ਹੈਦਰਾਬਾਦ:ਅੱਜ ਦੇ ਸਮੇਂ 'ਚ ਹਰ ਉਮਰ ਦੇ ਲੋਕ ਵਾਲ ਝੜਨ ਦੀ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ। ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਲੋਕ ਕਈ ਤਰ੍ਹਾਂ ਦੇ ਮਹਿੰਗੇ ਪ੍ਰੋਡਕਟਸ ਦਾ ਇਸਤੇਮਾਲ ਕਰਦੇ ਹਨ, ਜਿਸ ਨਾਲ ਹੋਰ ਨੁਕਸਾਨ ਹੋ ਸਕਦਾ ਹੈ। ਕਈ ਵਾਰ ਪੋਸ਼ਣ ਦੀ ਕਮੀ ਕਰਕੇ ਵੀ ਵਾਲ ਝੜਨ ਲੱਗਦੇ ਹਨ। ਇਸ ਲਈ ਤੁਸੀਂ ਆਪਣੀ ਖੁਰਾਕ 'ਚ ਕੁਝ ਸਿਹਤਮੰਦ ਜੂਸ ਸ਼ਾਮਲ ਕਰ ਸਕਦੇ ਹੋ, ਜਿਸ ਨਾਲ ਵਾਲ ਝੜਨ ਵਰਗੀ ਸਮੱਸਿਆ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ।
ਵਾਲ ਝੜਨ ਨੂੰ ਰੋਕਣ ਲਈ ਜੂਸ:
ਗਾਜਰ ਦਾ ਜੂਸ: ਜੇਕਰ ਤੁਸੀਂ ਵਾਲ ਝੜਨ ਦੀ ਸਮੱਸਿਆ ਤੋਂ ਪਰੇਸ਼ਾਨ ਹੋ, ਤਾਂ ਗਾਜਰ ਦੇ ਜੂਸ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰ ਸਕਦੇ ਹੋ। ਗਾਜਰ 'ਚ ਵਿਟਾਮਿਨ-ਏ, ਬੀਟਾ ਕੈਰੋਟੀਨ ਪਾਇਆ ਜਾਂਦਾ ਹੈ, ਜੋ ਵਾਲਾਂ ਨੂੰ ਮਜ਼ਬੂਤ ਬਣਾਉਣ ਅਤੇ ਵਾਲਾਂ ਨੂੰ ਝੜਨ ਤੋਂ ਰੋਕਦਾ ਹੈ।
ਪਾਲਕ ਦਾ ਜੂਸ: ਪਾਲਕ 'ਚ ਆਈਰਨ, ਵਿਟਾਮਿਨ-ਏ ਅਤੇ ਸੀ ਵਰਗੇ ਗੁਣ ਪਾਏ ਜਾਂਦੇ ਹਨ, ਜੋ ਵਾਲਾਂ ਨੂੰ ਮਜ਼ਬੂਤ ਬਣਾਉਣ ਅਤੇ ਟੁੱਟਣ ਤੋਂ ਬਚਾਉਣ 'ਚ ਮਦਦਗਾਰ ਹੁੰਦੇ ਹਨ। ਇਸ ਲਈ ਤੁਸੀਂ ਆਪਣੀ ਖੁਰਾਕ 'ਚ ਪਾਲਕ ਦੇ ਜੂਸ ਨੂੰ ਸ਼ਾਮਲ ਕਰ ਸਕਦੇ ਹੋ।
ਆਂਵਲਾ ਜੂਸ: ਆਂਵਲੇ ਦੇ ਜੂਸ ਨੂੰ ਵਾਲਾਂ ਦੀ ਸਿਹਤ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ। ਆਂਵਲੇ 'ਚ ਵਿਟਾਮਿਨ-ਸੀ ਪਾਇਆ ਜਾਂਦਾ ਹੈ, ਜੋ ਕੋਲੇਜਨ ਨੂੰ ਵਧਾਉਣ ਅਤੇ ਵਾਲਾਂ ਨੂੰ ਝੜਨ ਤੋਂ ਬਚਾਉਣ 'ਚ ਮਦਦਗਾਰ ਹੁੰਦਾ ਹੈ।
ਕਰੇਲੇ ਦਾ ਜੂਸ: ਕਰੇਲਾ ਸਵਾਦ 'ਚ ਕੌੜਾ ਹੁੰਦਾ ਹੈ। ਇਸ ਲਈ ਲੋਕ ਕਰੇਲੇ ਤੋਂ ਦੂਰ ਭੱਜਦੇ ਹਨ, ਪਰ ਇਹ ਤੁਹਾਡੀ ਸਿਹਤ ਅਤੇ ਵਾਲਾਂ ਲਈ ਫਾਇਦੇਮੰਦ ਹੋ ਸਕਦਾ ਹੈ। ਇਸ ਨਾਲ ਵਾਲਾਂ ਨੂੰ ਝੜਨ ਤੋਂ ਰੋਕਿਆ ਜਾ ਸਕਦਾ ਹੈ।
ਸੰਤਰੇ ਦਾ ਜੂਸ: ਸੰਤਰੇ 'ਚ ਵਿਟਾਮਿਨ-ਸੀ ਦੀ ਚੰਗੀ ਮਾਤਰਾ ਪਾਈ ਜਾਂਦੀ ਹੈ, ਜੋ ਕੋਲੇਜਨ ਨੂੰ ਵਧਾਉਣ ਅਤੇ ਵਾਲਾਂ ਨੂੰ ਝੜਨ ਤੋਂ ਬਚਾਉਣ 'ਚ ਮਦਦ ਕਰਦੀ ਹੈ। ਇਸ ਲਈ ਤੁਸੀਂ ਸੰਤਰੇ ਦੇ ਜੂਸ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰ ਸਕਦੇ ਹੋ।