ਹੈਦਰਾਬਾਦ: ਗਰਮੀਆਂ ਦੇ ਮੌਸਮ ਸ਼ੁਰੂ ਹੁੰਦੇ ਹੀ ਲੋਕ ਏਸੀ ਅਤੇ ਕੂਲਰ ਦੀ ਵਰਤੋ ਕਰਨਾ ਸ਼ੁਰੂ ਕਰ ਦਿੰਦੇ ਹਨ। ਤੇਜ਼ ਗਰਮੀ ਕਾਰਨ ਲੋਕ ਘਰੋ ਬਾਹਰ ਨਿਕਲਣਾ ਬੰਦ ਕਰ ਦਿੰਦੇ ਹਨ ਅਤੇ ਸਾਰਾ ਦਿਨ ਏਸੀ 'ਚ ਬੈਠੇ ਰਹਿੰਦੇ ਹਨ। ਅੱਜ ਦੇ ਸਮੇਂ 'ਚ ਹਰ ਘਰ ਵਿੱਚ ਏਸੀ ਹੈ, ਜਿਸਦੇ ਚਲਦਿਆਂ ਲੋਕ ਸਾਰਾ ਦਿਨ ਏਸੀ 'ਚ ਬਿਤਾਉਦੇ ਹਨ। ਹਰ ਸਮੇਂ ਏਸੀ 'ਚ ਰਹਿਣ ਨਾਲ ਤੁਸੀਂ ਕਈ ਸਮੱਸਿਆਵਾਂ ਦਾ ਸ਼ਿਕਾਰ ਹੋ ਸਕਦੇ ਹੋ। ਏਸੀ ਗਰਮੀ ਤੋਂ ਰਾਹਤ ਦਿਵਾਉਣ 'ਚ ਮਦਦਗਾਰ ਹੋ ਸਕਦਾ ਹੈ, ਪਰ ਸਿਹਤ ਨੂੰ ਭਾਰੀ ਨੁਕਸਾਨ ਪਹੁੰਚਾ ਸਕਦਾ ਹੈ।
ਏਸੀ ਕਾਰਨ ਹੋਣ ਵਾਲੀਆਂ ਸਮੱਸਿਆਵਾਂ:
ਸਿਰਦਰਦ: ਜੇਕਰ ਤੁਸੀਂ ਗਰਮੀਆਂ ਦੇ ਮੌਸਮ 'ਚ ਸਾਰਾ ਦਿਨ ਏਸੀ ਵਿੱਚ ਬਿਤਾਉਦੇ ਹੋ, ਤਾਂ ਇਸ ਨਾਲ ਸਿਰਦਰਦ ਦੀ ਸਮੱਸਿਆ ਹੋ ਸਕਦੀ ਹੈ। ਏਸੀ ਦੀ ਅਵਾਜ਼ ਅਤੇ ਡੀਹਾਈਡ੍ਰੇਸ਼ਨ ਸਿਰਦਰਦ ਦਾ ਕਾਰਨ ਬਣ ਸਕਦਾ ਹੈ। ਇਸ ਲਈ ਜ਼ਿਆਦਾ ਏਸੀ ਦੀ ਵਰਤੋ ਨਾ ਕਰੋ।
ਸੁਸਤੀ: ਏਸੀ 'ਚ ਰਹਿਣ ਕਰਕੇ ਸੁਸਤੀ ਅਤੇ ਆਲਸ ਬਣਿਆ ਰਹਿੰਦਾ ਹੈ, ਜਿਸ ਕਾਰਨ ਕੰਮ ਪ੍ਰਭਾਵਿਤ ਹੋ ਜਾਂਦਾ ਹੈ। ਏਸੀ ਆਲੇ-ਦੁਆਲੇ ਮੌਜ਼ੂਦ ਫਾਲਤੂ ਹਵਾ ਨੂੰ ਫਿਲਾਉਦਾ ਹੈ, ਜਿਸ ਨਾਲ ਲੰਬੇ ਸਮੇਂ ਤੱਕ ਤਾਜ਼ੀ ਹਵਾ ਸਰੀਰ ਨੂੰ ਨਹੀਂ ਮਿਲਦੀ। ਇਸ ਕਾਰਨ ਵਿਅਕਤੀ ਥਕਾਵਟ ਅਤੇ ਸੁਸਤੀ ਮਹਿਸੂਸ ਕਰਨ ਲੱਗਦਾ ਹੈ।