ਪੰਜਾਬ

punjab

ETV Bharat / health

ਵਧਦੇ ਭਾਰ ਤੋਂ ਹੋ ਪਰੇਸ਼ਾਨ, ਤਾਂ ਅੱਜ ਤੋਂ ਹੀ ਇਨ੍ਹਾਂ ਸਬਜ਼ੀਆਂ ਦੇ ਜੂਸ ਨੂੰ ਬਣਾ ਲਓ ਆਪਣੀ ਖੁਰਾਕ ਦਾ ਹਿੱਸਾ

Weight Loss Juices: ਅੱਜ ਦੇ ਸਮੇਂ 'ਚ ਲੋਕ ਭਾਰ ਵਧਣ ਵਰਗੀਆਂ ਸਮੱਸਿਆਵਾਂ ਤੋਂ ਬਹੁਤ ਪਰੇਸ਼ਾਨ ਰਹਿੰਦੇ ਹਨ। ਇਸ ਲਈ ਤੁਸੀਂ ਕੁਝ ਸਬਜ਼ੀਆਂ ਦੇ ਜੂਸ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰ ਸਕਦੇ ਹੋ। ਇਸ ਨਾਲ ਹਫ਼ਤੇ 'ਚ ਹੀ ਤੁਹਾਨੂੰ ਕਾਫ਼ੀ ਫਰਕ ਨਜ਼ਰ ਆਵੇਗਾ।

Weight Loss Juices
Weight Loss Juices

By ETV Bharat Health Team

Published : Mar 18, 2024, 12:31 PM IST

ਹੈਦਰਾਬਾਦ: ਭਾਰ ਘਟਾਉਣ ਲਈ ਜ਼ਿਆਦਾਤਰ ਲੋਕ ਡਾਈਟ ਕਰਦੇ, ਪਰ ਖੁਦ ਨੂੰ ਭੁੱਖਾ ਰੱਖ ਕੇ ਭਾਰ ਘਟ ਕਰਨਾ ਸਹੀ ਤਰੀਕਾ ਨਹੀਂ ਹੈ। ਇਸ ਕਰਕੇ ਤੁਸੀਂ ਭਾਰ ਘਟ ਕਰਨ ਲਈ ਫਲਾਂ ਅਤੇ ਸਬਜ਼ੀਆਂ ਦੇ ਜੂਸ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰ ਸਕਦੇ ਹੋ। ਇਸ ਨਾਲ ਤੁਹਾਡਾ ਭਾਰ ਕਾਫ਼ੀ ਘਟ ਹੋ ਸਕਦਾ ਹੈ ਅਤੇ ਸਿਹਤ ਨੂੰ ਵੀ ਕੋਈ ਨੁਕਸਾਨ ਨਹੀਂ ਹੋਵੇਗਾ। ਸਬਜ਼ੀਆਂ ਦਾ ਜੂਸ ਸਿਰਫ਼ ਭਾਰ ਲਈ ਹੀ ਨਹੀਂ ਸਗੋ ਸਿਹਤ ਲਈ ਵੀ ਫਾਇਦੇਮੰਦ ਹੁੰਦਾ ਹੈ।

ਭਾਰ ਘਟ ਕਰਨ ਲਈ ਸਬਜ਼ੀਆਂ ਦੇ ਜੂਸ:

