ਹੈਦਰਾਬਾਦ: ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਨੀਂਦ ਨਾ ਆਉਣ ਵਰਗੀ ਸਮੱਸਿਆ ਤੋਂ ਪਰੇਸ਼ਾਨ ਰਹਿੰਦੇ ਹਨ। ਇਸ ਸਮੱਸਿਆ ਨੂੰ ਇਨਸੌਮਨੀਆ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਇਸ ਪਿੱਛੇ ਕਈ ਸਿਹਤ ਸਮੱਸਿਆਵਾਂ, ਵਿੱਤੀ ਸਮੱਸਿਆਵਾਂ ਜਾਂ ਹੋਰ ਕਈ ਕਾਰਨ ਜ਼ਿੰਮੇਵਾਰ ਹੋ ਸਕਦੇ ਹਨ। ਕੁਝ ਲੋਕ ਅਜਿਹੇ ਹੁੰਦੇ ਹਨ ਜੋ ਆਰਾਮ ਨਾਲ ਸੌਣ ਲਈ ਕਈ ਥੈਰੇਪੀਆਂ ਅਤੇ ਕਸਰਤਾਂ ਕਰਦੇ ਹਨ, ਜਦਕਿ ਕੁਝ ਲੋਕ ਅਜਿਹੇ ਹੁੰਦੇ ਹਨ ਜੋ ਆਪਣੀਆਂ ਅੱਖਾਂ ਬੰਦ ਕਰਕੇ ਅਤੇ ਪੈਰ ਜੋੜ ਕੇ ਕਸਰਤ ਕਰਦੇ ਹਨ। ਪਰ ਜੇਕਰ ਤੁਸੀਂ ਇਸ ਸਮੱਸਿਆ ਤੋਂ ਪੀੜਿਤ ਹੋ, ਤਾਂ ਦੁੱਧ 'ਚ ਜਾਇਫਲ ਦਾ ਪਾਊਡਰ ਮਿਲਾ ਕੇ ਪੀਣਾ ਫਾਇਦੇਮੰਦ ਹੋ ਸਕਦਾ ਹੈ। ਦੁੱਧ 'ਚ ਜਾਇਫਲ ਪਾਊਡਰ ਮਿਲਾ ਕੇ ਪੀਣ ਨਾਲ ਨਸਾਂ 'ਤੇ ਦਬਾਅ ਘੱਟ ਜਾਂਦਾ ਹੈ ਅਤੇ ਦਿਮਾਗ ਨੂੰ ਕਾਫੀ ਰਾਹਤ ਮਿਲਦੀ ਹੈ।
ਦੁੱਧ 'ਚ ਜਾਇਫਲ ਪਾਊਡਰ ਮਿਲਾ ਕੇ ਪੀਣਾ ਫਾਇਦੇਮੰਦ: ਜਾਇਫਲ ਪਾਊਡਰ ਦਿਮਾਗ ਨੂੰ ਸ਼ਾਂਤ ਰੱਖਣ 'ਚ ਮਦਦ ਕਰਦਾ ਹੈ। ਇਸਨੂੰ ਪੀਣ ਨਾਲ ਤੁਹਾਨੂੰ ਨੀਂਦ ਵੀ ਚੰਗੀ ਆਉਦੀ ਹੈ। ਜਾਇਫਲ ਪਾਊਡਰ 'ਚ ਮੈਂਗਨੀਜ਼, ਕਾਪਰ, ਮੈਗਨੀਸ਼ੀਅਮ, ਵਿਟਾਮਿਨ-ਬੀ6 ਅਤੇ ਵਿਟਾਮਿਨ ਵਰਗੇ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਇਹ ਪੌਸ਼ਟਿਕ ਤੱਤ ਚੰਗੀ ਨੀਂਦ ਲਿਆਉਣ ਵਿੱਚ ਮਦਦ ਕਰ ਸਕਦੇ ਹਨ।