ਹੈਦਰਾਬਾਦ: ਕੁਝ ਲੋਕਾਂ ਨੂੰ ਭੋਜਨ ਖਾਣ ਤੋਂ ਤੁਰੰਤ ਬਾਅਦ ਦੁਬਾਰਾ ਭੁੱਖ ਲੱਗ ਜਾਂਦੀ ਹੈ। ਇਸ ਤਰ੍ਹਾਂ ਖਾਣ ਨਾਲ ਕਈ ਸਿਹਤ ਸਮੱਸਿਆਵਾਂ ਹੋ ਸਕਦੀਆਂ ਹਨ। ਇਸ ਲਈ ਤੁਹਾਨੂੰ ਅਜਿਹਾ ਹੋਣ ਪਿੱਛੇ ਦੇ ਕਾਰਨਾਂ ਬਾਰੇ ਪਤਾ ਹੋਣਾ ਚਾਹੀਦਾ ਹੈ, ਤਾਂਕਿ ਤੁਸੀਂ ਸਿਹਤ ਸਮੱਸਿਆਵਾਂ ਤੋਂ ਖੁਦ ਨੂੰ ਬਚਾ ਸਕੋ।
ਭੋਜਨ ਖਾਣ ਤੋਂ ਬਾਅਦ ਭੁੱਖ ਲੱਗਣ ਦੇ ਕਾਰਨ:
ਪ੍ਰੋਟੀਨ ਦੀ ਘੱਟ ਮਾਤਰਾ:ਮਾਹਿਰਾਂ ਦਾ ਕਹਿਣਾ ਹੈ ਕਿ ਸਿਹਤਮੰਦ ਰਹਿਣ ਲਈ ਜ਼ਿਆਦਾ ਪ੍ਰੋਟੀਨ, ਘੱਟ ਚਰਬੀ ਅਤੇ ਕਾਰਬੋਹਾਈਡ੍ਰੇਟਸ ਦੀ ਲੋੜ ਹੁੰਦੀ ਹੈ। ਇਸ 'ਚ ਮੌਜੂਦ ਪ੍ਰੋਟੀਨ ਸਰੀਰ 'ਚ ਗਲੂਕਾਗਨ ਵਰਗੇ ਹਾਰਮੋਨਸ ਦੇ ਨਿਕਾਸ ਦਾ ਕਾਰਨ ਬਣਦਾ ਹੈ। ਜੇਕਰ ਇਹ ਹਾਰਮੋਨ ਸਰੀਰ 'ਚੋ ਕਾਫ਼ੀ ਮਾਤਰਾ ਵਿੱਚ ਨਿਕਲਦਾ ਹੈ, ਤਾਂ ਪੇਟ ਭਰਿਆ ਮਹਿਸੂਸ ਹੁੰਦਾ ਹੈ ਅਤੇ ਭੁੱਖ ਨਹੀਂ ਲੱਗਦੀ। ਜੇਕਰ ਸਰੀਰ ਨੂੰ ਪ੍ਰੋਟੀਨ ਦੀ ਭਰਪੂਰ ਮਾਤਰਾ ਨਹੀਂ ਮਿਲਦੀ, ਤਾਂ ਤੁਹਾਨੂੰ ਭੋਜਨ ਖਾਣ ਤੋਂ ਬਾਅਦ ਵੀ ਦੁਬਾਰਾ ਭੁੱਖ ਲੱਗ ਸਕਦੀ ਹੈ। ਇਸ ਲਈ ਪ੍ਰੋਟੀਨ ਨਾਲ ਭਰਪੂਰ ਖੁਰਾਕ ਖਾਓ।
ਘੱਟ ਫਾਈਬਰ ਦਾ ਸੇਵਨ: ਘੱਟ ਫਾਈਬਰ ਦਾ ਸੇਵਨ ਇੱਕ ਹੋਰ ਕਾਰਨ ਹੋ ਸਕਦਾ ਹੈ, ਜਿਸ ਕਾਰਨ ਤੁਹਾਨੂੰ ਭੋਜਨ ਖਾਣ ਤੋਂ ਬਾਅਦ ਵੀ ਭੁੱਖ ਲੱਗ ਸਕਦੀ ਹੈ। ਜੇਕਰ ਤੁਸੀਂ ਫਾਈਬਰ ਨਾਲ ਭਰਪੂਰ ਭੋਜਨ ਖਾਂਦੇ ਹੋ, ਤਾਂ ਪਚਣ ਵਿੱਚ ਜ਼ਿਆਦਾ ਸਮਾਂ ਲੱਗਦਾ ਹੈ ਅਤੇ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ। ਜੇਕਰ ਤੁਹਾਨੂੰ ਕਾਫ਼ੀ ਫਾਈਬਰ ਨਹੀਂ ਮਿਲਦਾ, ਤਾਂ ਤੁਹਾਨੂੰ ਭੁੱਖ ਲੱਗ ਸਕਦੀ ਹੈ। ਇਸ ਲਈ ਫਾਈਬਰ ਨਾਲ ਭਰਪੂਰ ਭੋਜਨ ਖਾਓ