ਲੌਕੀ ਦਾ ਜੂਸ: ਲੌਕੀ 'ਚ ਵਿਟਾਮਿਨ ਏ, ਬੀ ਅਤੇ ਸੀ ਦੇ ਨਾਲ-ਨਾਲ ਹੋਰ ਵੀ ਕਈ ਮਿਨਰਲਸ ਪਾਏ ਜਾਂਦੇ ਹਨ, ਜੋ ਪਾਚਨ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦੇ ਹਨ। ਇਸ ਨਾਲ ਪੇਟ ਦੀਆਂ ਕਈ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ। ਇਸ ਤੋਂ ਇਲਾਵਾ, ਲੌਕੀ ਦਾ ਜੂਸ ਫਾਈਬਰ, ਪ੍ਰੋਟੀਨ ਅਤੇ ਪੋਟਾਸ਼ੀਅਮ ਨਾਲ ਭਰਪੂਰ ਹੁੰਦਾ ਹੈ, ਜਿਸ ਨਾਲ ਸਰੀਰ 'ਚ ਫੈਟ ਨੂੰ ਘਟ ਕਰਨ 'ਚ ਮਦਦ ਮਿਲਦੀ ਹੈ। ਇਸਨੂੰ ਪੀਣ ਨਾਲ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ ਅਤੇ ਭਾਰ ਘਟ ਕਰਨ 'ਚ ਮਦਦ ਮਿਲਦੀ ਹੈ।

ਪਾਲਕ ਦਾ ਜੂਸ: ਪਾਲਕ ਕਈ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੀ ਹੈ, ਜਿਸ ਨੂੰ ਖਾਣ ਅਤੇ ਜੂਸ ਪੀਣ ਨਾਲ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ। ਪਾਲਕ 'ਚ ਵਿਟਾਮਿਨ, ਖਣਿਜ, ਪ੍ਰੋਟੀਨ ਅਤੇ ਫਾਈਬਰ ਪਾਏ ਜਾਂਦੇ ਹਨ। ਇਸਦੇ ਨਾਲ ਹੀ ਪਾਲਕ ਦੇ ਜੂਸ 'ਚ ਕੈਲੋਰੀ ਵੀ ਘਟ ਹੁੰਦੀ ਹੈ। ਇਸ ਲਈ ਤੁਸੀਂ ਪਾਲਕ ਦੇ ਜੂਸ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰ ਸਕਦੇ ਹੋ। ਇਸ ਨਾਲ ਭਾਰ ਘਟ ਕਰਨ 'ਚ ਮਦਦ ਮਿਲੇਗੀ।

ਖੀਰੇ ਦਾ ਜੂਸ: ਗਰਮੀਆਂ ਦੇ ਮੌਸਮ 'ਚ ਖੀਰਾਂ ਪੇਟ ਅਤੇ ਸਰੀਰ ਲਈ ਠੰਡਾ ਹੁੰਦਾ ਹੈ। ਖੀਰੇ ਦੇ ਜੂਸ 'ਚ ਕਈ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਇਸਦਾ ਜੂਸ ਪੀਣ ਨਾਲ ਸਰੀਰ ਹਾਈਡ੍ਰੇਟ ਰਹਿੰਦਾ ਹੈ ਅਤੇ ਪਾਚਨ ਨਾਲ ਜੁੜੀਆਂ ਕਈ ਸਮੱਸਿਆਵਾਂ ਨੂੰ ਦੂਰ ਕਰਨ 'ਚ ਮਦਦ ਮਿਲਦੀ ਹੈ।

ਗਾਜਰ ਦਾ ਜੂਸ: ਗਾਜਰ 'ਚ ਫਾਈਬਰ ਅਤੇ ਵਿਟਾਮਿਨ ਦੇ ਨਾਲ-ਨਾਲ ਕਈ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਇਸ ਨਾਲ ਬਲੱਡ ਪ੍ਰੈਸ਼ਰ ਨੂੰ ਘਟ ਕਰਨ 'ਚ ਮਦਦ ਮਿਲਦੀ ਹੈ ਅਤੇ ਸ਼ੂਗਰ ਵਰਗੀ ਸਮੱਸਿਆ ਤੋਂ ਵੀ ਰਾਹਤ ਪਾਈ ਜਾ ਸਕਦੀ ਹੈ। ਇਸਦੇ ਨਾਲ ਹੀ ਗਾਜਰ ਦਾ ਜੂਸ ਪੀਣ ਨਾਲ ਭਾਰ ਨੂੰ ਵੀ ਕੰਟਰੋਲ ਕੀਤਾ ਜਾ ਸਕਦਾ ਹੈ।

ABOUT THE AUTHOR

...view details