾਰ-ਵਾਰ ਪੜ੍ਹਾਈ ਕਰਨ 'ਤੇ ਵੀ ਕੁਝ ਯਾਦ ਨਹੀਂ ਰਹਿੰਦਾ। ਇਸ ਕਾਰਨ ਕਈ ਬੱਚਿਆ ਨੂੰ ਸਖ਼ਤ ਪੜ੍ਹਾਈ ਦੇ ਬਾਵਜੂਦ ਵੀ ਪ੍ਰੀਖਿਆਵਾਂ ਵਿੱਚੋ ਘੱਟ ਅੰਕ ਮਿਲਦੇ ਹਨ। ਇਸ ਪਿੱਛੇ ਕਾਰਨ ਯਾਦਾਸ਼ਤ ਦਾ ਕੰਮਜ਼ੋਰ ਹੋਣਾ ਹੈ। ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਬੱਚਿਆਂ ਵਿੱਚ ਯਾਦਦਾਸ਼ਤ ਅਤੇ ਇਕਾਗਰਤਾ ਦੀ ਕਮੀ ਦਾ ਮੁੱਖ ਕਾਰਨ ਸੰਤੁਲਿਤ ਖੁਰਾਕ ਨਾ ਖਾਣਾ ਹੈ। ਲੰਬੇ ਸਮੇਂ ਤੋਂ ਪੜ੍ਹੀਆਂ ਗਈਆਂ ਗੱਲਾਂ ਨੂੰ ਯਾਦ ਰੱਖਣ ਅਤੇ ਦਿਮਾਗ ਨੂੰ ਕਿਰਿਆਸ਼ੀਲ ਰੱਖਣ ਲਈ ਬੱਚਿਆਂ ਨੂੰ ਕੁਝ ਖਾਸ ਭੋਜਨ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ।
ਯਾਦਾਸ਼ਤ ਤੇਜ਼ ਕਰਨ ਲਈ ਖੁਰਾਕ:
ਬੇਰੀਆਂ: ਬੇਰੀਆਂ ਐਂਟੀਆਕਸੀਡੈਂਟਸ ਅਤੇ ਐਂਟੀ-ਇੰਫਲੇਮੇਟਰੀ ਗੁਣਾਂ ਨਾਲ ਭਰਪੂਰ ਹੁੰਦੀਆਂ ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਬੱਚਿਆਂ ਨੂੰ ਬਲੂਬੇਰੀ, ਬਲੈਕ ਬੇਰੀ, ਚੈਰੀ ਅਤੇ ਸਟ੍ਰਾਬੇਰੀ ਖਾਣ ਨੂੰ ਦੇਣੀ ਚਾਹੀਦੀ ਹੈ। ਇਸ ਨਾਲ ਯਾਦਦਾਸ਼ਤ ਵੱਧ ਸਕਦੀ ਹੈ।
ਓਟਸ: ਓਟਸ ਪੋਟਾਸ਼ੀਅਮ, ਫਾਈਬਰ, ਜ਼ਿੰਕ, ਵਿਟਾਮਿਨ ਈ ਅਤੇ ਬੀ ਵਰਗੇ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੀ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਬੱਚਿਆਂ ਨੂੰ ਭੋਜਨ ਵਿੱਚ ਓਟਸ ਦੇਣ ਨਾਲ ਦਿਮਾਗ਼ ਤੰਦਰੁਸਤ ਰਹਿੰਦਾ ਹੈ ਅਤੇ ਊਰਜਾ ਮਿਲਦੀ ਹੈ।
ਮੂੰਗਫਲੀ: ਮੂੰਗਫਲੀ ਵਿਚ ਮੈਗਨੀਸ਼ੀਅਮ, ਵਿਟਾਮਿਨ ਈ, ਜ਼ਿੰਕ ਅਤੇ ਥਿਆਮਿਨ ਵਰਗੇ ਪੌਸ਼ਟਿਕ ਤੱਤ ਪਾਏ ਜਾਂਦੇ ਹਨ, ਜੋ ਦਿਮਾਗ ਦੀ ਗਤੀਵਿਧੀ ਲਈ ਜ਼ਰੂਰੀ ਹੁੰਦੇ ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਮੂੰਗਫਲੀ ਸਿਹਤ ਲਈ ਫਾਇਦੇਮੰਦ ਅਤੇ ਯਾਦਦਾਸ਼ਤ ਨੂੰ ਤੇਜ਼ ਕਰਨ 'ਚ ਮਦਦਗਾਰ ਹੁੰਦੀ ਹੈ।