ਹੈਦਰਾਬਾਦ: ਹਾਈ ਬਲੱਡ ਪ੍ਰੈਸ਼ਰ ਇੱਕ ਆਮ ਸਮੱਸਿਆ ਹੋ ਗਈ ਹੈ। ਗਲਤ ਜੀਵਨਸ਼ੈਲੀ ਕਾਰਨ ਲੋਕ ਇਸ ਸਮੱਸਿਆ ਤੋਂ ਪੀੜਿਤ ਹੋ ਜਾਂਦੇ ਹਨ। ਦਰਅਸਲ, ਹਾਈ ਬਲੱਡ ਪ੍ਰੈਸ਼ਰ ਹੋਣ 'ਤੇ ਨਸਾਂ ਦੀਆਂ ਦਿਵਾਰਾਂ 'ਤੇ ਖੂਨ ਦਾ ਦਬਾਅ ਵੱਧ ਜਾਂਦਾ ਹੈ। ਹਾਈ ਬਲੱਡ ਪ੍ਰੈਸ਼ਰ ਦੇ ਪਿੱਛੇ ਕਈ ਕਾਰਨ ਜ਼ਿੰਮੇਵਾਰ ਹੋ ਸਕਦੇ ਹਨ। ਇਨ੍ਹਾਂ ਕਾਰਨਾਂ 'ਚ ਕੰਮ ਦਾ ਪ੍ਰੈਸ਼ਰ, ਖਰਾਬ ਜੀਵਨਸ਼ੈਲੀ ਅਤੇ ਗੈਰ ਸਿਹਤਮੰਦ ਭੋਜਨ ਸ਼ਾਮਲ ਹੈ। ਜੇਕਰ ਇਸ ਸਮੱਸਿਆ ਦਾ ਇਲਾਜ਼ ਨਾ ਕਰਵਾਇਆ ਜਾਵੇ, ਤਾਂ ਦਿਲ ਦੇ ਰੋਗਾਂ ਦਾ ਖਤਰਾ ਵੱਧ ਸਕਦਾ ਹੈ। ਇਸ ਲਈ ਤੁਸੀਂ ਆਪਣੀ ਖੁਰਾਕ 'ਚ ਬਦਲਾਅ ਕਰ ਸਕਦੇ ਹੋ, ਜਿਨ੍ਹਾਂ ਵਿੱਚ ਸਭ ਤੋਂ ਵੱਡਾ ਬਦਲਾਅ ਲੂਣ ਦੀ ਮਾਤਰਾ ਘੱਟ ਕਰਨਾ ਹੈ।
ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਦੀ ਖੁਰਾਕ:
ਹਰੀਆਂ ਸਬਜ਼ੀਆਂ:ਹਾਈ ਬਲੱਡ ਪ੍ਰੈਸ਼ਰ ਦੇ ਰੋਗੀਆਂ ਨੂੰ ਆਪਣੀ ਖੁਰਾਕ 'ਚ ਹਰੀਆਂ ਸਬਜ਼ੀਆਂ ਜ਼ਰੂਰ ਸ਼ਾਮਲ ਕਰਨੀਆਂ ਚਾਹੀਦੀਆਂ ਹਨ। ਹਰੀਆਂ ਸਬਜ਼ੀਆਂ ਸੋਡੀਅਮ ਤੋਂ ਛੁਟਕਾਰਾ ਦਿਵਾਉਣ 'ਚ ਮਦਦ ਕਰਦੀਆਂ ਹਨ। ਹਰੀਆਂ ਸਬਜ਼ੀਆਂ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੀਆਂ ਹਨ, ਜੋ ਦਿਲ ਨੂੰ ਸਿਹਤਮੰਦ ਰੱਖਣ ਅਤੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦਗਾਰ ਹੋ ਸਕਦੀਆਂ ਹਨ। ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਲਈ ਤੁਸੀਂ ਆਪਣੀ ਖੁਰਾਕ 'ਚ ਪਾਲਕ, ਗੋਭੀ, ਕੇਲਾ, ਸੌਫ਼ ਆਦਿ ਨੂੰ ਸ਼ਾਮਲ ਕਰ ਸਕਦੇ ਹੋ।